ਪੰਜਾਬ ''ਚ ਵਾਪਰਿਆ ਭਿਆਨਕ ਹਾਦਸਾ! ਤੇਜ਼ ਰਫ਼ਤਾਰ ਕਾਰ ਨੇ 3 ਕਾਂਵੜੀਆਂ ਨੂੰ ਦਰੜਿਆ, ਮੌਕੇ ''ਤੇ ਨਿਕਲੀ ਜਾਨ

Sunday, Aug 09, 2026 - 10:07 AM (IST)

ਪੰਜਾਬ ''ਚ ਵਾਪਰਿਆ ਭਿਆਨਕ ਹਾਦਸਾ! ਤੇਜ਼ ਰਫ਼ਤਾਰ ਕਾਰ ਨੇ 3 ਕਾਂਵੜੀਆਂ ਨੂੰ ਦਰੜਿਆ, ਮੌਕੇ ''ਤੇ ਨਿਕਲੀ ਜਾਨ

ਫਤਿਹਗੜ੍ਹ ਸਾਹਿਬ (ਵਿਪਨ) : ਸਰਹਿੰਦ ਜੀ.ਟੀ. ਰੋਡ 'ਤੇ ਦਾਦਾ ਮੋਟਰ ਦੇ ਨੇੜੇ ਬੀਤੀ ਰਾਤ ਕਰੀਬ ਸਵਾ ਦੋ ਵਜੇ ਭਿਆਨਕ ਸੜਕ ਹਾਦਸੇ ਦੌਰਾਨ 3 ਵਿਅਕਤੀਆਂ ਦੀ ਮੌਤ ਹੋ ਜਾਣ ਦੀ ਸੂਚਨਾ ਮਿਲੀ ਹੈ। ਇਸ ਦਰਦਨਾਕ ਹਾਦਸੇ ਵਿੱਚ ਗੰਗੋਤਰੀ (ਉਤਰਾਖੰਡ) ਤੋਂ ਪਵਿੱਤਰ ਜਲ ਲੈ ਕੇ ਕੋਟਕਪੁਰਾ ਸ਼ਹਿਰ ਨੂੰ ਪਰਤ ਰਹੇ ਤਿੰਨ ਕਾਂਵੜੀਆਂ ਦੀ ਮੌਤ ਹੋਈ ਹੈ, ਜਦਕਿ ਇੱਕ ਵਿਅਕਤੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ। ਇਸ ਹਾਦਸੇ ਵਿੱਚ ਜ਼ਖ਼ਮੀ ਹੋਏ ਵਿਅਕਤੀ ਦੀ ਪਛਾਣ ਮੁਕੇਸ਼ ਕੁਮਾਰ ਵੱਜੋਂ ਹੋਈ ਹੈ, ਜਦੋਂ ਵੀ ਮ੍ਰਿਤਕਾਂ ਦੀ ਪਛਾਣ ਮਹਿੰਦਰਪਾਲ, ਦੀਪਕ ਅਤੇ ਜਗਦੀਸ਼ ਮਿੱਤਲ ਵਜੋਂ ਹੋਈ ਹੈ, ਜੋ ਜ਼ਿਲ੍ਹਾ ਫਰੀਦਕੋਟ ਦੇ ਰਹਿਣ ਵਾਲੇ ਹਨ। 

ਪੜ੍ਹੋ ਇਹ ਵੀ - 95 ਸਾਲਾ ਦਾਦੀ ਨੂੰ ਮੋਢਿਆਂ ’ਤੇ ਚੁੱਕ ਕਾਂਵੜ ਯਾਤਰਾ ’ਤੇ ਨਿਕਲੇ 35 ਪੋਤੇ, ਭਾਵੁਕ ਕਰ ਦੇਣਗੀਆਂ ਤਸਵੀਰਾਂ

ਹਾਦਸੇ ਦੀ ਜਾਣਕਾਰੀ ਮਿਲਦੇ ਸਾਰ ਹੀ ਪੁਲਸ ਮੌਕੇ 'ਤੇ ਪਹੁੰਚ ਗਈ। ਇਸ ਮਾਮਲੇ ਦੇ ਸਬੰਧ ਵਿਚ ਜਗਸੀਰ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਦੋ ਵਜੇ ਦੇ ਕਰੀਬ 6 ਕਾਂਵੜੀਏ ਪਵਿੱਤਰ ਜਲ ਲੈ ਕੇ ਸਰਹਿੰਦ ਜੀ.ਟੀ. ਰੋਡ ਤੋਂ ਗੁਜ਼ਰ ਰਹੇ ਸਨ। ਇਸ ਦੌਰਾਨ ਪਿੱਛੋਂ ਤੇਜ਼ ਰਫ਼ਤਾਰ ਨਾਲ ਆਈ ਇੱਕ ਗੱਡੀ ਨੇ ਅੱਗੇ ਤੁਰੇ ਜਾ ਰਹੇ ਚਾਰ ਕਾਂਵੜੀਆਂ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਇਸ ਹਾਦਸੇ ਦੌਰਾਨ ਤਿੰਨ ਕਾਂਵੜੀਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂ ਕਿ ਇੱਕ ਸਾਥੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਇਸ ਮਾਮਲੇ ਦੀ ਜਾਂਚ ਕਰ ਰਹੇ ਥਾਣਾ ਸਰਹਿੰਦ ਦੇ ਸਹਾਇਕ ਥਾਣੇਦਾਰ ਤਿਲਕ ਰਾਜ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ। 3 ਕਾਂਵੜੀਆਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਲਿਆ ਗਿਆ ਹੈ ਅਤੇ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਗਿਆ ਹੈ।

ਪੜ੍ਹੋ ਇਹ ਵੀ - ਫ਼ਿਰ ਸ਼ੁਰੂ ਹੋਇਆ Work From Home ! ਭਾਰੀ ਬਾਰਿਸ਼ ਮਗਰੋਂ ਗੁਰੂਗ੍ਰਾਮ ਪ੍ਰਸ਼ਾਸਨ ਵਲੋਂ ਜਾਰੀ ਐਡਵਾਇਜ਼ਰੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News