ਪੰਜਾਬ ਦੇ ਇਸ ਹਿੱਸੇ ਵਿਚ ਆ ਗਿਆ ਪਾਣੀ, ਕਈ ਪਿੰਡਾਂ ਵਿਚ ਭਿਆਨਕ ਬਣੇ ਹਾਲਾਤ
Monday, Aug 04, 2025 - 12:17 PM (IST)

ਫਾਜ਼ਿਲਕਾ (ਸੁਖਵਿੰਦਰ ਥਿੰਦ) : ਪਿਛਲੇ ਹਿੱਸਿਆਂ ਅਤੇ ਜ਼ਿਲ੍ਹਾ ਫਾਜ਼ਿਲਕਾ ਵਿਚ ਲਗਾਤਾਰ ਬਾਰਿਸ਼ਾਂ ਆਉਣ ਕਰਕੇ ਸਾਬੂਆਣਾ ਡਰੇਨ ਵਿਚ ਪਾਣੀ ਦੇ ਓਵਰਫਲੋਅ ਹੋਣ ਕਾਰਨ ਅਤੇ ਕਈ ਥਾਂ ਆਏ ਪਾੜ ਨੂੰ ਭਰਨ ਲਈ ਲਗਾਤਾਰ ਪ੍ਰਸ਼ਾਸਨਿਕ ਅਮਲਾ ਫ਼ੀਲਡ ਵਿਚ ਜੁਟਿਆ ਹੋਇਆ ਹੈ। ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਦੇ ਦਿਸ਼ਾ ਨਿਰਦੇਸ਼ਾਂ ਤੇ ਅਧਿਕਾਰੀ ਲਗਾਤਾਰ ਸਥਿਤੀ ਦਾ ਜਾਇਜ਼ਾ ਲੈ ਰਹੇ ਹਨ। ਤਹਿਸੀਲਦਾਰ ਫਾਜ਼ਿਲਕਾ ਜਸਪ੍ਰੀਤ ਸਿੰਘ ਨੇ ਪਿੰਡ ਸਾਬੂਆਣਾ, ਬਾਂਡੀ ਵਾਲਾ, ਕਬੂਲਸ਼ਾਹ, ਕੇਰੀਆਂ, ਖਿਓ ਵਾਲੀ ਢਾਬ, ਲੱਖੇ ਵਾਲੀ ਢਾਬ, ਬਾਰੇਕਾ ਆਦਿ ਪਿੰਡਾਂ ਦਾ ਦੌਰਾ ਕਰਦਿਆਂ ਕਿਹਾ ਕਿ ਨਹਿਰੀ ਵਿਭਾਗ ਦਾ ਸਟਾਫ ਲਗਾਤਾਰ ਰਾਹਤ ਕਾਰਜ ਦਾ ਕੰਮ ਕਰ ਰਿਹਾ ਹੈ।
ਇਹ ਵੀ ਪੜ੍ਹੋ : ਬਿਜਲੀ ਵਾਲੇ ਮੀਟਰਾਂ ਨੂੰ ਲੈ ਕੇ ਵੱਡੀ ਖ਼ਬਰ, ਆਖਿਰ ਪਾਵਰਕਾਮ ਨੇ ਸ਼ੁਰੂ ਕਰ ਦਿੱਤੀ ਕਾਰਵਾਈ
ਉਨ੍ਹਾਂ ਕਿਹਾ ਕਿ ਮਾਲ ਵਿਭਾਗ ਦਾ ਸਟਾਫ ਫ਼ੀਲਡ ਵਿਚ ਹੈ ਤੇ ਖੇਤਾਂ ਵਿਚ ਪਾਣੀ ਜਾਣ ਨਾਲ ਜੋ ਵੀ ਨੁਕਸਾਨ ਹੁੰਦਾ ਹੈ, ਦੀ ਸਥਿਤੀ ਦਾ ਜਾਇਜ਼ਾ ਲੈ ਕੇ ਪਟਵਾਰੀਆਂ ਨੂੰ ਜਲਦ ਤੋਂ ਜਲਦ ਰਿਪੋਰਟ ਕਰਨ ਦੇ ਹੁਕਮ ਦਿੱਤੇ। ਉਨ੍ਹਾਂ ਕਿਹਾ ਕਿ ਭਾਰੀ ਬਾਰਿਸ਼ਾਂ ਕਾਰਨ ਪਾਣੀ ਦੀ ਆਮਦ ਡਰੇਨਾਂ ਵਿਚ ਸਮਰੱਥਾ ਤੋਂ ਵੱਧ ਹੋ ਗਈ ਅਤੇ ਕਈ ਥਾਂ ਪਾੜ ਪੈਣ ਨਾਲ ਖੇਤਾਂ ਤੇ ਪਿੰਡਾਂ ਵਿਚ ਪਾਣੀ ਦਾਖਲ ਹੋ ਗਿਆ। ਉਨ੍ਹਾਂ ਕਿਹਾ ਕਿ ਟੀਮਾਂ ਲਗਾਤਾਰ ਮਿੱਟੀ ਦੇ ਗੱਟਿਆਂ ਨਾਲ ਪਾੜਾ ਭਰ ਰਹੀਆਂ ਹਨ। ਇਸ ਮੌਕੇ ਵਿਧਾਇਕ ਫਾਜ਼ਿਲਕਾ ਨਰਿੰਦਰ ਪਾਲ ਸਿੰਘ ਸਵਨਾ ਨੇ ਜ਼ਰੂਰੀ ਰੁਝੇਵਿਆਂ ਕਰਕੇ ਬਾਹਰ ਹੋਣ ਦੀ ਸੂਰਤ ਵਿਚ ਪਿਤਾ ਖਜਾਨ ਸਿੰਘ ਤੇ ਉਨ੍ਹਾਂ ਦੀ ਟੀਮ ਅਧਿਕਾਰੀਆਂ ਨਾਲ ਪਿੰਡਾਂ ਦਾ ਦੌਰਾ ਕਰ ਰਹੀਆਂ ਹਨ।
ਇਹ ਵੀ ਪੜ੍ਹੋ : ਨਵੀਂ ਪੈਨਸ਼ਨ ਸਕੀਮ ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਐਲਾਨ
ਉਨ੍ਹਾਂ ਕਿਹਾ ਕਿ ਵਿਧਾਇਕ ਫਾਜ਼ਿਲਕਾ ਦੀਆਂ ਟੀਮਾ ਨੂੰ ਵਿਸ਼ੇਸ਼ ਹਦਾਇਤਾਂ ਹਨ ਕਿ ਲਗਾਤਾਰ ਪਿੰਡਾਂ ਦਾ ਦੌਰਾ ਕੀਤਾ ਜਾਵੇ ਤੇ ਕਿਸਾਨਾਂ ਵੀਰਾਂ ਨਾਲ ਮਿਲ ਕੇ ਇਸ ਸਥਿਤੀ ਨਾਲ ਨਜਿੱਠਿਆ ਜਾਵੇ। ਉਨ੍ਹਾਂ ਕਿਸਾਨ ਭਰਾਵਾਂ ਨੂੰ ਵਿਸ਼ਵਾਸ ਦਵਾਇਆ ਕਿ ਜੋ ਵੀ ਉਨ੍ਹਾਂ ਦੀਆਂ ਫਸਲਾਂ ਦਾ ਨੁਕਸਾਨ ਹੋਵੇਗਾ ਰਿਪੋਰਟ ਉਪਰੰਤ ਉਸਦੀ ਭਰਪਾਈ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸਾਨ ਭਰਾਵਾਂ ਦਾ ਕਿਸੇ ਤਰ੍ਹਾਂ ਨਾਲ ਕੋਈ ਨੁਕਸਾਨ ਨਹੀਂ ਹੋਣ ਦਿੱਤਾ ਜਾਵੇਗਾ। ਇਸ ਮੌਕੇ ਐੱਸ. ਸੀ. ਡਰੇਨ ਵਿਭਾਗ ਰਾਜਨ ਢੀਂਗੜਾ, ਕਾਰਜਕਾਰੀ ਇੰਜੀਨੀਅਰ ਗੁਰਵੀਰ ਸਿੰਘ, ਐੱਸ. ਡੀ. ਓ. ਜਗਸੀਰ ਸਿੰਘ ਤੇ ਹੋਰ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।
ਇਹ ਵੀ ਪੜ੍ਹੋ : ਪੰਜਾਬ ਬਿਜਲੀ ਵਿਭਾਗ ਵੱਲੋਂ ਨਵੇਂ ਹੁਕਮ ਜਾਰੀ, ਆਖਿਰ ਚੁੱਕਿਆ ਗਿਆ ਇਹ ਵੱਡਾ ਕਦਮ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e