ਰੋਡਵੇਜ਼ ਕਾਮਿਆਂ ਵੱਲੋਂ ਗੁਰਦਾਸਪੁਰ ਜ਼ਿਮਨੀ ਚੋਣ ''ਚ ਸਰਕਾਰ ਨੂੰ ਘੇਰਨ ਦਾ ਐਲਾਨ

09/23/2017 10:29:43 AM

ਅੰਮ੍ਰਿਤਸਰ (ਛੀਨਾ) - ਪੰਜਾਬ ਗੌਰਮਿੰਟ ਟਰਾਂਸਪੋਰਟ ਵਰਕਰਜ਼ ਯੂਨੀਅਨ ਦੀ ਅੱਜ ਇਕ ਅਹਿਮ ਮੀਟਿੰਗ ਸਥਾਨਕ ਬੱਸ ਸਟੈਂਡ ਵਿਖੇ ਹੋਈ, ਜਿਸ ਵਿਚ ਸੂਬਾ ਬਾਡੀ ਦੇ ਜਨਰਲ ਸਕੱਤਰ ਜਗਦੀਸ਼ ਸਿੰਘ ਚਾਹਲ ਸਮੇਤ ਵੱਡੀ ਗਿਣਤੀ 'ਚ ਅਹੁਦੇਦਾਰਾਂ ਨੇ ਸ਼ਿਰਕਤ ਕੀਤੀ। ਇਸ ਮੌਕੇ ਰੋਡਵੇਜ਼ ਕਾਮਿਆਂ ਦੀਆਂ ਭਖਦੀਆਂ ਮੰਗਾਂ ਤੇ ਮੁਸ਼ਕਿਲਾਂ ਨੂੰ ਵਿਚਾਰਿਆ ਗਿਆ, ਜਿਨ੍ਹਾਂ ਦੇ ਹੱਲ ਲਈ ਸਰਕਾਰ ਨਾਲ 2 ਹੱਥ ਕਰਨ ਦਾ ਵੀ ਫੈਸਲਾ ਕੀਤਾ ਗਿਆ।
ਇਸ ਮੌਕੇ ਜਗਦੀਸ਼ ਸਿੰਘ ਚਾਹਲ ਨੇ ਕਿਹਾ ਕਿ ਕੈਪਟਨ ਸਰਕਾਰ ਰੋਡਵੇਜ਼ ਕਾਮਿਆਂ ਦੀਆਂ ਮੰਗਾਂ ਨੂੰ ਲੈ ਕੇ ਅਵੇਸਲੀ ਹੋਈ ਬੈਠੀ ਹੈ, ਜਿਸ ਦੀਆਂ ਅੱਖਾਂ ਤੇ ਕੰਨ ਖੋਲ੍ਹਣ ਲਈ ਯੂਨੀਅਨ ਵੱਲੋਂ ਲੋਕ ਸਭਾ ਹਲਕਾ ਗੁਰਦਾਸਪੁਰ ਦੀ ਜ਼ਿਮਨੀ ਚੋਣ 'ਚ ??6 ਸਤੰਬਰ ਤੋਂ 9 ਸਤੰਬਰ ਤੱਕ?? ਝੰਡਾ ਮਾਰਚ ਕਰ ਕੇ ਲੋਕਾਂ ਦੀ ਕਚਹਿਰੀ 'ਚ ਸਰਕਾਰ ਨੂੰ ਭੰਡਿਆ ਜਾਵੇਗਾ।
ਇਸ ਮੌਕੇ ਸਰਬਸੰਮਤੀ ਨਾਲ ਡਿਪੂ ਨੰ. 1 ਤੇ 2 ਦੇ ਅਹੁਦੇਦਾਰਾਂ ਦੀ ਚੋਣ ਵੀ ਕੀਤੀ ਗਈ, ਜਿਨ੍ਹਾਂ 'ਚ ਡਿਪੂ ਨੰ. 1 ਦੇ ਪ੍ਰਧਾਨ ਕੁਲਵਿੰਦਰ ਸਿੰਘ, ਚੇਅਰਮੈਨ ਰਾਜਪਾਲ ਸਿੰਘ, ਸੀਨੀ. ਮੀਤ ਪ੍ਰਧਾਨ ਮਨਿੰਦਰ ਸਿੰਘ ਤੋਲੇਨੰਗਲ, ਜਨਰਲ ਸਕੱਤਰ ਰਣਜੀਤ ਸਿੰਘ ਰਾਣਾ ਤੇ ਖਜ਼ਾਨਚੀ ਬਲਕਾਰ ਸਿੰਘ ਚੁਣੇ ਗਏ। ਡਿਪੂ ਨੰ. 2 ਦੇ ਪ੍ਰਧਾਨ ਅਮਰਜੀਤ ਸਿੰਘ ਲਾਹੌਰੀਆ, ਚੇਅਰਮੈਨ ਸੁਖਦੇਵ ਸਿੰਘ, ਸੀਨੀ. ਮੀਤ ਪ੍ਰਧਾਨ ਹਰਜਿੰਦਰ ਸਿੰਘ, ਮੀਤ ਪ੍ਰਧਾਨ ਬਲਦੇਵ ਸਿੰਘ, ਜਨਰਲ ਸਕੱਤਰ ਜਸਬੀਰ ਸਿੰਘ ਜੌਹਲ ਤੇ ਖਜ਼ਾਨਚੀ ਜਨਕ ਰਾਜ ਆਦਿ ਅਹੁਦੇਦਾਰਾਂ ਚੁਣੇ ਗਏ, ਜਿਨ੍ਹਾਂ ਦਾ ਮਿੰਨੀ ਪ੍ਰਾਈਵੇਟ ਟਰਾਂਸਪੋਰਟ ਵਰਕਰਜ਼ ਯੂਨੀਅਨ ਦੇ ਪ੍ਰਧਾਨ ਬਲਦੇਵ ਸਿੰਘ ਬੱਬੂ, ਕੁਲਵੰਤ ਸਿੰਘ ਘੁੱਕੇਵਾਲੀ, ਬਿਕਰਮਜੀਤ ਸਿੰਘ ਛੀਨਾ, ਅਵਤਾਰ ਸਿੰਘ ਤਾਰੀ, ਜਸਵੰਤ ਸਿੰਘ ਬੱਤਰ, ਬਲਰਾਜ ਸਿੰਘ ਭੰਗੂ, ਗੁਰਬਚਨ ਸਿੰਘ ਸੰਧੂ, ਸੱਤਿਆਪਾਲ ਗੁਪਤਾ, ਹਰੀ ਸਿੰਘ, ਗੁਰਮੁੱਖ ਸਿੰਘ ਆਦਿ ਆਗੂਆਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ।


Related News