ਪੰਜਾਬ ਦੇ ਸੇਵਾ ਕੇਂਦਰਾਂ ਨੂੰ ਲੈ ਕੇ ਹੋਇਆ ਵੱਡਾ ਐਲਾਨ
Saturday, Jul 12, 2025 - 03:54 PM (IST)

ਮਲੋਟ (ਸ਼ਾਂਤ, ਗੋਇਲ) : ਆਮ ਲੋਕਾਂ ਦੀ ਸਹੂਲਤ ਦੇ ਮੱਦੇਨਜ਼ਰ ਸ਼ਹਿਰ ਮਲੋਟ ਦੇ ਦਫ਼ਤਰ, ਨਗਰ ਕੌਂਸਲ ਮਲੋਟ ਵਿਖੇ ਸਥਾਨਕ ਸੇਵਾ ਕੇਂਦਰ 12 ਜੁਲਾਈ ਤੋਂ ਸਵੇਰੇ 8 ਤੋਂ ਸ਼ਾਮ 8 ਵਜੇ ਤੱਕ ਲਗਾਤਾਰ 12 ਘੰਟੇ ਖੁੱਲ੍ਹਾ ਰਹੇਗਾ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਗੁਰਪ੍ਰੀਤ ਸਿੰਘ ਥਿੰਦ ਨੇ ਸਾਂਝੀ ਕੀਤੀ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿਨ੍ਹਾਂ ਲੋਕਾਂ ਨੂੰ ਦਿਨ ਦੌਰਾਨ ਆਪਣੇ ਕੰਮ ਕਾਰਨ ਜਾਂ ਕਿਸੇ ਹੋਰ ਕਾਰਨਾਂ ਕਰਕੇ ਸੇਵਾ ਕੇਂਦਰ ਆਉਣ ਵਿਚ ਮੁਸ਼ਕਿਲ ਹੁੰਦੀ ਸੀ, ਉਹ ਹੁਣ ਸਵੇਰੇ ਸ਼ਾਮ ਆਪਣਾ ਕੰਮ ਕਰਵਾ ਸਕਣਗੇ, ਜਿਨ੍ਹਾਂ ਨਾਲ ਆਮ ਲੋਕਾਂ ਨੂੰ ਬਹੁਤ ਫਾਇਦਾ ਹੋਵੇਗਾ।
ਇਹ ਵੀ ਪੜ੍ਹੋ : ਪੰਜਾਬ ਪੁਲਸ ਵਿਚ ਵੱਡਾ ਫੇਰਬਦਲ, ਦੇਖੋ ਪੂਰੀ ਸੂਚੀ
ਉਨ੍ਹਾਂ ਆਮ ਲੋਕਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਉਹ ਵਧੇ ਹੋਏ ਸਮੇਂ ਦਾ ਪੂਰਾ ਲਾਭ ਲੈਣ ਅਤੇ ਕਿਸੇ ਵੀ ਜਾਣਕਾਰੀ ਲਈ ਸੇਵਾ ਕੇਂਦਰ ਨਾਲ ਸਿੱਧਾ ਸੰਪਰਕ ਕਰ ਸਕਦੇ ਹਨ। ਇਸ ਦੌਰਾਨ ਜ਼ਿਲਾ ਤਕਨੀਕੀ ਕੋਆਰਡੀਨੇਟਰ ਸ਼ੇਰ ਪਾਲ ਕੌਰ ਨੇ ਦੱਸਿਆ ਕਿ ਸੇਵਾ ਕੇਂਦਰਾਂ ਰਾਹੀਂ ਅਜਿਹੀਆਂ ਅਨੇਕਾਂ ਸਰਕਾਰੀ ਸੇਵਾਵਾਂ ਜਿਵੇਂ ਕਿ ਆਧਾਰ ਕਾਰਡ, ਜਨਮ-ਮੌਤ, ਜਾਤੀ, ਆਮਦਨ, ਰਿਹਾਇਸ਼ ਪ੍ਰਮਾਣ ਪੱਤਰ, ਮੈਰਿਜ ਸਰਟੀਫਿਕੇਟ, ਪੈਨਸ਼ਨ ਸਬੰਧੀ ਸੇਵਾਵਾਂ, ਆਯੂਸ਼ਮਾਨ ਕਾਰਡ ਆਦਿ ਵਰਗੀਆਂ 400 ਤੋਂ ਵੱਧ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ ਅਤੇ ਇਸ ਤਰ੍ਹਾਂ ਦੇ ਉਪਰਾਲੇ ਨਾਲ ਜਿਹੜੇ ਵਿਅਕਤੀ ਨੌਕਰੀਪੇਸ਼ਾ ਜਾਂ ਕੋਈ ਹੋਰ ਕਾਰੋਬਾਰ ਜਾਂ ਦਫ਼ਤਰਾਂ ਵਿੱਚ ਕੰਮ ਕਰਦੇ ਹਨ, ਉਹ ਦਫ਼ਤਰੀ ਸਮੇਂ ਤੋਂ ਬਾਅਦ ਵੀ ਇਨ੍ਹਾਂ ਸੇਵਾਵਾਂ ਦਾ ਲਾਭ ਲੈ ਸਕਣਗੇ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ਨੂੰ ਲੈ ਕੇ ਜਾਰੀ ਹੋਏ ਨਵੇਂ ਹੁਕਮ, ਹੁਣ ਰੋਜ਼ਾਨਾ ਛੁੱਟੀ ਤੋਂ ਬਾਅਦ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e