ਅਹਿਮ ਖ਼ਬਰ : ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਅੱਜ ਹੋਣ ਜਾ ਰਿਹਾ ਬੰਦ!

06/30/2024 1:21:34 PM

ਲੁਧਿਆਣਾ (ਅਨਿਲ) : ਇੱਥੇ ਨੈਸ਼ਨਲ ਹਾਈਵੇਅ 'ਤੇ ਪਿਛਲੇ 14 ਦਿਨਾਂ ਤੋਂ ਲਾਡੋਵਾਲ ਟੋਲ ਪਲਾਜ਼ਾ 'ਤੇ ਧਰਨਾ ਲਾ ਕੇ ਬੈਠੇ ਕਿਸਾਨਾਂ ਨੇ ਅੱਜ ਟੋਲ ਪਲਾਜ਼ਾ ਨੂੰ ਪੱਕੇ ਤੌਰ 'ਤੇ ਤਾਲੇ ਲਾਉਣ ਦਾ ਫ਼ੈਸਲਾ ਕਰ ਲਿਆ ਹੈ। ਭਾਰਤੀ ਕਿਸਾਨ-ਮਜ਼ਦੂਰ ਯੂਨੀਅਨ ਦੇ ਪ੍ਰਧਾਨ ਦਿਲਬਾਗ ਸਿੰਘ ਗਿੱਲ, ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਪ੍ਰਧਾਨ ਮਨਜੀਤ ਰਾਏ, ਮਾਲਵਾ ਜ਼ੋਨ ਪ੍ਰਧਾਨ ਇੰਦਰਵੀਰ ਸਿੰਘ ਕਾਦੀਆਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅੱਜ ਲਾਡੋਵਾਲ ਟੋਲ ਪਲਾਜ਼ਾ ਨੂੰ ਹਮੇਸ਼ਾ ਲਈ ਤਾਲੇ ਲਾ ਕੇ ਬੰਦ ਕਰ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ : ਪੰਜਾਬ 'ਚ ਤੂਫ਼ਾਨ ਨਾਲ ਭਾਰੀ ਮੀਂਹ ਦੀ ਚਿਤਾਵਨੀ, 9 ਜ਼ਿਲ੍ਹਿਆਂ 'ਚ ਜਾਰੀ ਹੋਇਆ Alert

ਉਨ੍ਹਾਂ ਨੇ ਦੱਸਿਆ ਕਿ ਅੱਜ ਟੋਲ ਪਲਾਜ਼ਾ 'ਤੇ ਹਜ਼ਾਰਾਂ ਲੋਕ ਟੋਲ ਪਲਾਜ਼ਾ ਨੂੰ ਬੰਦ ਕਰਵਾਉਣ ਲਈ ਪਹੁੰਚੇ ਹੋਏ ਹਨ। ਦੁਪਹਿਰ 3 ਵਜੇ ਤੋਂ ਬਾਅਦ ਟੋਲ ਪਲਾਜ਼ਾ ਨੂੰ ਤਾਲੇ ਲਾ ਦਿੱਤੇ ਜਾਣਗੇ। ਜ਼ਿਕਰਯੋਗ ਹੈ ਕਿ ਪਿਛਲੇ 14 ਦਿਨਾਂ ਤੋਂ ਭਾਰਤੀ ਕਿਸਾਨ ਯੂਨੀਅਨ ਟੋਲ ਪਲਾਜ਼ਾ ਦੇ ਰੇਟਾਂ 'ਚ ਕੀਤੇ ਗਏ ਵਾਧੇ ਦੇ ਵਿਰੋਧ 'ਚ ਧਰਨਾ ਲਾ ਕੇ ਬੈਠੀ ਹੋਈ ਹੈ।

ਇਹ ਵੀ ਪੜ੍ਹੋ : ਫਨ ਖ਼ਿਲਾਰੀ ਬੈਠੇ ਕੋਬਰਾ ਸੱਪ ਨੇ ਖੜ੍ਹੇ ਕੀਤੇ ਰੌਂਗਟੇ, ਇੱਧਰ-ਉੱਧਰ ਭੱਜਣ ਲੱਗੇ ਲੋਕ, ਵੀਡੀਓ 'ਚ ਦੇਖੋ ਫਿਰ ਕੀ ਹੋਇਆ

ਕਿਸਾਨ ਯੂਨੀਅਨ ਨੇ ਨੈਸ਼ਨਲ ਹਾਈਵੇਅ ਅਥਾਰਟੀ ਨੂੰ 30 ਜੂਨ ਤੱਕ ਦਾ ਅਲਟੀਮੇਟਮ ਦਿੱਤਾ ਹੋਇਆ ਸੀ ਕਿ ਜੇਕਰ ਟੋਲ ਰੇਟਾਂ 'ਚ ਵਾਧਾ ਵਾਪਸ ਨਾ ਲਿਆ ਗਿਆ ਤਾਂ 30 ਜੂਨ ਨੂੰ ਹਮੇਸ਼ਾ ਲਈ ਟੋਲ ਪਲਾਜ਼ਾ ਨੂੰ ਤਾਲੇ ਲਾ ਕੇ ਬੰਦ ਕਰ ਦਿੱਤਾ ਜਾਵੇਗਾ। ਇਸ ਤੋਂ ਬਾਅਦ ਟੋਲ ਪਲਾਜ਼ਾ 'ਤੇ ਕਦੇ ਹੋਈ ਟੋਲ ਵਸੂਲ ਨਹੀਂ ਕੀਤਾ ਜਾਵੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
 


Babita

Content Editor

Related News