ਪੰਜਾਬ ਦੀ ਕੇਂਦਰੀ ਜੇਲ੍ਹ ਚਰਚਾ ''ਚ, 16 ਟੱਚ ਮੋਬਾਈਲ, 18 ਸਿਮ ਤੇ ਹੋਰ ਸਾਮਾਨ ਬਰਾਮਦ
Wednesday, Feb 19, 2025 - 12:10 PM (IST)

ਤਰਨਤਾਰਨ (ਰਮਨ)-ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਵਿਚ ਜੇਲ੍ਹ ਪ੍ਰਸ਼ਾਸਨ ਵੱਲੋਂ ਚਲਾਏ ਗਏ ਤਲਾਸ਼ੀ ਅਭਿਆਨ ਦੌਰਾਨ 16 ਟੱਚ ਅਤੇ ਕੀ-ਪੈਡ ਮੋਬਾਈਲ ਫੋਨ, 3 ਮੋਬਾਈਲ ਚਾਰਜਰ, 4 ਈਅਰ ਪੌਡ, 18 ਸਿਮਾਂ ਬਰਾਮਦ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਇਸ ਸਬੰਧੀ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੀ ਪੁਲਸ ਨੇ 5 ਵਿਅਕਤੀਆਂ ਖਿਲਾਫ ਪਰਚਾ ਦਰਜ ਕਰਦੇ ਹੋਏ ਅਗਲੇਰੀ ਜਾਂਚ ਆਰੰਭ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਪੰਜਾਬ ਦੇ 10 ਹੋਟਲਾਂ 'ਤੇ ਵੱਡੀ ਕਾਰਵਾਈ
ਪ੍ਰਾਪਤ ਜਾਣਕਾਰੀ ਦੇ ਅਨੁਸਾਰ ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਦੇ ਸਹਾਇਕ ਸੁਪਰਡੈਂਟ ਹੰਸਰਾਜ ਅਤੇ ਗੁਰਦਿਆਲ ਸਿੰਘ ਵੱਲੋਂ ਵੱਖ-ਵੱਖ ਬੈਰਕਾਂ ਵਿਚ ਚਲਾਏ ਗਏ ਤਲਾਸ਼ੀ ਅਭਿਆਨ ਦੌਰਾਨ ਵੱਖ-ਵੱਖ ਕੰਪਨੀਆਂ ਦੇ 16 ਟੱਚ ਅਤੇ ਕੀ-ਪੈਡ ਮੋਬਾਈਲ ਫੋਨ, 3 ਮੋਬਾਈਲ ਚਾਰਜਰ, 4 ਈਅਰ ਪੌਡ, 18 ਸਿਮਾਂ ਬਰਾਮਦ ਕੀਤੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ.ਐੱਸ.ਪੀ ਗੋਇੰਦਵਾਲ ਸਾਹਿਬ ਅਤੁਲ ਸੋਨੀ ਨੇ ਦੱਸਿਆ ਕਿ ਸਹਾਇਕ ਸੁਪਰਡੈਂਟ ਦੇ ਬਿਆਨਾਂ ਹੇਠ ਅਵਤਾਰ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਜਗਤਪੁਰ, ਅਵਤਾਰ ਸਿੰਘ ਪੁੱਤਰ ਪੂਰਨ ਸਿੰਘ ਵਾਸੀ ਮੱਲੂਵਾਲਾ, ਨਿਰਮਲ ਸਿੰਘ ਪੁੱਤਰ ਕਾਰਜ ਸਿੰਘ ਵਾਸੀ ਵਾਂ ਤਾਰਾ ਸਿੰਘ, ਹਰਪ੍ਰੀਤ ਸਿੰਘ ਪੁੱਤਰ ਗੁਰਮੁਖ ਸਿੰਘ ਵਾਸੀ ਨੌਸ਼ਹਿਰਾ ਅਤੇ ਗੁਰਨੂਰ ਸਿੰਘ ਪੁੱਤਰ ਮਨਮੋਹਨ ਸਿੰਘ ਵਾਸੀ ਰੋਉਵਾਲਾ ਖ਼ਿਲਾਫ਼ ਪਰਚਾ ਦਰਜ ਕਰਦੇ ਹੋਏ ਅਗਲੇ ਦੀ ਜਾਂਚ ਆਰੰਭ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਬਰਾਮਦ ਕੀਤੇ ਗਏ ਮੋਬਾਈਲ ਫੋਨਾਂ ਦੀ ਤਕਨੀਕੀ ਮਾਹਿਰਾਂ ਪਾਸੋਂ ਜਾਂਚ ਵੀ ਕਰਵਾਈ ਜਾਵੇਗੀ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਹਾਦਸਾ, ਸਕੂਲ ਬੱਸ ਨੇ ਵਿਦਿਆਰਥੀ ਨੂੰ ਦਰੜਿਆ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8