ਪੰਜਾਬ ਦੇ ਮੌਸਮ ਨੇ ਬਦਲਿਆ ਰੁਖ, ਕਈ ਜ਼ਿਲ੍ਹਿਆਂ ''ਚ ਮੀਂਹ ਤੇ ਹਨ੍ਹੇਰੀ ਦੀ ਚਿਤਾਵਨੀ, 4 ਜੂਨ ਨੂੰ...
Monday, Jun 02, 2025 - 06:20 PM (IST)

ਜਲੰਧਰ- ਪੰਜਾਬ ਦੇ ਮੌਸਮ ਵਿਚ ਇਕ ਵਾਰ ਫਿਰ ਤੋਂ ਤਬਦੀਲੀ ਵੇਖਣ ਨੂੰ ਮਿਲ ਸਕਦੀ ਹੈ। ਮੌਸਮ ਵਿਭਾਗ ਦੀ ਤਾਜ਼ਾ ਜਾਣਕਾਰੀ ਮੁਤਾਬਕ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ 3 ਜੂਨ ਤੱਕ ਮੀਂਹ ਤੇ ਤੇਜ਼ ਹਨ੍ਹੇਰੀ-ਝੱਖੜ ਦਾ 'ਯੈਲੋ ਅਲਰਟ' ਜਾਰੀ ਕੀਤਾ ਗਿਆ ਹੈ। ਦੂਜੇ ਪਾਸੇ ਹਿਮਾਚਲ ਵਿਚ ਬੀਤੇ ਦਿਨੀਂ ਹੋਈ ਬਰਫ਼ਬਾਰੀ ਕਾਰਨ ਤਾਪਮਾਨ ਵਿਚ ਗਿਰਾਵਟ ਆਈ ਹੈ, ਜਿਸ ਨਾਲ ਭਿਆਨਕ ਗਰਮੀ ਤੋਂ ਕੁਝ ਰਾਹਤ ਮਿਲੀ ਹੈ।
ਇਹ ਵੀ ਪੜ੍ਹੋ- ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮਿਲੀ ਲਾਸ਼, ਖੂਨ ਦੇ ਨਿਸ਼ਾਨ ਦੇਖ ਪਰਿਵਾਰ ਨੇ ਜਤਾਇਆ ਕਤਲ ਦਾ ਖ਼ਦਸ਼ਾ
ਭਾਰਤੀ ਮੌਸਮ ਵਿਭਾਗ ਚੰਡੀਗੜ੍ਹ ਵਲੋਂ 2 ਜੂਨ ਯਾਨੀ ਅੱਜ ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਅੱਜ ਪੰਜਾਬ ਦੇ ਕਈ ਹਿੱਸਿਆਂ ਵਿਚ ਮੀਂਹ, ਬਿਜਲੀ ਚਮਕਣ ਅਤੇ 50-60 ਕਿ.ਮੀ. ਪ੍ਰਤੀ ਘੰਟਾ ਹਵਾ ਚੱਲਣ ਦੀ ਸੰਭਾਵਨਾ ਹੈ। ਖ਼ਾਸ ਕਰਕੇ ਪਟਿਆਲਾ, ਸੰਗਰੂਰ, ਬਰਨਾਲਾ, ਮਾਨਸਾ, ਬਠਿੰਡਾ, ਫਾਜ਼ਿਲਕਾ, ਫਿਰੋਜ਼ਪੁਰ, ਮੋਗਾ, ਲੁਧਿਆਣਾ, ਜਲੰਧਰ, ਨਵਾਂਸ਼ਹਿਰ, ਹੁਸ਼ਿਆਰਪੁਰ ਅਤੇ ਰੂਪਨਗਰ ਜ਼ਿਲ੍ਹਿਆਂ ਵਿੱਚ (ਸਾਵਧਾਨ ਰਹਿਣ) ਦੀ ਚੇਤਾਵਨੀ ਦਿੱਤੀ ਗਈ ਹੈ, ਕਿਉਂਕਿ ਇਨ੍ਹਾਂ ਜ਼ਿਲ੍ਹਿਆਂ ਵਿਚ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਹਾਦਸਾ, ਥਾਰ ਤੇ ਬੁਲਟ ਦੀ ਟੱਕਰ ਦੌਰਾਨ ਹੋਇਆ ਬਲਾਸਟ, ਮੁੰਡੇ ਦੀ ਮੌਕੇ 'ਤੇ ਮੌਤ
3 ਜੂਨ ਨੂੰ ਵੀ ਕੁਝ ਜ਼ਿਲ੍ਹਿਆਂ, ਜਿਵੇਂ ਕਿ ਫਿਰੋਜ਼ਪੁਰ, ਫਾਜ਼ਿਲਕਾ, ਮੁਕਤਸਰ, ਬਠਿੰਡਾ, ਮਾਨਸਾ, ਬਰਨਾਲਾ ਅਤੇ ਸੰਗਰੂਰ ਵਿੱਚ ਹਲਕੀ ਬਾਰਸ਼ ਅਤੇ ਦੀ ਸੰਭਾਵਨਾ ਹੈ ਪਰ ਚੰਗੀ ਖ਼ਬਰ ਇਹ ਹੈ ਕਿ 4, 5 ਅਤੇ 6 ਜੂਨ ਨੂੰ ਸਾਰੇ ਪੰਜਾਬ ਵਿਚ ਕੋਈ ਵੀ ਮੌਸਮੀ ਚੇਤਾਵਨੀ ਨਹੀਂ ਹੈ, ਜਿਸਦਾ ਮਤਲਬ ਹੈ ਕਿ ਮੌਸਮ ਬਿਲਕੁਲ ਸਾਫ਼ ਰਹੇਗਾ। ਇਸ ਨਾਲ ਕਿਸਾਨਾਂ, ਯਾਤਰੀਆਂ ਅਤੇ ਆਮ ਲੋਕਾਂ ਨੂੰ ਖ਼ਾਸਾ ਰਾਹਤ ਮਿਲੇਗੀ।
ਇਹ ਵੀ ਪੜ੍ਹੋ- ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਰਾਜ਼ੀਨਾਮੇ ਲਈ ਬੁਲਾ ਕੇ ਨੌਜਵਾਨ ਦਾ 6 ਗੋਲੀਆਂ ਮਾਰ ਕੇ ਕਤਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8