ਅਪ੍ਰੈਲ ਮਹੀਨੇ ਦੌਰਾਨ ਪੰਜਾਬ ਦੇ ਕਰ ਮਾਲੀਏ ’ਚ 22 ਫ਼ੀਸਦੀ ਦਾ ਹੋਇਆ ਵਾਧਾ : ਹਰਪਾਲ ਚੀਮਾ

Wednesday, May 03, 2023 - 12:55 AM (IST)

ਚੰਡੀਗੜ੍ਹ (ਬਿਊਰੋ) : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਸੂਬੇ ਨੇ ਅਪ੍ਰੈਲ 2022 ਦੇ ਮੁਕਾਬਲੇ ਅਪ੍ਰੈਲ 2023 ਦੌਰਾਨ ਆਪਣੇ ਕਰ ਮਾਲੀਏ ’ਚ 22 ਫ਼ੀਸਦੀ ਦਾ ਵਾਧਾ ਦਰਜ ਕੀਤਾ ਹੈ। ਉਨ੍ਹਾਂ ਕਿਹਾ ਕਿ ਸ਼ੁਰੂਆਤੀ ਅਨੁਮਾਨਾਂ ਅਨੁਸਾਰ ਸੂਬੇ ਨੇ ਅਪ੍ਰੈਲ 2023 ਦੌਰਾਨ ਆਪਣੇ ਕਰਾਂ ਤੋਂ 3988.23 ਕਰੋੜ ਰੁਪਏ ਦਾ ਮਾਲੀਆ ਇਕੱਤਰ ਕੀਤਾ, ਜਦਕਿ ਅਪ੍ਰੈਲ 2022 ’ਚ 3275.85 ਕਰੋੜ ਰੁਪਏ ਇਕੱਤਰ ਕੀਤੇ ਗਏ ਸਨ।

ਇਹ ਖ਼ਬਰ ਵੀ ਪੜ੍ਹੋ : ਦੁਬਈ ਤੋਂ ਆਈ ਮੰਦਭਾਗੀ ਖ਼ਬਰ : ਰੂਹ ਕੰਬਾਊ ਹਾਦਸੇ ’ਚ ਪੰਜਾਬੀ ਨੌਜਵਾਨ ਦੀ ਦਰਦਨਾਕ ਮੌਤ

ਇਥੇ ਜਾਰੀ ਪ੍ਰੈੱਸ ਬਿਆਨ ਰਾਹੀਂ ਇਹ ਪ੍ਰਗਟਾਵਾ ਕਰਦਿਆਂ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਇਸ ਮਹੀਨੇ ਦੌਰਾਨ ਵਸਤੂ ਅਤੇ ਸੇਵਾ ਕਰ (ਜੀ. ਐੱਸ. ਟੀ.), ਰਾਜ ਆਬਕਾਰੀ ਅਤੇ ਸਟੈਂਪ ਅਤੇ ਰਜਿਸਟ੍ਰੇਸ਼ਨ ਤੋਂ ਇਕੱਤਰ ਕੀਤੇ ਮਾਲੀਏ ’ਚ ਜ਼ਿਕਰਯੋਗ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਵਿੱਤ ਵਿਭਾਗ ਵੱਲੋਂ ਏਕੀਕ੍ਰਿਤ ਵਿੱਤ ਪ੍ਰਬੰਧਨ ਪ੍ਰਣਾਲੀ (ਆਈ. ਐੱਫ. ਐੱਮ. ਐੱਸ.) ਰਾਹੀਂ ਕੁਲ ਕਰ ਉਗਰਾਹੀ ਦੇ ਅੰਕੜਿਆਂ ਦਾ ਮੁਲਾਂਕਣ ਕੀਤਾ ਜਾ ਰਿਹਾ ਹੈ ਅਤੇ ਅੰਤਿਮ ਅੰਕੜਿਆਂ ’ਚ ਥੋੜ੍ਹਾ ਫ਼ਰਕ ਹੋ ਸਕਦਾ ਹੈ।

ਇਹ ਖ਼ਬਰ ਵੀ ਪੜ੍ਹੋ : WAPSOS ਦੇ ਸਾਬਕਾ ਸੀ. ਐੱਮ. ਡੀ. ਦੇ ਟਿਕਾਣਿਆਂ ’ਤੇ CBI ਦੀ ਛਾਪੇਮਾਰੀ, 20 ਕਰੋੜ ਦੀ ਨਕਦੀ ਬਰਾਮਦ

ਵਿੱਤ ਮੰਤਰੀ ਨੇ ਅੱਗੇ ਦੱਸਿਆ ਕਿ ਜੀ. ਐੱਸ. ਟੀ. ਵਿਚ ਸਭ ਤੋਂ ਵੱਧ 483 ਕਰੋੜ ਰੁਪਏ ਦਾ ਵਾਧਾ ਹੋਇਆ ਹੈ। ਅਪ੍ਰੈਲ 2022 ਦੌਰਾਨ ਕੁਲ ਜੀ. ਐੱਸ. ਟੀ. ਮਾਲੀਆ 1532 ਕਰੋੜ ਰੁਪਏ ਸੀ, ਜਦਕਿ ਇਸ ਸਾਲ ਇਹ ਅੰਕੜਾ 2015 ਕਰੋੜ ਰੁਪਏ ਰਿਹਾ। ਉਨ੍ਹਾਂ ਕਿਹਾ ਕਿ ਅਪ੍ਰੈਲ 2022 ਦੇ 564.64 ਕਰੋੜ ਰੁਪਏ ਦੇ ਮੁਕਾਬਲੇ ਇਸ ਸਾਲ ਆਬਕਾਰੀ ਮਾਲੀਆ 216.48 ਕਰੋੜ ਰੁਪਏ ਵਧ ਕੇ 781.12 ਕਰੋੜ ਰੁਪਏ ਰਿਹਾ। ਉਨ੍ਹਾਂ ਦੱਸਿਆ ਕਿ ਸਟੈਂਪ ਅਤੇ ਰਜਿਸਟ੍ਰੇਸ਼ਨ ਤੋਂ ਪ੍ਰਾਪਤ ਮਾਲੀਆ ਵੀ ਅਪ੍ਰੈਲ 2022 ’ਚ 355.4 ਕਰੋੜ ਰੁਪਏ ਦੇ ਮੁਕਾਬਲੇ ਇਸ ਅਪ੍ਰੈਲ 85.95 ਕਰੋੜ ਰੁਪਏ ਦੇ ਵਾਧੇ ਨਾਲ 441.35 ਕਰੋੜ ਰੁਪਏ ਰਿਹਾ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਗੁਰਦੁਆਰਾ ਕੋਤਵਾਲੀ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਮੁਲਜ਼ਮ ਦੀ ਹੋਈ ਮੌਤ

ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਰਕਾਰੀ ਪ੍ਰਸ਼ਾਸਨ ਅਤੇ ਪ੍ਰਣਾਲੀ ਵਿਚ ਕੁਸ਼ਲਤਾ ਅਤੇ ਪਾਰਦਰਸ਼ਿਤਾ ਲਿਆ ਕੇ ਸੂਬੇ ਦੇ ਮਾਲੀਏ ਵਿਚ ਵਾਧਾ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਕਰ ਚੋਰੀ ਕਰਨ ਵਾਲਿਆਂ ’ਤੇ ਸ਼ਿਕੰਜਾ ਕੱਸਿਆ ਹੈ ਅਤੇ ਆਮਦਨ ’ਚ ਮੌਜੂਦਾ ਵਾਧਾ ਸਮਾਜ ਦੇ ਕਿਸੇ ਵੀ ਵਰਗ ’ਤੇ ਕੋਈ ਵਾਧੂ ਬੋਝ ਪਾਏ ਬਿਨਾਂ ਹਾਸਲ ਕੀਤਾ ਗਿਆ ਹੈ।


Manoj

Content Editor

Related News