ਪੰਜਾਬ ਵਿਚ 10 ਅਪ੍ਰੈਲ ਨੂੰ ਲੈ ਕੇ ਹੋਇਆ ਵੱਡਾ ਐਲਾਨ, ਲਗਾਈਆਂ ਗਈਆਂ ਸਖ਼ਤ ਪਾਬੰਦੀਆਂ
Wednesday, Apr 02, 2025 - 04:24 PM (IST)

ਸੰਗਰੂਰ (ਸਿੰਗਲਾ, ਵਿਵੇਕ ਸਿੰਧਵਾਨੀ, ਯਾਦਵਿੰਦਰ) : ਵਧੀਕ ਜ਼ਿਲ੍ਹਾ ਮੈਜਿਸਟਰੇਟ ਸੰਗਰੂਰ ਅਮਿਤ ਬੈਂਬੀ ਨੇ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ 10 ਅਪ੍ਰੈਲ ਨੂੰ ਜ਼ਿਲ੍ਹਾ ਸੰਗਰੂਰ ’ਚ ਮੀਟ, ਮੱਛੀ ਅਤੇ ਅੰਡਿਆਂ ਦੀਆਂ ਦੁਕਾਨਾਂ, ਰੇਹੜੀਆਂ, ਨਾਨ-ਵੈਜੀਟੇਰੀਅਨ ਹੋਟਲ, ਢਾਬੇ, ਅਹਾਤੇ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ।
ਇਹ ਵੀ ਪੜ੍ਹੋ : ਪੰਜਾਬ 'ਚ ਵਧੀ ਸਖ਼ਤੀ, ਇਨ੍ਹਾਂ ਵਾਹਨ ਚਾਲਕਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ
ਹੁਕਮਾਂ ’ਚ ਕਿਹਾ ਗਿਆ ਹੈ ਕਿ ਜੈਨ ਧਰਮ ਦੇ 24ਵੇਂ ਤ੍ਰੀਥੈਂਕਰ ਭਗਵਾਨ ਮਹਾਵੀਰ ਸਵਾਮੀ ਜੀ ਦਾ ਜਨਮ ਦਿਹਾੜਾ ਮਿਤੀ 10/04/2025 ਨੂੰ ਅਹਿੰਸਾ ਦਿਵਸ ਵਜੋਂ ਮਨਾਇਆ ਜਾ ਰਿਹਾ ਹੈ। ਧਾਰਮਿਕ ਰੀਤੀ ਰਿਵਾਜ਼ਾਂ ਅਨੁਸਾਰ ਭਗਵਾਨ ਮਹਾਵੀਰ ਜੈਯੰਤੀ ਵਾਲੇ ਦਿਨ ਕਿਸੇ ਵੀ ਜਾਨਵਰ ਦੀ ਹੱਤਿਆ ਕਰਨਾ ਅਸ਼ੁੱਭ ਹੈ। ਇਸ ਦਿਨ ਜੀਵ ਹੱਤਿਆ ਕਰਨ ਨਾਲ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਦੀ ਹੈ ਅਤੇ ਸ਼ਰਾਰਤੀ ਅਨਸਰਾਂ ਵੱਲੋਂ ਇਸ ਦਾ ਨਾਜਾਇਜ਼ ਫਾਇਦਾ ਵੀ ਉਠਾਇਆ ਜਾ ਸਕਦਾ ਹੈ। ਇਸ ਲਈ ਅਮਨ ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਇਹ ਹੁਕਮ ਜਾਰੀ ਕੀਤੇ ਗਏ ਹਨ।
ਇਹ ਵੀ ਪੜ੍ਹੋ : ਕੈਨੇਡਾ ਵਾਲੇ ਮੁੰਡੇ ਨਾਲ ਵਿਆਹੀ ਲਾਡਾਂ ਨਾਲ ਪਾਲੀ ਧੀ, ਦੋ ਮਹੀਨਿਆਂ 'ਚ ਕਰ 'ਤੀ ਕਤਲ, ਜਵਾਈ ਕਹਿੰਦਾ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e