ਲੰਗਾਹ ਦੇ ਮਾਮਲੇ ''ਤੇ ਬਾਦਲ ਦੇਵੇ ਸਪੱਸ਼ਟੀਕਰਨ : ਜਾਖੜ

Monday, Oct 02, 2017 - 12:15 PM (IST)

ਲੰਗਾਹ ਦੇ ਮਾਮਲੇ ''ਤੇ ਬਾਦਲ ਦੇਵੇ ਸਪੱਸ਼ਟੀਕਰਨ : ਜਾਖੜ

ਅੰਮ੍ਰਿਤਸਰ (ਬਿਊਰੋ) - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਹੈ ਕਿ ਸ਼੍ਰੋਮਣੀ ਕਮੇਟੀ ਦੇ ਮੈਂਬਰ ਸੁੱਚਾ ਸਿੰਘ ਲੰਗਾਹ ਦੇ ਮਾਮਲੇ ਸਬੰਧੀ ਸਾਰਾ ਕੁਝ ਸਪੱਸ਼ਟ ਹੋ ਗਿਆ ਹੈ। ਵੀਡੀਓ ਤੋਂ ਬਾਅਦ ਕਿਸੇ ਵੀ ਪ੍ਰਮਾਣ ਦੀ ਲੋੜ ਨਹੀਂ ਹੈ ਪਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਵੱਲੋਂ ਕੋਈ ਵੀ ਟਿੱਪਣੀ ਨਾ ਆਉਣਾ ਇਹ ਸਾਬਿਤ ਕਰਦਾ ਹੈ ਕਿ ਉਹ ਸੁੱਚਾ ਸਿੰਘ ਲੰਗਾਹ ਵਰਗਿਆਂ ਦੀਆਂ ਘਟੀਆ ਹਰਕਤਾਂ ਦੀ ਉਹ ਪੁਸ਼ਤ-ਪਨਾਹੀ ਕਰਦੇ ਹਨ। ਪੰਥਕ ਮਸਲਿਆਂ 'ਤੇ ਗੰਭੀਰਤਾ ਦਿਖਾਉਣ ਵਾਲੇ ਕਈ ਅਕਾਲੀ ਅਤੇ ਧਾਰਮਿਕ ਆਗੂਆਂ ਦਾ ਨਾਂ ਲਏ ਬਿਨਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਜ਼ਮੀਰ ਕਿਥੇ ਹੈ। ਇਸ ਮੌਕੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਮੁੱਖ ਬੁਲਾਰੇ ਤੇ ਅੰਮ੍ਰਿਤਸਰ ਦਿਹਾਤੀ ਦੇ ਪ੍ਰਧਾਨ ਭਗਵੰਤਪਾਲ ਸਿੰਘ ਸੱਚਰ, ਅਸ਼ਵਨੀ ਸੇਖੜੀ, ਹਰਦੇਵ ਸਿੰਘ ਕਾਹਲੋਂ, ਵਿੱਕੀ ਕਾਹਲੋਂ, ਸਤਨਾਮ ਸਿੰਘ, ਮਨਜੀਤ ਸਿੰਘ, ਸਾਬਕਾ ਸਰਪੰਚ ਦੀਦਾਰ ਸਿੰਘ, ਸਾਬਕਾ ਸਰਪੰਚ ਸਤਨਾਮ ਸਿੰਘ, ਪਲਵਿੰਦਰ ਸਿੰਘ ਅਟਵਾਲ, ਡਾ. ਬਲਵਿੰਦਰ ਸਿੰਘ, ਸ਼ਮਸ਼ੇਰ ਸਿੰਘ, ਹਰਬੰਸ ਲਾਲ, ਨੰਬਰਦਾਰ ਬਲਕਾਰ ਸਿੰਘ, ਐਡਵੋਕੇਟ ਜੋਗਿੰਦਰ ਸਿੰਘ, ਸ਼ਾਮ ਸਿੰਘ, ਸਾਬਕਾ ਸਰਪੰਚ ਗੁਰਨਾਮ ਸਿੰਘ, ਰਵਿੰਦਰਪਾਲ ਸਿੰਘ ਗਿੱਲ, ਸੋਨੀ ਰੰਧਾਵਾ, ਬਲਕਾਰ ਸਿੰਘ, ਗੁਰਬਿੰਦਰ ਸਿੰਘ, ਕੁਲਦੀਪ ਸਿੰਘ, ਅਜੀਤਪਾਲ ਸਮਰਾ, ਗੁਰਬੀਰ ਢਿੱਲੋਂ, ਸੁਖਪਾਲ ਸਿੰਘ ਗਿੱਲ ਹਦਾਇਤਪੁਰ ਆਦਿ ਆਗੂ ਹਾਜ਼ਰ ਸਨ।


Related News