ਪੰਜਾਬ : ਸਕੂਲੀ ਬੱਸਾਂ ਨੂੰ ਲੈ ਕੇ ਟਰਾਂਸਪੋਰਟ ਵਿਭਾਗ ਦਾ ਵੱਡਾ ਐਕਸ਼ਨ, ਜਾਰੀ ਕੀਤੀ ਵੱਡੀ ਚਿਤਾਵਨੀ
Sunday, Jul 26, 2026 - 10:09 AM (IST)
ਲੁਧਿਆਣਾ (ਰਾਮ) : ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਟਰਾਂਸਪੋਰਟ ਵਿਭਾਗ ਨੇ ਨਿਯਮਾਂ ਦੀ ਪਾਲਣਾ ’ਚ ਲਾਪਰਵਾਹੀ ਵਰਤਣ ਵਾਲੇ ਸਕੂਲਾਂ ਅਤੇ ਬੱਸ ਸੰਚਾਲਕਾਂ ਖ਼ਿਲਾਫ਼ ਸਖ਼ਤ ਰੁੱਖ ਅਪਣਾ ਲਿਆ ਹੈ। ਸ਼ੁੱਕਰਵਾਰ ਨੂੰ ਆਰ. ਟੀ. ਓ. ਦੀ ਟੀਮ ਨੇ ਸਿਵਲ ਲਾਈਨਜ਼ ਖੇਤਰ ’ਚ ਵਿਸ਼ੇਸ਼ ਜਾਂਚ ਅਭਿਆਨ ਚਲਾ ਕੇ ਵੱਖ-ਵੱਖ ਸਕੂਲਾਂ ਦੀਆਂ ਬੱਸਾਂ ਦੀ ਚੈਕਿੰਗ ਕੀਤੀ। ਇਸ ਦੌਰਾਨ ਕਰੀਬ 30 ਸਕੂਲ ਬੱਸਾਂ ’ਚ ਸੁਰੱਖਿਆ ਮਾਪਦੰਡਾਂ ਦੀ ਉਲੰਘਣਾ ਪਾਏ ਜਾਣ ’ਤੇ ਮੌਕੇ ’ਤੇ ਹੀ ਚਲਾਨ ਕੀਤੇ ਗਏ। ਜਾਂਚ ’ਚ ਸਾਹਮਣੇ ਆਇਆ ਕਿ ਕਈ ਬੱਸ ਚਾਲਕ ਨਿਰਧਾਰਿਤ ਯੂਨੀਫ਼ਾਰਮ ਤੋਂ ਬਿਨਾਂ ਵਾਹਨ ਚਲਾ ਰਹੇ ਸਨ, ਜਦੋਂਕਿ ਕਈ ਬੱਸਾਂ ’ਚ ਬੱਚਿਆਂ ਦੀ ਸੁਰੱਖਿਆ ਲਈ ਲਾਜ਼ਮੀ ਲੇਡੀ ਹੈਲਪਰ ਮੌਜੂਦ ਨਹੀਂ ਸੀ।
ਇਹ ਵੀ ਪੜ੍ਹੋ : ਪੰਜਾਬ 'ਚ BLACKOUT! ਕਈ ਜ਼ਿਲ੍ਹਿਆਂ 'ਚ ਵਿਗੜੇ ਹਾਲਾਤ, ਬਿਜਲੀ ਸੰਕਟ ਕਾਰਨ ਹਿੱਲਿਆ ਪੂਰਾ ਸਿਸਟਮ
ਟਰਾਂਸਪੋਰਟ ਵਿਭਾਗ ਨੇ ਇਸ ਨੂੰ ਗੰਭੀਰ ਲਾਪਰਵਾਹੀ ਮੰਨਦਿਆਂ ਸਬੰਧਿਤ ਸਕੂਲ ਪ੍ਰਬੰਧਕਾਂ ਅਤੇ ਬੱਸ ਸੰਚਾਲਕਾਂ ਦੇ ਖ਼ਿਲਾਫ਼ ਕਾਰਵਾਈ ਕੀਤੀ। ਆਰ. ਟੀ. ਓ. ਮਨਕਵਲ ਸਿੰਘ ਚਾਹਲ ਨੇ ਦੱਸਿਆ ਕਿ ਸਕੂਲੀ ਬੱਚਿਆਂ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਮਕਸਦ ਨਾਲ ਪਿਛਲੇ 23 ਦਿਨਾਂ ਤੋਂ ਪੂਰੇ ਸ਼ਹਿਰ ’ਚ ਵਿਸ਼ੇਸ਼ ਚੈਕਿੰਗ ਅਭਿਆਨ ਲਗਾਤਾਰ ਚਲਾਇਆ ਜਾ ਰਿਹਾ ਹੈ। ਇਸ ਅਭਿਆਨ ਦੇ ਦੌਰਾਨ ਹੁਣ ਤੱਕ 33 ਲੱਖ ਰੁਪਏ ਤੋਂ ਵੱਧ ਦੇ ਚਲਾਨ ਕੀਤੇ ਜਾ ਚੁੱਕੇ ਹਨ। ਇਸ ਦੇ ਨਾਲ ਹੀ ਜੀ. ਟੀ. ਰੋਡ ’ਤੇ ਚੱਲਣ ਵਾਲੀਆਂ ਨਿੱਜੀ ਤੇ ਵਿਵਸਾਇਕ ਬੱਸਾਂ ਦੇ ਦਸਤਾਵੇਜ਼ਾਂ ਦੀ ਵੀ ਨਿਯਮਿਤ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਹੜਤਾਲ ਵਿਚਾਲੇ ਮੁਲਾਜ਼ਮਾਂ 'ਤੇ ਪਾਵਰਕਾਮ ਦਾ ਵੱਡਾ ਐਕਸ਼ਨ, ਤਨਖ਼ਾਹਾਂ ਨੂੰ ਲੈ ਕੇ ਆ ਗਿਆ...
ਉਨ੍ਹਾਂ ਦੱਸਿਆ ਕਿ ਵਿਭਾਗ ਨੇ ਪੂਰੀ ਚੈਕਿੰਗ ਪ੍ਰਕਿਰਿਆ ਨੂੰ ਡਿਜੀਟਲ ਬਣਾ ਦਿੱਤਾ ਹੈ। ਕਿਸੇ ਵੀ ਦਸਤਾਵੇਜ਼ ’ਚ ਕਮੀ ਪਾਏ ਜਾਣ ’ਤੇ ਬਿਨਾਂ ਕਿਸੇ ਦੇਰੀ ਦੇ ਚਲਾਨ ਕੀਤਾ ਜਾਂਦਾ ਹੈ। ਆਰ. ਟੀ. ਓ. ਨੇ ਦੱਸਿਆ ਕਿ ਸ਼ਹਿਰ ਦੇ ਸਾਰੇ ਸਕੂਲਾਂ ਦੇ ਪ੍ਰਿੰਸੀਪਲਾਂ ਨਾਲ ਬੈਠਕ ਕਰਕੇ ਸਪੱਸ਼ਟ ਨਿਰਦੇਸ਼ ਦਿੱਤੇ ਜਾ ਚੁੱਕੇ ਹਨ ਕਿ ਸਕੂਲ ਬੱਸਾਂ ਦੇ ਸਾਰੇ ਜ਼ਰੂਰੀ ਦਸਤਾਵੇਜ਼ ਹਰ ਸਮੇਂ ਅਪਡੇਟ ਰਹਿਣ। ਜੇਕਰ ਭਵਿੱਖ ’ਚ ਕਿਸੇ ਵੀ ਸਕੂਲ ਬੱਸ ’ਚ ਇਨ੍ਹਾਂ ਨਿਯਮਾਂ ਦੀ ਅਣਦੇਖੀ ਪਾਈ ਗਈ ਤਾਂ ਸਬੰਧਿਤ ਸਕੂਲ ਪ੍ਰਬੰਧਕਾਂ ਦੇ ਖ਼ਿਲਾਫ਼ ਹੋਰ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ ਤੇ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
