Punjab : ਵੱਡੀ ਸਕੀਮ ਲਈ ਵਿਦਿਆਰਥੀਆਂ ਦੇ DOCUMENTS ਤਿਆਰ ਰੱਖਣ ਦੇ ਹੁਕਮ, ਜਲਦੀ ਹੀ...
Thursday, Jul 10, 2025 - 10:04 AM (IST)

ਲੁਧਿਆਣਾ (ਵਿੱਕੀ) : ਡਾਇਰੈਕਟਰ ਜਨਰਲ ਸਕੂਲ ਸਿੱਖਿਆ, ਪੰਜਾਬ ਦੇ ਨਿਰਦੇਸ਼ਾਂ ਅਨੁਸਾਰ ਕੇਂਦਰ ਅਤੇ ਸੂਬਾ ਸਰਕਾਰ ਵਲੋਂ ਸਪਾਂਸਰ ਕੀਤੀਆਂ ਗਈਆਂ ਵੱਖ-ਵੱਖ ਸਕਾਲਰਸ਼ਿਪ ਸਕੀਮਾਂ ਲਈ ਯੋਗ ਵਿਦਿਆਰਥੀਆਂ ਦੇ ਅਰਜ਼ੀ ਦੇਣ ਦੀ ਪ੍ਰਕਿਰਿਆ ਜਲਦੀ ਹੀ ਸ਼ੁਰੂ ਕੀਤੀ ਜਾਵੇਗੀ। ਇਸ ਸਬੰਧ ’ਚ ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ (ਸੈਕੰਡਰੀ/ਐਲੀਮੈਂਟਰੀ) ਅਤੇ ਸਕੂਲ ਪ੍ਰਿੰਸੀਪਲਾਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਹਦਾਇਤਾਂ ਅਨੁਸਾਰ ਵਿਦਿਆਰਥੀਆਂ ਦੇ ਦਾਖ਼ਲੇ ਸਮੇਂ ਇਹ ਯਕੀਨੀ ਬਣਾਇਆ ਜਾਵੇ ਕਿ ਇਨ੍ਹਾਂ ਸਕੀਮਾਂ ਲਈ ਯੋਗ ਵਿਦਿਆਰਥੀਆਂ ਦੀ ਚੋਣ ਸਮੇਂ ਸਿਰ ਕੀਤੀ ਜਾਵੇ। ਵਿਦਿਆਰਥੀਆਂ ਦੇ ਸਾਰੇ ਜ਼ਰੂਰੀ ਦਸਤਾਵੇਜ਼ ਜਿਵੇਂ ਕਿ ਆਮਦਨ ਸਰਟੀਫਿਕੇਟ, ਜਾਤੀ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਆਧਾਰ ਕਾਰਡ ਅਤੇ ਸਰਗਰਮ ਬੈਂਕ ਖਾਤਾ (ਆਧਾਰ ਨਾਲ ਜੁੜਿਆ ਹੋਇਆ) ਪਹਿਲਾਂ ਤੋਂ ਤਿਆਰ ਕੀਤੇ ਜਾਣ ਤਾਂ ਜੋ ਅਰਜ਼ੀ ਪ੍ਰਕਿਰਿਆ ’ਚ ਕੋਈ ਰੁਕਾਵਟ ਨਾ ਆਵੇ।
ਇਹ ਵੀ ਪੜ੍ਹੋ : ਪੰਜਾਬ 'ਚ 9 ਤੇ 10 ਜੁਲਾਈ ਲਈ ਵੱਡੀ ਭਵਿੱਖਬਾਣੀ! ਇਨ੍ਹਾਂ ਜ਼ਿਲ੍ਹਿਆਂ ਦੇ ਲੋਕ ਰਹਿਣ ਸਾਵਧਾਨ
ਹਰ ਸਕੂਲ ’ਚ ਇਕ ਸੰਸਥਾ ਨੋਡਲ ਅਫ਼ਸਰ ਅਤੇ ਜ਼ਿਲ੍ਹਾ ਪੱਧਰ ’ਤੇ ਇਕ ਜ਼ਿਲ੍ਹਾ ਸੈਂਕਸ਼ਨਿੰਗ ਅਥਾਰਟੀ ਨਿਯੁਕਤ ਕੀਤੀ ਗਈ ਹੈ, ਜੋ ਅਰਜ਼ੀ ਨਾਲ ਸਬੰਧਿਤ ਸਮੱਸਿਆਵਾਂ ਦਾ ਹੱਲ ਕਰੇਗੀ। ਜੇਕਰ ਸਕੂਲ ਜਾਂ ਜ਼ਿਲ੍ਹਾ ਪੱਧਰ ’ਤੇ ਕੋਈ ਸਮੱਸਿਆ ਹੱਲ ਨਹੀਂ ਹੋ ਸਕਦੀ, ਤਾਂ ਇਸ ਨੂੰ ਸਪੱਸ਼ਟ ਕਾਰਨਾਂ ਦੇ ਨਾਲ ਮੁੱਖ ਦਫ਼ਤਰ ਦੇ ਈ-ਮੇਲ ’ਤੇ ਭੇਜਿਆ ਜਾਵੇ। ਜ਼ਿਲ੍ਹਾ ਸਕਾਲਰਸ਼ਿਪ ਨੋਡਲ ਅਫ਼ਸਰ ਨੂੰ ਰਿਕਾਰਡਾਂ ਦੀ ਚੰਗੀ ਤਰ੍ਹਾਂ ਜਾਂਚ ਕਰਨ, ਡਾਟੇ ਦੀ ਤਸਦੀਕ ਕਰਨ ਅਤੇ ਇਸ ਨੂੰ ਮੁੱਖ ਦਫ਼ਤਰ ਨੂੰ ਭੇਜਣ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ, ਤਾਂ ਜੋ ਸਿਰਫ ਯੋਗ ਵਿਦਿਆਰਥੀਆਂ ਨੂੰ ਹੀ ਸਕਾਲਰਸ਼ਿਪ ਦਾ ਲਾਭ ਮਿਲ ਸਕੇ।
ਜੇਕਰ ਕਿਸੇ ਵੀ ਸਕੂਲ ਵਲੋਂ ਡਾਟਾ ਸਮੇਂ ਸਿਰ ਨਹੀਂ ਭੇਜਿਆ ਜਾਂਦਾ ਜਾਂ ਯੋਗ ਵਿਦਿਆਰਥੀਆਂ ਨੂੰ ਅਰਜ਼ੀ ਨਹੀਂ ਦਿੱਤੀ ਜਾਂਦੀ ਤਾਂ ਸਬੰਧਿਤ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਉੱਚ ਅਧਿਕਾਰੀਆਂ ਨੂੰ ਰਿਪੋਰਟ ਕੀਤੀ ਜਾਵੇਗੀ। ਵਿਭਾਗ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ’ਚ ਕਿਹਾ ਗਿਆ ਹੈ ਕਿ ਈ-ਪੰਜਾਬ ਪੋਰਟਲ ਅਤੇ ਰਾਸ਼ਟਰੀ ਸਕਾਲਰਸ਼ਿਪ ਪੋਰਟਲ ਜਲਦੀ ਹੀ ਖੋਲ੍ਹ ਦਿੱਤੇ ਜਾਣਗੇ, ਇਸ ਲਈ ਸਾਰੇ ਜ਼ਰੂਰੀ ਦਸਤਾਵੇਜ਼ ਪਹਿਲਾਂ ਤੋਂ ਤਿਆਰ ਕੀਤੇ ਜਾਣ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8