ਪੰਜਾਬ ਦਾ ਬਜਟ ਪਹਿਲੀ ਵਾਰ 2 ਲੱਖ ਕਰੋੜ ਤੋਂ ਵੱਧ, ਵਿੱਤ ਮੰਤਰੀ ਨੇ ਸੂਬੇ ਦੇ ਸਕੂਲਾਂ ਲਈ ਕੀਤੇ ਵੱਡੇ ਐਲਾਨ

Tuesday, Mar 05, 2024 - 06:39 PM (IST)

ਪੰਜਾਬ ਦਾ ਬਜਟ ਪਹਿਲੀ ਵਾਰ 2 ਲੱਖ ਕਰੋੜ ਤੋਂ ਵੱਧ, ਵਿੱਤ ਮੰਤਰੀ ਨੇ ਸੂਬੇ ਦੇ ਸਕੂਲਾਂ ਲਈ ਕੀਤੇ ਵੱਡੇ ਐਲਾਨ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਬਜਟ ਪੇਸ਼ ਕਰ ਦਿੱਤਾ ਹੈ। ਸਾਲ 2024-25 ਲਈ ਇਹ ਬਜਟ 2 ਲੱਖ 4 ਹਜ਼ਾਰ 918 ਕਰੋੜ ਰੁਪਏ ਦਾ ਹੈ। ਪੰਜਾਬ ਵਿਚ ਪਹਿਲੀ ਵਾਰ ਬਜਟ 2 ਲੱਖ ਕਰੋੜ ਤੋਂ ਜ਼ਿਆਦਾ ਹੋਇਆ ਹੈ। ਬਜਟ ਭਾਸ਼ਣ ਦੀ ਸ਼ੁਰੂਆਤ ਵਿਚ ਵਿੱਤ ਮੰਤਰੀ ਨੇ ਕਿਹਾ ਕਿ ਪਿਛਲੇ ਦੋ ਸਾਲ ਵਿਚ 40 ਹਜ਼ਾਰ ਤੋਂ ਵੱਧ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਸਕੂਲ ਸਿੱਖਿਆ ਲਈ 16 ਹਜ਼ਾਰ 967 ਕਰੋੜ ਰੁਪਏ ਦਾ ਬਜਟ ਰੱਖਿਆ ਹੈ। 

ਇਹ ਵੀ ਪੜ੍ਹੋ : ਸੁਖਦੇਵ ਸਿੰਘ ਢੀਂਡਸਾ ਦੇ ਅਕਾਲੀ ਦਲ ’ਚ ਵਾਪਸੀ ਦੀਆਂ ਖ਼ਬਰਾਂ ਦਾ ਜਾਣੋ ਕੀ ਹੈ ਸੱਚ

ਭਾਸ਼ਣ ਦੌਰਾਨ ਸਿੱਖਿਆ ਮੰਤਰੀ ਨੇ ਕਿਹਾ ਕਿ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਕੂਲਾਂ ਵਿਚ ਚਾਰ ਦੀਵਾਰੀਆਂ ਦੀ ਉਸਾਰੀ ਅਤੇ ਮੁਰੰਮਤ ਦੇ ਉਪਰਾਲੇ ਇਕ ਵਿਸ਼ੇਸ਼ ਬੁਨਿਆਦੀ ਢਾਂਚਾ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਸੀ। ਚਾਲੂ ਵਿੱਤੀ ਸਾਲ ਦੌਰਾਨ  2567 ਸਕੂਲਾਂ ਦੀ ਚਾਰ ਦੀਵਾਰੀ ਬਣਾਈ ਗਈ ਹੈ ਅਤੇ ਹੋਰ 3,055 ਸਕੂਲਾਂ ਦੀਆਂ ਚਾਰ ਦੀਵਾਰੀਆਂ ਦੀ ਮੁਰੰਮਤ ਕੀਤੀ ਗਈ ਹੈ। 118 ਸਰਕਾਰੀ ਸਕੂਲ ਅਤਿ ਆਧੁਨਿਕ ਸਕੂਲ ਆਫ ਐਮੀਨੈਂਸ ਵਿਚ ਤਬਦੀਲ ਕੀਤੇ ਜਾ ਰਹੇ ਹਨ ਅਤੇ ਹੁਣ ਤੱਕ 14 ਸਕੂਲ ਐਮੀਨੈਂਸ ਦੀ ਸ਼ੁਰੂਆਤ ਕੀਤੀ ਜਾ ਚੁੱਕੀ ਹੈ। ਇਸ ਉਦੇਸ਼ ਲਈ ਵਿੱਤੀ ਸਾਲ 2024-25 ਵਿਚ 100 ਕਰੋੜ ਰੁਪਏ ਦੀ ਵੰਡ ਦੀ ਤਜਵੀਜ਼ ਹੈ। ਪੰਜਾਬ ਸਰਕਾਰ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਨੂੰ ਸਕੂਲ ਆਫ ਬ੍ਰਿਲੀਐਂਸ ਵਿਚ ਤਬਦੀਲ ਕਰਨ ਦਾ ਪ੍ਰਸਤਾਅ ਰੱਖਿਆ ਹੈ। ਇਸ ਮੰਤਵ ਲਈ 10 ਕਰੋੜ ਰੁਪਏ ਦਾ ਸ਼ੁਰੂਆਤੀ ਪ੍ਰਸਤਾਅ ਰੱਖਿਆ ਗਿਆ ਹੈ। ਇਸ ਸਕੀਮ ਦਾ ਉਦੇਸ਼ ਪੇਂਡੂ ਸਕਰਕਾਰੀ ਸਕੂਲਾਂ ਵਿਚ 6ਵੀਂ ਕਲਾਸ ਤੋਂ ਲੈ ਕੇ 12ਵੀਂ ਕਲਾਸ ਤੱਕ ਸਿੱਖਿਆ ਦੀ ਗੁਣਵੱਤਾ ਵਧਾਉਣਾ ਹੈ। 

ਇਹ ਵੀ ਪੜ੍ਹੋ : ਪੰਜਾਬ ਵਿਧਾਨ ਸਭਾ ’ਚ ਖੜਕਾ-ਦੜਕਾ, ਮੁੱਖ ਮੰਤਰੀ ਬੋਲੇ, ਓ ਬਾਜਵਾ ਅੱਖਾਂ ’ਚ ਅੱਖਾਂ ਪਾ ਕੇ ਗੱਲ ਕਰ

ਇਸ ਤੋਂ ਇਲਾਵਾ ‘ਸਕੂਲ ਆਫ ਅਪਲਾਈਡ ਲਰਨਿੰਗ’ ਦੀ ਸਥਾਪਨਾ ਕਰਨ ਲਈ 10 ਕਰੋੜ ਰੁਪਏ ਦਾ ਸ਼ੁਰੂਆਤੀ ਉਪਬੰਧ ਦਾ ਪ੍ਰਸਤਾਅ ਰੱਖਿਆ ਗਿਆ ਹੈ। ਪਹਿਲੇ ਪੜਾਅ ਵਿਚ 40 ਸਕੂਲਾਂ ਵਿਚ ਹਾਈ ਟੈਕ ਵੋਕੇਸ਼ਨਲ ਲੈਬਾਂ ਬਣਾਈਆਂ ਜਾਣਗੀਆਂ। 3 ਤੋਂ 11 ਸਾਲ ਦੇ ਉਮਰ ਦੇ ਵਿਦਿਆਰਥੀਆਂ ਦੀ ਸਿਖਲਾਈ ਲਈ ਅਨੁਕੂਲ ਮਾਹੌਲ ਬਣਾਉਣ ਲਈ 100 ਪ੍ਰਾਇਮਰੀ ਸਰਕਾਰੀ ਸਕੂਲਾਂ ਨੂੰ ‘ਸਕੂਲ ਆਫ ਹੈਪੀਨੈਸ’ ਵਿਚ ਬਦਲਣ ਦੀ ਤਜਵੀਜ਼ ਹੈ। ਇਸ ਲਈ 10 ਕਰੋੜ ਰੁਪਏ ਦਾ ਬਜਟ ਉਪਬੰਧ ਕੀਤਾ ਗਿਆ ਹੈ। 

ਹੋਰ ਐਲਾਨ

* ਸਮੱਗਰ ਸਿੱਖਿਆ ਅਭਿਆਨ : 1,593 ਕਰੋੜ ਰੁਪਏ
* 16.35 ਲੱਖ ਵਿਦਿਆਰਥੀਆਂ ਨੂੰ ਮਿਡ-ਡੇਅ-ਮੀਲ ਮੁਹੱਈਆ ਕਰਵਾਉਣ ਲਈ : 467 ਕਰੋੜ ਰੁਪਏ
*  ਮੁਫ਼ਤ ਕਿਤਾਬਾਂ, ਸਕੂਲਾਂ ਦੀ ਮੁਰੰਮਤ ਅਤੇ ਰੱਖ-ਰਖਾਅ ਲਈ : 140 ਕਰੋੜ ਰੁਪਏ
*  ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਦੇ ਨਵੀਨੀਕਰਨ ਅਤੇ ਛੱਤ ਦੇ ਉੱਪਰ ਸੋਲਰ ਪੈਨਲ ਲਗਾਉਣ ਲਈ : 160 ਕਰੋੜ ਰੁਪਏ
*  ਸਰਕਾਰੀ ਸਕੂਲਾਂ ਦੀ ਸਾਂਭ-ਸੰਭਾਲ ਲਈ ਵਿੱਤੀ ਸਹਾਇਤਾ : 82 ਕਰੋੜ ਰੁਪਏ
*  ਪ੍ਰੀ-ਪ੍ਰਾਇਮਰੀ ਦੇ ਵਿਦਿਆਰਥੀਆਂ ਨੂੰ ਵਰਦੀਆਂ ਦੇਣ ਲਈ : 35 ਕਰੋੜ ਰੁਪਏ
*  ਪੰਜਾਬ ਨੌਜਵਾਨ ਉੱਦਮੀ ਪ੍ਰੋਗਰਾਮ : 15 ਕਰੋੜ ਰੁਪਏ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News