ਪੰਜਾਬ : ਕੌਮਾਂਤਰੀ ਬਾਡੀ ਬਿਲਡਰ ਦਾ ਅਚਾਨਕ ਦੇਹਾਂਤ, ਖੇਡ ਜਗਤ ''ਚ ਸੋਗ ਦੀ ਲਹਿਰ
Monday, May 11, 2026 - 07:43 PM (IST)
ਟਾਂਡਾ ਉੜਮੁੜ (ਵਰਿੰਦਰ ਪੰਡਿਤ) : ਅੱਜ ਟਾਂਡਾ ਇਲਾਕੇ 'ਚ ਉਸ ਸਮੇਂ ਸੋਗ ਦੀ ਲਹਿਰ ਦੌੜ ਗਈ ਜਦੋਂ ਕੌਮਾਂਤਰੀ ਪੱਧਰ ਦੇ ਨੌਜਵਾਨ ਬਾਡੀ ਬਿਲਡਰ ਰੌਨ ਸਿੰਘ ਦੀ ਅਚਾਨਕ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ। ਜਾਣਕਾਰੀ ਮੁਤਾਬਕ, ਅੱਜ ਬਾਅਦ ਦੁਪਹਿਰ ਰੌਨ ਸਿੰਘ ਦੀ ਸਿਹਤ ਅਚਾਨਕ ਵਿਗੜ ਗਈ ਸੀ, ਜਿਸ ਤੋਂ ਬਾਅਦ ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਪਰ ਉੱਥੇ ਉਸ ਦੀ ਮੌਤ ਹੋ ਗਈ।
ਰੌਨ ਸਿੰਘ ਨੇ ਖੇਡ ਜਗਤ ਵਿੱਚ ਆਪਣਾ ਅਤੇ ਆਪਣੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਸੀ। ਉਸ ਨੇ ਆਸਟਰੇਲੀਆ ਸਮੇਤ ਕਈ ਹੋਰ ਦੇਸ਼ਾਂ ਵਿੱਚ ਅਨੇਕਾਂ ਕੌਮਾਂਤਰੀ ਪੱਧਰ ਦੇ ਖਿਤਾਬ ਆਪਣੇ ਨਾਮ ਕੀਤੇ ਸਨ। ਇਸ ਹੋਣਹਾਰ ਖਿਡਾਰੀ ਦੀ ਬੇਵਕਤੀ ਮੌਤ ਕਾਰਨ ਖੇਡ ਪ੍ਰੇਮੀਆਂ ਅਤੇ ਇਲਾਕਾ ਨਿਵਾਸੀਆਂ ਵਿੱਚ ਭਾਰੀ ਸੋਗ ਪਾਇਆ ਜਾ ਰਿਹਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
