ਪੰਜਾਬ ਵਿਚ ਹੋ ਗਿਆ ਵੱਡਾ ਘਪਲਾ, ਪੂਰਾ ਮਾਮਲਾ ਜਾਣ ਉੱਡਣਗੇ ਹੋਸ਼

Wednesday, Jul 02, 2025 - 04:48 PM (IST)

ਪੰਜਾਬ ਵਿਚ ਹੋ ਗਿਆ ਵੱਡਾ ਘਪਲਾ, ਪੂਰਾ ਮਾਮਲਾ ਜਾਣ ਉੱਡਣਗੇ ਹੋਸ਼

ਲੁਧਿਆਣਾ : ਪੰਜਾਬ ਸਰਕਾਰ ਦੇ ਵਿੱਤ ਵਿਭਾਗ ਨੇ 20 ਅਜਿਹੀਆਂ ਫਰਮਾਂ ਦਾ ਭਾਂਡਾ ਭੰਨਿਆ ਹੈ, ਜਿਹੜੀਆਂ ਕਰੋੜਾਂ ਰੁਪਏ ਦੀ ਜੀ. ਐੱਸ. ਟੀ. ਚੋਰੀ ਕਰ ਰਹੀਆਂ ਸਨ। ਇਨ੍ਹਾਂ ਫਰਮਾਂ ਨੇ ਬਹੁਤ ਹੀ ਚਲਾਕੀ ਨਾਲ ਆਪਣਾ ਨੈਟਵਰਕ ਖੜ੍ਹਾ ਕੀਤਾ ਤਾਂ ਜੋ ਅਸਲੀ ਪ੍ਰਬੰਧਕਾਂ ਦਾ ਨਾਮ ਸਾਹਮਣੇ ਨਾ ਆ ਸਕੇ। ਇਸ ਲਈ ਬਕਾਇਦਾ ਆਮ ਮਜ਼ਦੂਰਾਂ ਅਤੇ ਬੋਰੁਜ਼ਗਾਰਾਂ ਨੂੰ ਨਿਸ਼ਾਨਾਂ ਬਣਾਇਆ ਗਿਆ। ਉਨ੍ਹਾਂ ਨੂੰ 800 ਰੁਪਏ ਪ੍ਰਤੀਦਿਨ ਦਿਹਾੜੀ ਦੇਣ ਦਾ ਲਾਲਚ ਦਿੱਤਾ ਗਿਆ ਅਤੇ ਇਹ ਕਹਿ ਕੇ ਉਨ੍ਹਾਂ ਦੇ ਪੈਨ ਕਾਰਡ, ਆਧਾਰ ਕਾਰਡ ਅਤੇ ਬਾਕੀ ਦਸਤਾਵੇਜ਼ ਲੈ ਲਏ ਗਏ ਕਿ ਉਨ੍ਹਾਂ ਦੇ ਖਾਤਿਆਂ ਵਿਚ ਪੇਮੈਂਟ ਆ ਜਾਵੇਗੀ। 

ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ ਦਿੱਤਾ ਵੱਡਾ ਤੋਹਫ਼ਾ, ਤਨਖਾਹਾਂ ਵਿਚ ਕੀਤਾ ਭਾਰੀ ਵਾਧਾ

ਇਹ ਫਰਜ਼ੀਵਾੜਾ ਲੁਧਿਆਣਾ ਦੇ ਇਕ ਵਿਅਕਤੀ ਵੱਲੋਂ ਚਲਾਇਆ ਜਾ ਰਿਹਾ ਸੀ, ਜੋ ਅਜੇ ਤਕ ਫਰਾਰ ਹੈ। ਉਕਤ ਵੱਲੋਂ ਇਹ ਫਰਜ਼ੀਵਾੜਾ ਲਗਭਗ ਤਿੰਨ ਸਾਲ ਤੋਂ ਚਲਾਇਆ ਜਾ ਰਿਹਾ ਸੀ। ਮੁਲਜ਼ਮ ਨੇ ਬੇਰੁਜ਼ਗਾਰ ਨੌਜਵਾਨਾਂ ਨੂੰ 800 ਰੁਪਏ ਦਿਹਾੜੀ ਦੇਣ ਦਾ ਲਾਲਚ ਦੇ ਕੇ 20 ਮਜ਼ਦੂਰਾਂ/ਬੇਰੁਜ਼ਗਾਰ ਨੌਜਵਾਨਾਂ ਦੇ ਨਾਮ ’ਤੇ 20 ਜਾਅਲੀ ਫਰਮਾਂ ਬਣਾਈਆਂ ਅਤੇ ਇਨ੍ਹਾਂ ਫਰਮਾਂ ਰਾਹੀਂ 866.67 ਕਰੋੜ ਦਾ ਧੋਖਾਧੜੀ ਵਾਲਾ ਲੈਣ-ਦੇਣ ਕੀਤਾ, ਜਿਨ੍ਹਾਂ ਦੇ ਅਧਾਰ ’ਤੇ ਜਾਅਲੀ ਬਿੱਲ ਜਮ੍ਹਾਂ ਕਰਾ ਕੇ ਸਰਕਾਰ ਕੋਲ 157.22 ਕਰੋੜ ਦਾ ਇਨਪੁਟ ਟੈਕਸ ਕ੍ਰੈਡਿਟ ਦਾ ਦਾਅਵਾ ਕਰ ਦਿੱਤਾ ਤੇ ਵਿੱਤੀ ਫ਼ਾਇਦਾ ਲੈਣ ਵਿਚ ਸਫਲ ਹੋ ਗਿਆ। ਜਿਨ੍ਹਾਂ ਮਜ਼ਦੂਰਾਂ ਦੇ ਬੈਂਕ ਖਾਤਿਆਂ ਅਤੇ ਆਧਾਰ ਕਾਰਡਾਂ ਦੀ ਵਰਤੋਂ ਕੀਤੀ ਗਈ, ਉਹ ਮਜ਼ਦੂਰ ਆਪਣੇ ਕਰੋੜਾਂ ਰੁਪਏ ਦੇ ਕਾਰੋਬਾਰ ਤੋਂ ਬੇਖ਼ਬਰ ਹਨ ਕਿ ਉਨ੍ਹਾਂ ਦੇ ਨਾਮ ’ਤੇ ਕਿਤੇ ਅਜਿਹਾ ਵੀ ਹੋ ਰਿਹਾ ਹੈ। ਮੁਲਜ਼ਮ ਨੇ ਇਹ ਫ਼ਰਮਾਂ ਸਿਰਫ਼ ਕਾਗ਼ਜ਼ਾਂ ’ਚ ਹੀ ਖੜ੍ਹੀਆਂ ਕੀਤੀਆਂ, ਜਿਨ੍ਹਾਂ ਦੀ ਕਿੱਧਰੇ ਕੋਈ ਮੌਜੂਦਗੀ ਨਹੀਂ ਸੀ ਅਤੇ ਨਾ ਹੀ ਕੋਈ ਦਫ਼ਤਰੀ ਇਮਾਰਤ ਸੀ। ਇੱਥੋਂ ਤੱਕ ਕਿ ਅਸਲ ਵਿੱਚ ਕੋਈ ਵਪਾਰਕ ਗਤੀਵਿਧੀ ਵੀ ਨਹੀਂ ਸੀ।

ਇਹ ਵੀ ਪੜ੍ਹੋ : ਪੰਜਾਬ 'ਚ ਹੜ੍ਹਾਂ ਦਾ ਖ਼ਤਰਾ, ਕੰਟਰੋਲ ਰੂਮ ਕੀਤੇ ਗਏ ਸਥਾਪਤ

ਮੀਡੀਆ ਰਿਪੋਰਟਾਂ ਅਨੁਸਾਰ ਮੁਲਜ਼ਮ ਨੇ ਸਾਲ 2023 ਤੋਂ ਇਹ ਧੰਦਾ ਸ਼ੁਰੂ ਕੀਤਾ ਹੋਇਆ ਸੀ ਜਿਸ ’ਚ 157.22 ਕਰੋੜ ਦੇ ਇਨਪੁੱਟ ਟੈਕਸ ਕ੍ਰੈਡਿਟ (ਆਈਟੀਸੀ) ਦਾ ਦਾਅਵਾ ਕੀਤਾ ਗਿਆ। ਟੈਕਸੇਸ਼ਨ ਵਿਭਾਗ ਦੇ ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਇਸ ਮੁਲਜ਼ਮ ਨੇ ਸਾਲ 2023-24 ਵਿਚ ਜਾਅਲੀ ਬਿੱਲ ਤਿਆਰ ਕਰਕੇ 249 ਕਰੋੜ ਦਾ ਲੈਣ-ਦੇਣ ਦਿਖਾ ਕੇ 45.12 ਕਰੋੜ ਰੁਪਏ ਦੇ ਆਈਟੀਸੀ ਦਾ ਦਾਅਵਾ ਕੀਤਾ ਅਤੇ 2024-25 ਵਿਚ 569.54 ਕਰੋੜ ਰੁਪਏ ਦੇ ਲੈਣ-ਦੇਣ ਦਿਖਾ ਕੇ 104.08 ਕਰੋੜ ਰੁਪਏ ਦੇ ਆਈਟੀਸੀ ਦਾ ਦਾਅਵਾ ਕੀਤਾ।
ਇਸੇ ਤਰ੍ਹਾਂ ਚਾਲੂ ਵਿੱਤੀ ਸਾਲ ਦੇ ਪਹਿਲੇ ਦੋ ਮਹੀਨਿਆਂ ਵਿਚ 47.25 ਕਰੋੜ ਦਾ ਲੈਣ ਦੇਣ ਦਿਖਾ ਕੇ 8.01 ਕਰੋੜ ਰੁਪਏ ਦੇ ਆਈਟੀਸੀ ਦਾ ਦਾਅਵਾ ਕੀਤਾ ਗਿਆ। ਇਸ ਸਮੁੱਚੀ ਧੋਖਾਧੜੀ ਦਾ ਪਰਦਾਫਾਸ਼ ਟੈਕਸੇਸ਼ਨ ਵਿਭਾਗ ਦੇ ਸਟੇਟ ਇੰਟੈਲੀਜੈਂਸ ਐਂਡ ਪ੍ਰੀਵੈਂਟਿਵ ਯੂਨਿਟ ਨੇ ਕੀਤਾ ਹੈ ਅਤੇ ਇਸ ਦਾ ਪੁਲਸ ਕੇਸ ਵੀ ਦਰਜ ਕਰਵਾਇਆ ਗਿਆ ਹੈ। ਪਤਾ ਲੱਗਿਆ ਹੈ ਕਿ ਮੁੱਖ ਮੁਲਜ਼ਮ ਫ਼ਰਾਰ ਹੈ, ਜਦਕਿ ਉਸ ਦੇ ਦੋ ਸਾਥੀ ਫੜੇ ਗਏ ਹਨ।

ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਵੱਡੀ ਖ਼ੁਸ਼ਖ਼ਬਰੀ, 4 ਜੁਲਾਈ ਤੋਂ ਸ਼ੁਰੂ ਹੋਵੇਗੀ...

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇
https://whatsapp.com/channel/0029Va94hsaHAdNVur4L170e

 


author

Gurminder Singh

Content Editor

Related News