ਪੰਜਾਬ ਦੇ GST ਮਾਲੀਏ ’ਚ 24.76 ਫੀਸਦੀ ਵਾਧਾ ਦਰਜ

Tuesday, Oct 12, 2021 - 01:31 AM (IST)

ਚੰਡੀਗੜ੍ਹ(ਸ਼ਰਮਾ)- ਵਸਤਾਂ ਅਤੇ ਸੇਵਾਵਾਂ ਕਰ (ਜੀ.ਐੱਸ.ਟੀ.) ਤੋਂ ਸਤੰਬਰ, 2021 ’ਚ ਪੰਜਾਬ ਨੇ 1316.51 ਕਰੋੜ ਰੁਪਏ ਮਾਲੀਆ ਇੱਕਤਰ ਕੀਤਾ ਹੈ ਜਦੋਂਕਿ ਪਿਛਲੇ ਸਾਲ ਸਤੰਬਰ, 2020 ਦੌਰਾਨ 1055. 24 ਕਰੋੜ ਰੁਪਏ ਮਾਲੀਆ ਇਕੱਤਰ ਕੀਤਾ ਗਿਆ ਸੀ, ਜੋ ਕਿ 24.76 ਫੀਸਦੀ ਵਾਧਾ ਦਰਸਾਉਂਦਾ ਹੈ। ਇਹ ਵਾਧਾ ਕੋਵਿਡ-19 ਦੀ ਦੂਜੀ ਲਹਿਰ ਤੋਂ ਬਾਅਦ ਤੇਜ਼ੀ ਨਾਲ ਹੋ ਰਹੇ ਆਰਥਿਕ ਸੁਧਾਰ ਦਾ ਸੂਚਕ ਹੈ।
ਟੈਕਸੇਸ਼ਨ ਕਮਿਸ਼ਨਰੇਟ ਦੇ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸੂਬੇ ਦੇ ਜੀ.ਐੱਸ.ਟੀ. ਤੋਂ ਪ੍ਰਾਪਤ ਹੋਣ ਵਾਲੇ ਮਾਲੀਏ ਦੇ ਵਿਸ਼ਲੇਸ਼ਣ ਤੋਂ ਪਤਾ ਲੱਗਦਾ ਹੈ ਕਿ ਲੋਹਾ ਤੇ ਇਸਪਾਤ, ਆਟੋਮੋਬਾਈਲਜ਼, ਬੀਮਾ, ਟੈਲੀਕਾਮ, ਟਰਾਂਸਪੋਰਟ, ਬੈਂਕਿੰਗ ਅਤੇ ਨਾਨ-ਵੈਟ ਪੈਟਰੋਲੀਅਮ ਪ੍ਰੋਡਕਟਸ ਆਦਿ ਖੇਤਰਾਂ ਦੇ ਮਾਲੀਏ ’ਚ ਵਾਧਾ ਹੋਇਆ ਹੈ।

ਜੀ. ਐੱਸ. ਟੀ. ਮਾਲੀਏ ’ਚ ਸਤੰਬਰ, 2021 ਤਕ ਪਿਛਲੇ ਸਾਲ ਨਾਲੋਂ 67.55 ਫ਼ੀਸਦੀ ਵਾਧਾ ਹੋਇਆ ਹੈ। ਇਸ ਦੇ ਨਾਲ ਹੀ ਮਹਾਮਾਰੀ ਤੋਂ ਪਿਛਲੇ ਵਿੱਤੀ ਸਾਲ 2019-20 ਦੀ ਤੁਲਨਾ ’ਚ ਮੌਜੂਦਾ ਸਾਲ ਦੀ ਪਹਿਲੀ ਛਿਮਾਹੀ ਦੌਰਾਨ 54 ਫ਼ੀਸਦੀ ਵਾਧਾ ਦਰਜ ਕੀਤਾ ਗਿਆ ਹੈ।


Bharat Thapa

Content Editor

Related News