21 ਥਾਵਾਂ ''ਤੇ ਹੋਵੇਗੀ ਪੰਜਾਬ ਦੀਆਂ ਵੋਟਾਂ ਦੀ ਗਿਣਤੀ : ਕਰੁਣਾ ਰਾਜੂ

05/22/2019 1:52:59 PM

ਚੰਡੀਗੜ੍ਹ (ਭੁੱਲਰ) - ਮੁੱਖ ਚੋਣ ਅਫਸਰ ਪੰਜਾਬ ਵਲੋਂ ਲੋਕ ਸਭਾ ਚੋਣਾਂ 2019 ਦੀਆਂ ਵੋਟਾਂ ਦੀ ਗਿਣਤੀ ਲਈ ਪੂਰੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ। ਜਾਣਕਾਰੀ ਦਿੰਦਿਆਂ ਡਾ. ਐੱਸ. ਕਰੁਣਾਰਾਜੂ, ਮੁੱਖ ਚੋਣ ਅਫਸਰ, ਪੰਜਾਬ ਨੇ ਦੱਸਿਆ ਕਿ ਸੂਬੇ ਦੇ 13 ਲੋਕ ਸਭਾ ਹਲਕਿਆਂ 'ਚ ਪਈਆਂ ਵੋਟਾਂ ਦੀ ਗਿਣਤੀ ਕੁੱਲ 21 ਥਾਵਾਂ 'ਤੇ ਕੀਤੀ ਜਾਵੇਗੀ। ਵੋਟਾਂ ਦੀ ਇਹ ਗਿਣਤੀ 23 ਮਈ, 2019 ਨੂੰ ਸਵੇਰੇ 8 ਵਜੇ ਸ਼ੁਰੂ ਹੋ ਜਾਵੇਗੀ, ਜਿਨ੍ਹਾਂ 'ਚੋਂ 21 ਥਾਵਾਂ ਦੇ ਵੇਰਵੇ ਮੁੱਖ ਚੋਣ ਦਫ਼ਤਰ ਵਲੋਂ ਅੱਜ ਜਾਰੀ ਕਰ ਦਿੱਤੇ ਗਏ ਹਨ।ਉਨ੍ਹਾਂ ਦੱਸਿਆ ਕਿ ਲੋਕ ਸਭਾ ਹਲਕਾ ਨੰਬਰ-1 ਗੁਰਦਾਸਪੁਰ ਲਈ ਸੁਜਾਨਪੁਰ ਭੋਆ ਅਤੇ ਪਠਾਨਕੋਟ ਵਿਧਾਨ ਸਭਾ ਹਲਕਿਆਂ ਦੀਆਂ ਵੋਟਾਂ ਦੀ ਗਿਣਤੀ ਐੱਸ. ਐੱਮ. ਡੀ. ਆਰ. ਐੱਸ. ਡੀ. ਕਾਲਜ ਪਠਾਨਕੋਟ ਅਤੇ ਹਲਕਾ ਗੁਰਦਾਸਪੁਰ, ਦੀਨਾਨਗਰ, ਕਾਦੀਆਂ, ਬਟਾਲਾ, ਫਤਿਹਗੜ੍ਹ ਚੂੜੀਆਂ ਅਤੇ ਡੇਰਾ ਬਾਬਾ ਨਾਨਕ ਦੀਆਂ ਵੋਟਾਂ ਦੀ ਗਿਣਤੀ ਸੁਖਜਿੰਦਰ ਗਰੁੱਪ ਆਫ ਇੰਸਟੀਚਿਊਟ, ਗੁਰਦਾਸਪੁਰ 'ਚ ਕੀਤੀ ਜਾਵੇਗੀ। 

ਮੁੱਖ ਚੋਣ ਅਫਸਰ ਨੇ ਦੱਸਿਆ ਕਿ ਲੋਕ ਸਭਾ ਹਲਕਾ ਨੰਬਰ 2 ਅੰਮ੍ਰਿਤਸਰ ਲਈ ਅਜਨਾਲਾ, ਮਜੀਠਾ ਅਤੇ ਅੰਮ੍ਰਿਤਸਰ ਉੱਤਰੀ ਦੀਆਂ ਵੋਟਾਂ ਦੀ ਗਿਣਤੀ ਮਾਈ ਭਾਗੋ ਸਰਕਾਰੀ ਪਾਲੀਟੈਕਨਿਕ ਕਾਲਜ (ਲੜਕੀਆਂ) ਮਜੀਠਾ ਰੋਡ, ਅੰਮ੍ਰਿਤਸਰ 'ਚ ਜਦਕਿ ਰਾਜਾਸਾਂਸੀ ਦੀਆਂ ਵੋਟਾਂ ਦੀ ਗਿਣਤੀ ਖਾਲਸਾ ਲਾਅ ਕਾਲਜ, ਰਾਮ ਤੀਰਥ ਰੋਡ, ਅੰਮ੍ਰਿਤਸਰ ਪੱਛਮੀ ਦੀਆਂ ਵੋਟਾਂ ਦੀ ਗਿਣਤੀ ਖਾਲਸਾ ਕਾਲਜ ਅੰਮ੍ਰਿਤਸਰ 'ਚ ਕੀਤੀ ਜਾਵੇਗੀ। ਇਸੇ ਤਰ੍ਹਾਂ ਅੰਮ੍ਰਿਤਸਰ ਕੇਂਦਰੀ ਦੀਆਂ ਵੋਟਾਂ ਦੀ ਗਿਣਤੀ ਸਰਕਾਰੀ ਇੰਡਸਟ੍ਰੀਅਲ ਟ੍ਰੇਨਿੰਗ ਇੰਸਟੀਚਿਊਟ 'ਚ, ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀਆਂ ਵੋਟਾਂ ਦੀ ਗਿਣਤੀ ਖਾਲਸਾ ਕਾਲਜ ਫਾਰ ਵੂਮੈਨ, ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੀ ਖਾਲਸਾ ਕਾਲਜ ਫਾਰ ਫਾਰਮੇਸੀ ਅਤੇ ਵਿਧਾਨ ਸਭਾ ਹਲਕਾ ਅਟਾਰੀ ਦੀਆਂ ਵੋਟਾਂ ਦੀ ਗਿਣਤੀ ਕਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ, (ਲੜਕੇ) ਅੰਮ੍ਰਿਤਸਰ 'ਚ ਹੋਵੇਗੀ। ਲੋਕ ਸਭਾ ਹਲਕਾ ਨੰਬਰ 3 ਖਡੂਰ ਸਾਹਿਬ ਨਾਲ ਸਬੰਧਤ ਵੋਟਾਂ ਦੀ ਗਿਣਤੀ ਹਲਕੇ ਦੇ ਵੱਖ-ਵੱਖ ਸਥਾਨਾਂ 'ਤੇ ਹੋਵੇਗੀ। ਜੰਡਿਆਲਾ ਅਤੇ ਬਾਬਾ ਬਕਾਲਾ (ਐੱਸ. ਸੀ.) ਹਲਕਿਆਂ ਦੀਆਂ ਵੋਟਾਂ ਦੀ ਗਿਣਤੀ ਖਾਲਸਾ ਕਾਲਜ ਫਾਰ ਇੰਜੀਨੀਅਰਿੰਗ ਐਂਡ ਤਕਨਾਲੋਜੀ, ਰਣਜੀਤ ਐਵਨਿਊ, ਅੰਮ੍ਰਿਤਸਰ, ਤਰਨਤਾਰਨ ਅਤੇ ਖਡੂਰ ਸਾਹਿਬ ਦੀ ਗਿਣਤੀ ਇੰਟਰਨੈਸ਼ਨਲ ਕਾਲਜ ਆਫ ਨਰਸਿੰਗ, ਐੱਨ. ਐੱਚ.-54 ਪਿੰਡ ਪਿੱਡੀ, ਤਰਨਤਾਰਨ ਤੇ ਖੇਮਕਰਨ ਦੀ ਗਿਣਤੀ ਐੱਨ. ਐੱਚ.-54 'ਤੇ ਸਥਿਤ ਪਿੰਡ ਪਿੱਡੀ ਦੇ ਮਾਈ ਭਾਗੋ ਕਾਲਜ ਦੇ ਆਡੀਟੋਰੀਅਮ ਨਾਲ ਲੱਗਦੇ ਲੈਕਚਰ ਹਾਲ, ਤਰਨਤਾਰਨ ਅਤੇ ਪੱਟੀ ਦੀ ਗਿਣਤੀ ਐੱਨ. ਐੱਚ.-54 'ਤੇ ਸਥਿਤ ਪਿੰਡ ਪਿੱਡੀ ਦੇ ਮਾਈ ਭਾਗੋ ਕਾਲਜ ਦੇ ਆਡੀਟੋਰੀਅਮ ਨਾਲ ਲੱਗਦੇ ਮਲਟੀਪਰਪਜ਼ ਹਾਲ, ਤਰਨਤਾਰਨ ਤੇ ਕਪੂਰਥਲਾ ਦੀ ਵਿਰਸਾ ਵਿਹਾਰ, ਕਾਨਫਰੰਸ ਹਾਲ, (ਗਰਾਊਂਡ ਫਲੋਰ), ਕਪੂਰਥਲਾ, ਸੁਲਤਾਨਪੁਰ ਲੋਧੀ, ਵਿਰਸਾ ਵਿਹਾਰ, ਪਹਿਲੀ ਮੰਜ਼ਿਲ ਕਪੂਰਥਲਾ ਅਤੇ ਜ਼ੀਰਾ ਦੀ ਗਿਣਤੀ ਕਾਊਂਟਿੰਗ ਹਾਲ-1, ਦੇਵ ਰਾਜ ਗਰੁੱਪਸ ਤਕਨੀਕੀ ਕੈਂਪਸ, ਜ਼ੀਰਾ ਰੋਡ ਫਿਰੋਜ਼ਪੁਰ 'ਚ ਕੀਤੀ ਜਾਵੇਗੀ।

ਡਾ. ਰਾਜੂ ਨੇ ਦੱਸਿਆ ਕਿ ਲੋਕ ਸਭਾ ਹਲਕਾ ਨੰਬਰ 4 ਜਲੰਧਰ ਨਾਲ ਸਬੰਧਤ ਵੋਟਾਂ ਦੀ ਗਿਣਤੀ ਹਲਕੇ ਦੇ 2 ਸਥਾਨਾਂ 'ਚ ਹੋਵੇਗੀ। ਹਲਕਾ ਫਿਲੌਰ (ਐੱਸ. ਸੀ.), ਨਕੋਦਰ, ਸ਼ਾਹਕੋਟ, ਕਰਤਾਰਪੁਰ (ਐੱਸ. ਸੀ.), ਜਲੰਧਰ ਪੱਛਮੀ (ਐੱਸ. ਸੀ.), ਜਲੰਧਰ ਕੇਂਦਰੀ, ਜਲੰਧਰ ਛਾਉਣੀ ਅਤੇ ਆਦਮਪੁਰ ਦੀਆਂ ਵੋਟਾਂ ਦੀ ਗਿਣਤੀ ਦਫਤਰ, ਡਾਇਰੈਕਟਰ ਲੈਂਡ ਰਿਕਾਰਡ, ਕਪੂਰਥਲਾ ਰੋਡ, ਜਲੰਧਰ 'ਚ ਅਤੇ ਜਲੰਧਰ ਉੱਤਰੀ ਦੀ ਵੋਟਾਂ ਦੀ ਗਿਣਤੀ ਕਪੂਰਥਲਾ ਰੋਡ ਜਲੰਧਰ 'ਚ ਸਥਿਤ ਦਫਤਰ, ਡਾਇਰੈਕਟਰ ਲੈਂਡ ਰਿਕਾਰਡ, ਦੇ ਨਾਲ ਲੱਗਦੇ ਸਪੋਰਟਸ ਸਕੂਲ ਦੇ ਹੋਸਟਲ ਦੇ ਡਾਇਨਿੰਗ ਹਾਲ 'ਚ ਕੀਤੀ ਜਾਵੇਗੀ। ਲੋਕ ਸਭਾ ਹਲਕਾ ਨੰਬਰ 5 ਹੁਸ਼ਿਆਰਪੁਰ ਨਾਲ ਸਬੰਧਤ ਵੋਟਾਂ ਦੀ ਗਿਣਤੀ ਹਲਕੇ ਦੇ 2 ਸਥਾਨਾਂ 'ਚ ਹੋਵੇਗੀ। ਹਲਕਾ ਸ੍ਰੀ ਹਰਗੋਬਿੰਦਪੁਰ (ਐੱਸ. ਸੀ.), ਭੁਲੱਥ, ਫਗਵਾੜਾ (ਐੱਸ. ਸੀ.) ਦੀਆਂ ਵੋਟਾਂ ਦੀ ਗਿਣਤੀ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ, ਹੁਸ਼ਿਆਰਪੁਰ ਵਿਚ, ਹਲਕਾ ਮੁਕੇਰੀਆਂ, ਦਸੂਹਾ, ਉੜਮੁੜ, ਸ਼ਾਮਚੁਰਾਸੀ (ਐੱਸ. ਸੀ.), ਹੁਸ਼ਿਆਰਪੁਰ ਅਤੇ ਚੱਬੇਵਾਲ (ਐੱਸ. ਸੀ.) ਦੀਆਂ ਵੋਟਾਂ ਦੀ ਗਿਣਤੀ ਰਿਆਤ ਐਂਡ ਬਾਹਰਾ ਗਰੁੱਪ ਆਫ ਇੰਸਟੀਚਿਊਟ, ਹੁਸ਼ਿਆਰਪੁਰ ਦੀਆਂ ਵੱਖ-ਵੱਖ ਥਾਵਾਂ 'ਤੇ ਕੀਤੀ ਜਾਵੇਗੀ।


rajwinder kaur

Content Editor

Related News