ਪੰਜਾਬ ''ਚ ਵੱਡੇ ਪੱਧਰ ''ਤੇ ਕਾਰਵਾਈ ਸ਼ੁਰੂ, ਸਕੂਲ ਨੂੰ ਨੋਟਿਸ ਜਾਰੀ, ਐੱਫ. ਆਈ. ਆਰ. ਵੀ ਦਰਜ

Friday, Jul 25, 2025 - 03:43 PM (IST)

ਪੰਜਾਬ ''ਚ ਵੱਡੇ ਪੱਧਰ ''ਤੇ ਕਾਰਵਾਈ ਸ਼ੁਰੂ, ਸਕੂਲ ਨੂੰ ਨੋਟਿਸ ਜਾਰੀ, ਐੱਫ. ਆਈ. ਆਰ. ਵੀ ਦਰਜ

ਪਟਿਆਲਾ (ਬਲਜਿੰਦਰ) : ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵੱਲੋਂ ਜ਼ਿਲ੍ਹੇ ਅੰਦਰ ਨਿੱਜੀ ਸਕੂਲਾਂ 'ਚ ਸੇਫ਼ ਸਕੂਲ ਵਾਹਨ ਨੀਤੀ ਅਮਲੀ ਰੂਪ 'ਚ ਲਾਗੂ ਕਰਨ ਦੇ ਆਦੇਸ਼ਾਂ ਤਹਿਤ ਜ਼ਿਲ੍ਹਾ ਸੇਫ਼ ਵਾਹਨ ਕਮੇਟੀ ਵੱਲੋਂ ਅੱਜ ਨਾਰਾਇਣ ਪਬਲਿਕ ਸਕੂਲ ਦੀ ਇਕ ਬੱਸ ਸੇਫ਼ ਸਕੂਲ ਵਾਹਨ ਨੀਤੀ ਦੀ ਉਲੰਘਣਾ ਕਰਨ 'ਤੇ ਜ਼ਬਤ ਕੀਤੀ ਗਈ। ਇਸ ਟੀਮ ਵੱਲੋਂ ਸਕੂਲ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ ਅਤੇ ਪੁਲਸ ਕੇਸ ਵੀ ਦਰਜ ਕੀਤਾ ਗਿਆ ਹੈ। ਐੱਸ.ਡੀ.ਐੱਮ. ਪਟਿਆਲਾ ਹਰਜੋਤ ਕੌਰ (ਮੇਜਰ ਰਿਟਾ.) ਨੇ ਦੱਸਿਆ ਕਿ ਤਹਿਸੀਲਦਾਰ ਕਰਨਦੀਪ ਸਿੰਘ ਭੁੱਲਰ, ਸਹਾਇਕ ਟਰਾਂਸਪੋਰਟ ਅਫ਼ਸਰ ਮਨਪ੍ਰੀਤ ਕੌਰ ਅਤੇ ਬਾਲ ਸੁਰੱਖਿਆ ਅਫ਼ਸਰ ਰੂਪਵੰਤ ਕੌਰ ਦੀ ਅਗਵਾਈ ਹੇਠ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਨੇ ਜ਼ਿਲ੍ਹਾ ਸਿੱਖਿਆ ਵਿਭਾਗ ਤੇ ਟ੍ਰੈਫਿਕ ਪੁਲਸ ਦੇ ਸਹਿਯੋਗ ਨਾਲ ਨਿੱਜੀ ਸਕੂਲ ਦੇ ਵਾਹਨਾਂ ਦਾ ਅਚਨਚੇਤ ਨਿਰੀਖਣ ਕੀਤਾ। ਇਸ ਟੀਮ ਨੇ ਨਿੱਜੀ ਸਕੂਲ ਦੇ ਪ੍ਰਬੰਧਕਾਂ ਨੂੰ ਵਿਦਿਆਰਥੀਆਂ ਦੀ ਸਕੂਲ ਆਉਣ-ਜਾਣ ਸਮੇਂ ਸੁਰੱਖਿਅਤ ਆਵਾਜਾਈ ਯਕੀਨੀ ਬਨਾਉਣ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਨੂੰ ਅਮਲੀ ਰੂਪ 'ਚ ਲਾਗੂ ਕਰਨ ਲਈ ਕਿਹਾ ਹੈ।

ਇਹ ਵੀ ਪੜ੍ਹੋ : ਪੰਜਾਬੀਆਂ ਲਈ ਡਰਾਉਣੀ ਖ਼ਬਰ, ਹੋਸ਼ ਉੱਡਾ ਦੇਣ ਵਾਲੀ ਰਿਪੋਰਟ ਆਈ ਸਾਹਮਣੇ

ਐੱਸ.ਡੀ.ਐੱਮ ਨੇ ਕਿਹਾ ਕਿ ਸਕੂਲ ਮੁਖੀ ਸੇਫ਼ ਸਕੂਲ ਵਾਹਨ ਨੀਤੀ ਨੂੰ ਹਰ ਹਾਲ 'ਚ ਲਾਗੂ ਕਰਨਾ ਯਕੀਨੀ ਬਨਾਉਣ ਅਤੇ ਵਿਦਿਆਰਥੀਆਂ ਨੂੰ ਪ੍ਰਾਈਵੇਟ ਤੌਰ 'ਤੇ ਟਰਾਂਸਪੋਰਟ ਦੀ ਸੁਵਿਧਾ ਪ੍ਰਦਾਨ ਕਰਨ ਵਾਲੇ ਟਰਾਂਸਪੋਟਰਾਂ ਸਮੇਤ ਸਕੂਲ ਆਪਣੇ ਵਾਹਨਾਂ 'ਚ ਰਹਿੰਦੀਆਂ ਕਮੀਆਂ ਨੂੰ ਸੇਫ਼ ਸਕੂਲ ਵਾਹਨ ਪਾਲਿਸੀ ਤਹਿਤ ਪੂਰਾ ਕਰਨਾ ਯਕੀਨੀ ਬਣਾਉਣ। ਜੇਕਰ ਇਸ ਨੀਤੀ ਨੂੰ ਲਾਗੂ ਕਰਨ 'ਚ ਕੋਈ ਸਕੂਲ ਅਣਗਹਿਲੀ ਵਰਤਦਾ ਹੈ ਤਾਂ ਪ੍ਰਿੰਸੀਪਲ ਵਿਰੁੱਧ ਨਿਯਮਾਂ ਮੁਤਾਬਕ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਪੰਜਾਬੀਆਂ ਲਈ ਖ਼ੁਸ਼ਖ਼ਬਰੀ, ਜ਼ਮੀਨਾਂ ਦੇ ਨਕਸ਼ਿਆਂ ਨੂੰ ਲੈ ਕੇ ਸਰਕਾਰ ਦਾ ਨਵਾਂ ਐਲਾਨ

ਇਸ ਦੌਰਾਨ ਬਾਲ ਸੁਰੱਖਿਆ ਅਫ਼ਸਰ ਰੂਪਵੰਤ ਕੌਰ ਨੇ ਦੱਸਿਆ ਕਿ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਹਦਾਇਤਾਂ ਮੁਤਾਬਕ ਡਰਾਇਵਰ ਦੀ ਨੇਮ ਪਲੇਟ ਤੇ ਵਰਦੀ, ਮਹਿਲਾ ਅਟੈਂਡੈਂਟ, ਮੁੱਢਲੀ ਸਹਾਇਤਾ ਬਕਸੇ, ਅੱਗ ਬੁਝਾਊ ਯੰਤਰ, ਸੀ.ਸੀ.ਟੀ.ਵੀ ਕੈਮਰੇ, ਓਵਰ-ਲੋਡਿੰਗ ਨਾ ਹੋਣਾ ਸਮੇਤ ਹੋਰ ਬੇਨਿਯਮੀਆਂ ਕਰਨ ਵਾਲਿਆਂ ਦੇ ਚਲਾਨ ਕੱਟੇ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਨਰਾਇਣ ਪਬਲਿਕ ਸਕੂਲ ਦੀਆਂ ਤਿੰਨ ਬੱਸਾਂ 'ਚੋਂ ਇਕ ਬੱਸ ਸਕੂਲ ਦੀ ਆਪਣੀ ਹੈ ਅਤੇ ਦੋ ਬੱਸਾਂ ਠੇਕੇਦਾਰ ਵੱਲੋਂ ਚਲਾਈਆਂ ਜਾ ਰਹੀਆਂ ਸਨ, ਜਿਨ੍ਹਾਂ ਵਿਚ ਬੇਨਿਯਮੀਆਂ ਪਾਈਆਂ ਗਈਆਂ ਤੇ ਇਕ ਬੱਸ ਜ਼ਬਤ ਕੀਤੀ ਗਈ ਹੈ ਤੇ ਇਸ ਬਾਰੇ ਪੁਲਸ ਕੇਸ ਵੀ ਦਰਜ ਕੀਤਾ ਗਿਆ ਹੈ ਤੇ ਸਕੂਲ ਨੂੰ ਨੋਟਿਸ ਕੱਢਿਆ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬ 'ਚ 27 ਜੁਲਾਈ ਨੂੰ ਲੈ ਕੇ ਹੋਇਆ ਵੱਡਾ ਐਲਾਨ, ਅਲਰਟ ਜਾਰੀ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News