ਪੰਜਾਬ ਵਿਚ ਭਾਰੀ ਮੀਂਹ ਦਾ ਕਹਿਰ, 7 ਘਰਾਂ ਦੀਆਂ ਛੱਤਾਂ ਡਿੱਗੀਆਂ

Tuesday, Sep 02, 2025 - 06:25 PM (IST)

ਪੰਜਾਬ ਵਿਚ ਭਾਰੀ ਮੀਂਹ ਦਾ ਕਹਿਰ, 7 ਘਰਾਂ ਦੀਆਂ ਛੱਤਾਂ ਡਿੱਗੀਆਂ

ਸਾਦਿਕ (ਪਰਮਜੀਤ) : ਪਿਛਲੇ ਕਈ ਦਿਨਾਂ ਤੋਂ ਪੈ ਰਹੇ ਭਾਰੀ ਮੀਂਹ ਕਾਰਨ ਪਿੰਡਾਂ ਵਿਚ ਬਹੁਤ ਨੁਕਸਾਨ ਹੋ ਰਿਹਾ ਹੈ ਤੇ ਇਹ ਨੁਕਸਾਨ ਹੁਣ ਫਸਲਾਂ ਤੱਕ ਸੀਮਿਤ ਨਹੀਂ ਰਿਹਾ ਸਗੋਂ ਘਰਾਂ ਤਕ ਵੀ ਪਹੁੰਚ ਚੁੱਕਾ ਹੈ। ਸਾਦਿਕ ਨੇੜੇ ਪਿੰਡ ਘੁੱਦੂਵਾਲਾ ਵਿਖੇ ਮੀਂਹ ਨਾਲ ਕਰੀਬ 15 ਘਰਾਂ ਦਾ ਨੁਕਸਾਨ ਹੋ ਗਿਆ ਹੈ ਤੇ ਕਰੀਬ 7 ਘਰਾਂ ਦੀਆਂ ਛੱਤਾਂ ਡਿੱਗ ਪਈਆਂ, ਕੰਧਾਂ ਢਹਿ ਗਈਆਂ ਅਤੇ 8 ਘਰਾਂ ਤੋਂ ਵੱਧ ਲੋਕਾਂ ਦੇ ਘਰਾਂ ਦੀਆਂ ਕੰਧਾਂ ਨੂੰ ਤਰੇੜਾਂ ਆ ਗਈਆਂ ਹਨ ਤੇ ਉਹ ਵੀ ਕਿਸੇ ਸਮੇਂ ਵੀ ਡਿੱਗ ਸਕਦੇ ਹਨ। ਪਿੰਡ ਦੇ ਸਰਪੰਚ ਜੈਦੀਪ ਸਿੰਘ ਬਰਾੜ ਤੇ ਸਾਬਕਾ ਸਰਪੰਚ ਗੁਰਜੰਟ ਸਿੰਘ ਬਰਾੜ ਨੇ ਦੱਸਿਆ ਕਿ ਸਤਪਾਲ ਸਿੰਘ ਪੁੱਤਰ ਜੈਮਲ ਸਿੰਘ, ਯਕੂਬ ਸਿੰਘ ਪੁੱਤਰ ਨਿਰਮਲ ਸਿੰਘ, ਅੰਮ੍ਰਿਤਪਾਲ ਸਿੰਘ ਪੁੱਤਰ ਜੈਮਲ ਸਿੰਘ, ਲਖਵਿੰਦਰ ਸਿੰਘ ਪੁੱਤਰ ਜਰਨੈਲ ਸਿੰਘ, ਕੁਲਵਿੰਦਰ ਸਿੰਘ ਪੁੱਤਰ ਜਰਨੈਲ ਸਿੰਘ, ਭੋਲਾ ਸਿੰਘ ਪੁੱਤਰ ਮੰਦਰ ਸਿੰਘ, ਮਹਿੰਦਰ ਸਿੰਘ ਪੁੱਤਰ ਜੰਗੀਰ ਸਿੰਘ ਸਮੇਤ ਧਰਮਸ਼ਾਲਾ ਅਨੇਕਾਂ ਗਰੀਬ ਪਰਿਵਾਰਾਂ ਦੇ ਕੋਠੇ ਦੀਆਂ ਛੱਤਾਂ ਡਿੱਗ ਪਈਆਂ ਹਨ।

ਇਹ ਵੀ ਪੜ੍ਹੋ : ਸਕੂਲਾਂ ਵਿਚ ਛੁੱਟੀਆਂ ਵਿਚਾਲੇ ਸਿੱਖਿਆ ਵਿਭਾਗ ਨੇ ਜਾਰੀ ਕਰ 'ਤੇ ਨਵੇਂ ਹੁਕਮ

ਦਿਨ ਸਮੇਂ ਕੋਠੇ ਡਿੱਗਣ ਕਾਰਨ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ ਪਰ ਕਈ ਘਰਾਂ ਦਾ ਸਮਾਨ ਹੇਠਾਂ ਆਉਣ ਨਾਲ ਨੁਕਸਾਨ ਹੋ ਗਿਆ। ਪਤਾ ਲੱਗਣ 'ਤੇ ਹਲਕਾ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਤੇ ਰਮਨਦੀਪ ਸਿੰਘ ਮੁਮਾਰਾ ਚੇਅਰਮੈਨ ਮਾਰਕੀਟ ਕਮੇਟੀ ਸਾਦਿਕ ਵੀ ਮੌਕਾ ਦੇਖ ਕੇ ਗਏ ਤੇ ਪੀੜਤ ਪਰਿਵਾਰਾਂ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ। ਉਨ੍ਹਾਂ ਦੱਸਿਆ ਕਿ ਮੀਂਹ ਦਾ ਪਾਣੀ ਖੇਤਾਂ ਤੋਂ ਪਿੰਡ ਦੇ ਘਰਾਂ ਦੇ ਨਾਲ ਲੱਗ ਚੁੱਕਾ ਹੈ ਤੇ ਜੇ ਜਲਦੀ ਪਾਣੀ ਦੀ ਨਿਕਾਸੀ ਦਾ ਪ੍ਰਬੰਧ ਨਾ ਕੀਤਾ ਗਿਆ ਤਾਂ ਹੋਰ ਵੀ ਕਈ ਘਰਾਂ ਦਾ ਨੁਕਸਾਨ ਹੋ ਸਕਦਾ ਹੈ। ਉਨ੍ਹਾਂ ਵਿਧਾਇਕ ਤੇ ਪ੍ਰਸਾ਼ਸ਼ਨ ਫਰੀਦਕੋਟ ਤੋਂ ਮੰਗ ਕੀਤੀ ਕਿ ਪਾਣੀ ਦੇ ਨਿਕਾਸੀ ਦੇ ਪ੍ਰਬੰਧ ਜਲਦੀ ਕੀਤੇ ਜਾਣ। ਇਸ ਮੌਕੇ ਦਵਿੰਦਰ ਸਿੰਘ ਬਰਾੜ, ਬਲਕਰਣ ਸਿੰਘ ਬਰਾੜ, ਜਗਸੀਰ ਸਿੰਘ ਬਰਾੜ ਤੇ ਪਿੰਡ ਵਾਸੀ ਹਾਜ਼ਰ ਸਨ।

ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ''ਚ ਮੁੜ ਵਧਣਗੀਆਂ ਛੁੱਟੀਆਂ! ਸਾਹਮਣੇ ਆਈ ਨਵੀਂ ਜਾਣਕਾਰੀ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News