ਪੰਜਾਬ : ਅਸਲੇ ਨੂੰ ਲੈ ਕੇ ਜਾਰੀ ਹੋਏ ਸਖ਼ਤ ਹੁਕਮ, ਜਾਣੋ ਕਦੋਂ ਤੱਕ ਲਾਗੂ ਰਹੇਗੀ ਪਾਬੰਦੀ
Saturday, Jun 20, 2026 - 01:15 PM (IST)
ਮਾਨਸਾ (ਮਨਜੀਤ ਕੌਰ) : ਪ੍ਰਮੁੱਖ ਸਕੱਤਰ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ (ਗ੍ਰਹਿ-2 ਸ਼ਾਖਾ) ਪੰਜਾਬ ਸਰਕਾਰ ਚੰਡੀਗੜ੍ਹ ਵੱਲੋਂ ਪ੍ਰਾਪਤ ਹਦਾਇਤਾਂ ਦੀ ਰੌਸ਼ਨੀ ’ਚ ਜ਼ਿਲ੍ਹੇ ਅੰਦਰ ਅਮਨ ਤੇ ਕਾਨੂੰਨ ਦੀ ਸਥਿਤੀ ਕਾਇਮ ਰੱਖਣ ਸਖ਼ਤ ਪਾਬੰਦੀਆਂ ਲਾਈਆਂ ਗਈਆਂ ਹਨ। ਜ਼ਿਲ੍ਹਾ ਮੈਜਿਸਟ੍ਰੇਟ ਨਵਜੋਤ ਕੌਰ ਨੇ ਭਾਰਤੀ ਸੁਰੱਖਿਆ ਸੰਹਿਤਾ ਦੀ ਧਾਰਾ-163 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਲੋਕ ਹਿੱਤ ਅਤੇ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ’ਤੇ ਪੂਰਨ ਪਾਬੰਦੀ ਲਗਾਈ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਇਸ ਵੱਡੇ ਪ੍ਰਾਜੈਕਟ ਨੂੰ ਮਿਲੀ ਮਨਜ਼ੂਰੀ, ਲੱਖਾਂ ਪੰਜਾਬੀਆਂ ਨੂੰ ਮਿਲੇਗਾ ਵੱਡਾ ਫ਼ਾਇਦਾ
ਇਸੇ ਤਰ੍ਹਾਂ ਜ਼ਿਲ੍ਹਾ ਮਾਨਸਾ ਦੀ ਹਦੂਦ ਅੰਦਰ ਟਰੈਕਟਰਾਂ ਅਤੇ ਸਬੰਧਿਤ ਸੰਦਾਂ ਦੇ ਖ਼ਤਰਨਾਕ ਪ੍ਰਦਰਸ਼ਨ ਅਤੇ ਸਟੰਟ ਕਰਨ ’ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ। ਇਸ ਲਈ ਟਰੈਕਟਰਾਂ ਅਤੇ ਸਬੰਧਿਤ ਸੰਦਾਂ ਦੇ ਖ਼ਤਰਨਾਕ ਪ੍ਰਦਰਸ਼ਨ ਅਤੇ ਸਟੰਟ ’ਤੇ ਪਾਬੰਦੀ ਲਗਾਈ ਜਾਂਦੀ ਹੈ।
ਇਹ ਵੀ ਪੜ੍ਹੋ : ਵਿਦਿਆਰਥੀਆਂ ਦੀਆਂ ਛੁੱਟੀਆਂ ਰੱਦ! ਨੀਟ ਰੀ-ਐਗਜ਼ਾਮ ਤੋਂ ਪਹਿਲਾਂ NMC ਦਾ ਵੱਡਾ ਫ਼ੈਸਲਾ
ਇਹ ਹੁਕਮ 31 ਜੁਲਾਈ 2026 ਤੱਕ ਲਾਗੂ ਰਹਿਣਗੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
