ਪੰਜਾਬ ਦੇ ਸਕੂਲਾਂ ਨੂੰ ਲੈ ਕੇ ਵੱਡੀ ਖ਼ਬਰ, ਸਿੱਖਿਆ ਮੰਤਰੀ ਨੇ ਦਿੱਤੀ ਜਾਣਕਾਰੀ
Saturday, Oct 04, 2025 - 04:51 PM (IST)

ਚੰਡੀਗੜ੍ਹ : ਪੰਜਾਬ ਦੇ ਸਰਕਾਰੀ ਸਕੂਲ ਜਲਦੀ ਹੀ ਇਤਿਹਾਸ ਦੇ ਖੰਭਾਂ ’ਤੇ ਉਡਾਣ ਭਰਨਗੇ, ਜਿੱਥੇ ਵਿਦਿਆਰਥੀਆਂ ਨੂੰ ਰੋਜ਼ਾਨਾ ਦੇਸ਼ ਭਗਤੀ ਦੀ ਪ੍ਰੇਰਨਾ ਅਤੇ ਟੈਕਨੋਲੋਜੀ ਦੀ ਦੁਨੀਆਂ ਨਾਲ ਰੂਬਰੂ ਹੋਣ ਦਾ ਮੌਕਾ ਮਿਲੇਗਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਜਿੱਥੇ ਸਿੱਖਿਆ ਵਿਚ ਕ੍ਰਾਂਤੀ ਆ ਰਹੀ ਹੈ, ਉੱਥੇ ਹੀ ਹੁਣ ਵਿਦਿਆਰਥੀਆਂ ਨੂੰ ਸਿੱਧੇ ਦੇਸ਼ ਦੀ ਰੱਖਿਆ ਅਤੇ ਉੱਚ ਤਕਨੀਕ ਨਾਲ ਜੋੜਨ ਦੀ ਇਕ ਇਤਿਹਾਸਕ ਪਹਿਲ ਕੀਤੀ ਗਈ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਭਾਰਤੀ ਹਵਾਈ ਸੈਨਾ (IAF) ਮੁਖੀ, ਏਅਰ ਚੀਫ਼ ਮਾਰਸ਼ਲ ਅਮਰ ਪ੍ਰੀਤ ਸਿੰਘ ਨੂੰ ਚਿੱਠੀ ਲਿਖ ਕੇ, ਦੇਸ਼ ਦੀ ਰੱਖਿਆ ਲਈ ਸਮਰਪਿਤ ਰਹੇ ਰਿਟਾਇਰ MiG-21 ਲੜਾਕੂ ਜਹਾਜ਼ਾਂ ਨੂੰ ਰਾਜ ਦੇ ਸਕੂਲਾਂ ਵਿਚ ਪ੍ਰਦਰਸ਼ਨੀ ਲਈ ਸਥਾਪਤ ਕਰਨ ਦਾ ਪ੍ਰਸਤਾਵ ਰੱਖਿਆ ਹੈ ਤਾਂ ਜੋ ਲੱਖਾਂ ਵਿਦਿਆਰਥੀ ਰੱਖਿਆ ਅਤੇ ਇੰਜੀਨੀਅਰਿੰਗ ਵਿਚ ਆਪਣੇ ਕਰੀਅਰ ਦੀ ‘ਪਹਿਲੀ ਉਡਾਣ’ ਭਰ ਸਕਣ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ ਪੁਲਸ ਨੇ ਵਿੱਕੀ ਨਿਹੰਗ ਦਾ ਕੀਤਾ ਐਨਕਾਊਂਟਰ
ਬੈਂਸ ਨੇ IAF ਮੁਖੀ ਤੋਂ ਬੇਨਤੀ ਕੀਤੀ ਹੈ ਕਿ ਪੰਜ ਮਿਗ-21 ਜੈੱਟ ਨੂੰ ਲੁਧਿਆਣਾ, ਅੰਮ੍ਰਿਤਸਰ, ਫਿਰੋਜ਼ਪੁਰ, ਨੰਗਲ ਅਤੇ ਖਰੜ ਦੇ ਸਰਕਾਰੀ ਸਕੂਲਾਂ ਵਿਚ ਪ੍ਰਦਰਸ਼ਿਤ ਕੀਤਾ ਜਾਵੇ। ਸਿੱਖਿਆ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਅਸੀਂ ਸਾਰੇ ਮਿਲ ਕੇ, ਮਿਗ-21 ਨੂੰ ਇਕ ਅਜਿਹੀ ਸ਼ਰਧਾਂਜਲੀ ਦੇ ਸਕਦੇ ਹਾਂ, ਜੋ ਹਮੇਸ਼ਾ ਜਿਉਂਦੀ ਰਹੇ ਅਤੇ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਵਿਚ ਦੇਸ਼ਭਗਤੀ ਅਤੇ ਸਮਰਪਣ ਦੀ ਭਾਵਨਾ ਜਗਾਵੇ।” ਇਸ ਪਹਿਲ ਦਾ ਮੁੱਖ ਉਦੇਸ਼ ਪੰਜਾਬ ਦੇ ਹਜ਼ਾਰਾਂ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਰੱਖਿਆ, ਇੰਜੀਨੀਅਰਿੰਗ, ਏਅਰੋ-ਸਪੇਸ ਟੈਕਨੋਲੋਜੀ ਅਤੇ ਇਸ ਨਾਲ ਜੁੜੇ ਖੇਤਰਾਂ ਵਿਚ ਕਰੀਅਰ ਬਣਾਉਣ ਲਈ ਪ੍ਰੇਰਿਤ ਕਰਨਾ ਹੈ। ਬੈਂਸ ਨੇ ਦੱਸਿਆ ਕਿ ਪੰਜਾਬ ਸਰਕਾਰ ਸਮਰਪਣ ਦੀ ਭਾਵਨਾ ਨੂੰ ਵਧਾਵਾ ਦੇਣ ਲਈ ਇਨ੍ਹਾਂ ਸਕੂਲਾਂ ਵਿਚ ਲੜਾਕੂ ਜਹਾਜ਼ਾਂ ਦੀ ਰਸਮੀ ਸਥਾਪਨਾ ਲਈ ਕਾਰਜਕ੍ਰਮਾਂ ਲਈ ਭਾਰਤੀ ਹਵਾਈ ਸੈਨਾ ਨਾਲ ਸਾਂਝੇਦਾਰੀ ਕਰਨ ਦੀ ਯੋਜਨਾ ਬਣਾ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਵੱਡੀ ਵਾਰਦਾਤ, ਸਕਾਰਪਿਓ 'ਚ ਆਏ ਮੁੰਡਿਆਂ ਨੇ ਵਰ੍ਹਾ 'ਤਾਂ ਗੋਲੀਆਂ ਦੀ ਮੀਂਹ, 1 ਦੀ ਮੌਤ
ਸਿੱਖਿਆ ਮੰਤਰੀ ਨੇ ਭਾਰਤੀ ਹਵਾਈ ਸੈਨਾ ਦੀ ਰਾਸ਼ਟਰ ਪ੍ਰਤੀ ਸ਼ਾਨਦਾਰ ਸੇਵਾਵਾਂ ਨੂੰ ਸਲਾਮ ਕਰਦੇ ਹੋਏ, ਮਿਗ-21 ਦੀ ਹਾਲੀਆ ਰਸਮੀ ਸੇਵਾਨਿਵ੍ਰਿਤੀ ’ਤੇ ਵਧਾਈ ਦਿੱਤੀ। ਉਨ੍ਹਾਂ ਨੇ ਇਸ ਜਹਾਜ਼ ਨੂੰ ‘ਭਾਰਤ ਦੇ ਰੱਖਿਆ ਇਤਿਹਾਸ ਵਿਚ ਸਾਹਸ, ਅਨੁਸ਼ਾਸਨ ਅਤੇ ਸਮਰਪਣ ਦਾ ਪ੍ਰਤੀਕ’ ਮੰਨਿਆ। ਉਨ੍ਹਾਂ ਨੇ ਕਿਹਾ ਕਿ ਇਹ ਲੜਾਕੂ ਜਹਾਜ਼, ਜਿਸ ਨੇ 1965 ਦੀ ਭਾਰਤ-ਪਾਕ ਜੰਗ, 1971 ਦੀ ਬੰਗਲਾਦੇਸ਼ ਮੁਕਤੀ ਜੰਗ ਅਤੇ 1999 ਦੀ ਕਾਰਗਿਲ ਜੰਗ ਵਿਚ ਅਹਿਮ ਭੂਮਿਕਾ ਨਿਭਾਈ ਸੀ, ਆਪਣੀ ਮਹਾਨ ਵਿਰਾਸਤ ਦੀ ਯਾਦ ਦਿਵਾਉਂਦੇ ਰਹਿਣਗੇ। ਸਿੱਖਿਆ ਮੰਤਰੀ ਨੇ ਵਿਸ਼ਵਾਸ ਜਤਾਇਆ ਕਿ ਇਨ੍ਹਾਂ ਲੜਾਕੂ ਜਹਾਜ਼ਾਂ ਦੀ ਸਕੂਲਾਂ ਵਿਚ ਮੌਜੂਦਗੀ ਵਿਦਿਆਰਥੀਆਂ ਨੂੰ ਰੋਜ਼ਾਨਾ ਜ਼ਿੰਦਗੀ ਵਿਚ ਹਿੰਮਤ, ਸਾਹਸ ਅਤੇ ਸੰਕਲਪ ਸ਼ਕਤੀ ਲਈ ਪ੍ਰੇਰਿਤ ਕਰੇਗੀ।
ਇਹ ਵੀ ਪੜ੍ਹੋ : ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਸੋਮਵਾਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ, ਨੋਟੀਫਿਕੇਸ਼ਨ ਜਾਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e