ਅੱਜ ਪੰਜਾਬ ਆਉਣਗੇ ਰਾਹੁਲ ਗਾਂਧੀ ਤੇ ਮੱਲਿਕਾਰਜੁਨ ਖੜਗੇ, ਸੰਗਰੂਰ ’ਚ ਭਖੇਗਾ ਚੋਣ ਅਖਾੜਾ
Wednesday, Nov 04, 2026 - 08:21 AM (IST)
ਚੰਡੀਗੜ੍ਹ (ਅੰਕੁਰ) : ਪੰਜਾਬ ਕਾਂਗਰਸ ਵੱਲੋਂ ਸੰਗਰੂਰ ’ਚ ਸੂਬਾ ਪੱਧਰੀ ਰੈਲੀ ਕੀਤੀ ਜਾ ਰਹੀ ਹੈ, ਜਿਸ ’ਚ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਤੇ ਲੋਕ ਸਭਾ ’ਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਸ਼ਾਮਲ ਹੋਣਗੇ। ਯਾਨੀ ਕਿ ਅੱਜ ਰਾਹੁਲ ਗਾਂਧੀ ਪੰਜਾਬ ਦੌਰੇ 'ਤੇ ਆ ਰਹੇ ਹਨ। ਪਾਰਟੀ ਨੇ ਰੈਲੀ ’ਚ ਇਕ ਲੱਖ ਲੋਕਾਂ ਦੇ ਇਕੱਠ ਦਾ ਦਾਅਵਾ ਕੀਤਾ ਹੈ। ਸੂਬਾ ਪ੍ਰਧਾਨ ਪਰਗਟ ਸਿੰਘ ਦੀ ਅਗਵਾਈ ਹੇਠ ਹੋਣ ਵਾਲੀ ਇਸ ਰੈਲੀ ’ਚ ਪੰਜਾਬ ਕਾਂਗਰਸ ਦੇ ਵਿਧਾਇਕਾਂ, ਸਾਬਕਾ ਮੰਤਰੀਆਂ ਤੇ ਹੋਰ ਸੀਨੀਅਰ ਆਗੂਆਂ ਦੇ ਸ਼ਾਮਲ ਹੋਣ ਦੀ ਉਮੀਦ ਹੈ।
ਇਹ ਵੀ ਪੜ੍ਹੋ: ਦੀਵਾਲੀ ਮੌਕੇ 7000 ਬੋਨਸ ਤੇ ਦੁੱਗਣੀ ਤਨਖ਼ਾਹ! 3.5 ਲੱਖ ਕਰਮਚਾਰੀਆਂ ਨੂੰ CM ਯੋਗੀ ਦਾ ਵੱਡਾ ਤੋਹਫ਼ਾ
ਦੱਸ ਦੇਈਏ ਕਿ ਸੰਗਰੂਰ ’ਚ ਕੀਤੀ ਜਾਣ ਵਾਲੀ ਇਸ ਰੈਲੀ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਦੀ ਤਿਆਰੀ ਤੇ ਪਾਰਟੀ ਦੀ ਜਥੇਬੰਦਕ ਏਕਤਾ ਦੇ ਪ੍ਰਦਰਸ਼ਨ ਵਜੋਂ ਦੇਖਿਆ ਜਾ ਰਿਹਾ ਹੈ। ਕਾਂਗਰਸ ਵੱਲੋਂ ਇਸ ਮੌਕੇ ਕਿਸਾਨਾਂ, ਨੌਜਵਾਨਾਂ ਦੇ ਰੁਜ਼ਗਾਰ, ਨਸ਼ਿਆਂ, ਕਾਨੂੰਨ ਵਿਵਸਥਾ ਅਤੇ ਪੰਜਾਬ ਦੇ ਹੱਕਾਂ ਨਾਲ ਜੁੜੇ ਮੁੱਦੇ ਉਠਾਏ ਜਾਣਗੇ। ਪਾਰਟੀ ਦੀ ਕੋਸ਼ਿਸ਼ ਹੈ ਕਿ ਵੱਡੇ ਇਕੱਠ ਰਾਹੀਂ ਵਰਕਰਾਂ ਨੂੰ ਚੋਣਾਂ ਲਈ ਸਰਗਰਮ ਕੀਤਾ ਜਾਵੇ। ਰੈਲੀ ਵਿਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਲੱਖਾਂ ਲੋਕਾਂ ਦੇ ਪਹੁੰਚਣ ਦੀ ਉਮੀਦ ਜਤਾਈ ਜਾ ਰਹੀ ਹੈ। ਕਾਂਗਰਸ ਦੀ ਇਹ ਰੈਲੀ ਸਵੇਰੇ 11 ਵਜੇ ਸ਼ੁਰੂ ਹੋਵੇਗੀ।
ਇਹ ਵੀ ਪੜ੍ਹੋ: ਹਵਾ 'ਚ ਉੱਡਦੇ ਇੰਡੀਗੋ ਜਹਾਜ਼ ਦੇ ਐਮਰਜੈਂਸੀ ਗੇਟ ਨਾਲ ਯਾਤਰੀ ਨੇ ਕਰ 'ਤੀ ਅਜਿਹੀ ਹਰਕਤ, ਲੋਕਾਂ ਨੇ ਮਾਰੀਆਂ ਚੀਕਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
