ਪੰਜਾਬ ''ਚ ਵੱਡੀ ਘਟਨਾ, ਅਖੰਡ ਪਾਠ ਸਾਹਿਬ ਦੌਰਾਨ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ
Monday, Dec 29, 2025 - 07:02 PM (IST)
ਪਟਿਆਲਾ (ਕਵਲਜੀਤ) : ਹਲਕਾ ਸਨੌਰ ਵਿਚ ਪੈਂਦੇ ਨਗਰ ਖੇੜਾ ਵਿਖੇ ਚੱਲ ਰਹੇ ਸ੍ਰੀ ਅਖੰਡ ਪਾਠ ਸਾਹਿਬ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕੀਤੇ ਜਾਣ ਦਾ ਗੰਭੀਰ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਦਾ ਜਦੋਂ ਪਤਾ ਲੱਗਾ ਤਾਂ ਹਾਹਾਕਾਰ ਮਚ ਗਿਆ ਅਤੇ ਇਸ ਨੇ ਵੱਡਾ ਰੂਪ ਧਾਰਨ ਕਰ ਲਿਆ। ਜਾਣਕਾਰੀ ਅਨੁਸਾਰ ਲੰਘੇ ਸ਼ੁੱਕਰਵਾਰ ਨੂੰ ਗੁਰਦੁਆਰਾ ਸਿੰਘ ਸਭਾ ਸਨੌਰ ਤੋਂ ਗੁਰੂ ਸਾਹਿਬ ਦੇ ਸਰੂਪ ਲਿਆ ਕੇ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਸਨ। ਐਤਵਾਰ ਨੂੰ ਪਾਠ ਦੇ ਭੋਗ ਪਾਏ ਗਏ।
ਇਹ ਵੀ ਪੜ੍ਹੋ : ਬੀਬੀਆਂ ਲਈ ਮਾਨ ਸਰਕਾਰ ਦਾ ਵੱਡਾ ਕਦਮ, ਲੱਖਾਂ ਔਰਤਾਂ ਨੂੰ ਹੋਵੇਗਾ ਫਾਇਦਾ
ਭੋਗ ਪਾਉਣ ਤੋਂ ਬਾਅਦ ਜਦੋਂ ਸੁੱਖ ਆਸਣ ਕੀਤੇ ਗਏ ਤਾਂ ਉਦੋ ਪਤਾ ਲੱਗਾ ਕਿ ਗੁਰੂ ਸਾਹਿਬ ਦਾ ਅੰਗ ਪਾੜ ਕੇ ਹੇਠਾਂ ਸੁੱਟਿਆ ਹੋਇਆ ਹੈ। ਇਹ ਦੇਖ ਕੇ ਉਥੇ ਮੌਜੂਦ ਹਰ ਕੋਈ ਹੈਰਾਨ ਰਹਿ ਗਿਆ। ਜਿਸ ਤੋਂ ਬਾਅਦ ਸਨੌਰ ਪੁਲਸ ਹਰਕਤ ਵਿਚ ਆਈ। ਪੁਲਸ ਨੇ ਮਾਮਲੇ ਦੀ ਗੰਭੀਰਤਾ ਨਾਲ ਦੇਖਦੇ ਹੋਏ ਤੁਰੰਤ ਕਾਰਵਾਈ ਅਤੇ ਮਾਮਲਾ ਦਰਜ ਕਰਕੇ ਮੁਲਜ਼ਮਾਂ ਦੀ ਭਾਲ ਵਿਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਬਿਜਲੀ ਉਪਭੋਗਤਾਵਾਂ ਲਈ ਵੱਡੀ ਖੁਸ਼ਖ਼ਬਰੀ, ਨਵੇਂ ਸਾਲ ਤੋਂ ਸ਼ੁਰੂ ਹੋ ਰਿਹਾ ਇਹ ਸਿਸਟਮ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
