ਪੰਜਾਬ ਕੋਲ ਕਿਸੇ ਨੂੰ ਦੇਣ ਲਈ ਇਕ ਬੂੰਦ ਪਾਣੀ ਫਾਲਤੂ ਨਹੀਂ, ਚੰਡੀਗੜ੍ਹ ਪੰਜਾਬ ਦਾ ਹੈ ਤੇ ਉਸੇ ਦਾ ਰਹੇਗਾ : ਅਸ਼ਵਨੀ

Sunday, Aug 07, 2022 - 08:42 AM (IST)

ਪਟਿਆਲਾ (ਜ. ਬ., ਲਖਵਿੰਦਰ) - ਸਥਾਨਕ ਸਰਕਟ ਹਾਊਸ ’ਚ ਭਾਜਪਾ ਦੇ ਸੂਬਾਈ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੰਜਾਬ ਕੋਲ ਕਿਸੇ ਨੂੰ ਦੇਣ ਲਈ ਇਕ ਬੂੰਦ ਪਾਣੀ ਵੀ ਫਾਲਤੂ ਨਹੀਂ ਹੈ। ਉਨ੍ਹਾਂ ਇਹ ਵੀ ਕਿਹਾ ਕਿ ਚੰਡੀਗੜ੍ਹ ਪੰਜਾਬ ਦਾ ਹੈ ਅਤੇ ਪੰਜਾਬ ਦਾ ਹੀ ਰਹੇਗਾ। ਇਸਨੂੰ ਮਿਲਣਾ ਚਾਹੀਦਾ ਹੈ। ਤਿਰੰਗਾ ਯਾਤਰਾ ਦੇ ਸਬੰਧ ’ਚ ਅਸ਼ਵਨੀ ਸਰਮਾ ਨੇ ਕਿਹਾ ਕਿ ਤਿਰੰਗਾ ਸਾਡੀ ਏਕਤਾ ਦਾ ਪ੍ਰਤੀਕ ਹੈ। ਭਾਵੇਂ ਕੁਝ ਲੋਕ ਕੁੜਤਣ ਪੈਦਾ ਕਰ ਕੇ ਲੋਕਾਂ ਨੂੰ ਵੰਡਣ ਦਾ ਕੰਮ ਕਰ ਰਹੇ ਹਨ ਪਰ ਦੇਸ਼ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਹੋ ਰਹੀ ਇਹ ਤਿਰੰਗਾ ਯਾਤਰਾ ਲੋਕਾਂ ਵਿਚ ਏਕਤਾ ਪੈਦਾ ਕਰੇਗੀ। ਅਸੀਂ ਆਜ਼ਾਦੀ ਦੀ 75ਵੀਂ ਵਰ੍ਹੇਗੰਢ ’ਤੇ ਸ਼ਹੀਦਾਂ ਨੂੰ ਸਾਡੀ ਸ਼ਰਧਾਂਜਲੀ ਹੈ।

ਪੜ੍ਹੋ ਇਹ ਵੀ ਖ਼ਬਰ: ਖਾਲੜਾ ਵਿਖੇ ਸਾਬਕਾ ਸਰਪੰਚ ਦੇ ਮੁੰਡੇ ਦੀ ਕਰਤੂਤ ਤੋਂ ਖ਼ਫ਼ਾ 2 ਬੱਚਿਆਂ ਦੀ ਮਾਂ ਨੇ ਗਲ ਲਾਈ ਮੌਤ

ਸਵਾਲਾਂ ਦੇ ਜਵਾਬ ਦਿੰਦਿਆਂ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਵੱਲੋਂ ਜੋ ਅਪੀਲ ਕੀਤੀ ਗਈ, ਉਸ ’ਤੇ ਸਿਰਫ਼ ਭਾਜਪਾ ਵਰਕਰਾਂ ਨੇ ਹੀ ਨਹੀਂ ਬਲਕਿ ਦੇਸ਼ ਭਰ ਦੇ ਲੋਕਾਂ ਨੇ ਭਰਵਾਂ ਹੁੰਗਾਰਾ ਭਰਿਆ ਹੈ। ਇਸੇ ਅਪੀਲ ਸਦਕਾ ਲੋਕ ਆਪਣੇ ਘਰਾਂ ’ਤੇ ਤਿਰੰਗਾ ਲਹਿਰਾ ਰਹੇ ਹਨ। ਉਨ੍ਹਾਂ ਸਿਮਰਨਜੀਤ ਮਾਨ ’ਤੇ ਵਰ੍ਹਦਿਆਂ ਕਿਹਾ ਕਿ ਜਿਸ ਵਿਅਕਤੀ ਨੇ ਪਹਿਲਾਂ ਸੰਵਿਧਾਨ ਦੀ ਸਹੁੰ ਚੁੱਕੀ ਹੋਵੇ ਤੇ ਹੁਣ ਤਿਰੰਗੇ ਦੇ ਖ਼ਿਲਾਫ਼ ਬੋਲੇ, ਇਸ ਤੋਂ ਉਸਦਾ ਦੋਗਲਾ ਕਿਰਦਾਰ ਹੀ ਨਜ਼ਰ ਆਉਂਦਾ ਹੈ।

ਪੜ੍ਹੋ ਇਹ ਵੀ ਖ਼ਬਰ: ਡੇਰਾ ਬਾਬਾ ਨਾਨਕ ਤੋਂ ਦੁਖ਼ਦ ਖ਼ਬਰ: ਧੀ ਤੋਂ ਬਾਅਦ ਜ਼ਿੰਦਗੀ ਤੇ ਮੌਤ ਦੀ ਲੜਾਈ ਲੜ ਰਹੇ ਮਾਂ-ਪੁੱਤ ਦੀ ਵੀ ਹੋਈ ਮੌਤ

ਸਰਾਵਾਂ ’ਤੇ ਜੀ. ਐੱਸ. ਟੀ. ਲਾਉਣ ਦੇ ਮਾਮਲੇ ਦੀ ਗੱਲ ਕਰਦਿਆਂ ਭਾਜਪਾ ਪ੍ਰਧਾਨ ਨੇ ਕਿਹਾ ਕਿ ਪੰਜਾਬ ਦੀ ‘ਆਪ’ ਸਰਕਾਰ ਜਾਣਬੁੱਝ ਕੇ ਇਸ ਤਰੀਕੇ ਦੇ ਮਾਮਲੇ ਖੜ੍ਹੇ ਕਰ ਰਹੀ ਹੈ, ਜਿਸ ਨਾਲ ਲੋਕਾਂ ਵਿਚ ਵੰਡੀਆਂ ਪਾ ਜਾ ਸਕਣ। ਉਨ੍ਹਾਂ ਕਿਹਾ ਕਿ ਸਰਾਵਾਂ ’ਤੇ ਜੀ. ਐੱਸ. ਟੀ. ਲਗਾਇਆ ਹੀ ਨਹੀਂ ਗਿਆ ਪਰ ‘ਆਪ’ ਨੇ ਜਾਣਬੁੱਝ ਕੇ ਕੂੜ ਪ੍ਰਚਾਰ ਕੀਤਾ। ਇਸੇ ਤਰੀਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਯੂਨੀਵਰਸਿਟੀ ਦੇ ਮਾਮਲੇ ਵਿਚ ਪੰਜਾਬ ਵਿਧਾਨ ਸਭਾ ਵਿਚ ਮਤਾ ਪਾਸ ਕਰ ਕੇ ਸਮੁੱਚੇ ਪੰਜਾਬੀਆਂ ਨੂੰ ਹੀ ਝੂਠਾ ਪਾ ਦਿੱਤਾ ਹੈ, ਜਦੋਂਕਿ ਕੇਂਦਰ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਪੰਜਾਬ ਯੂਨੀਵਰਸਿਟੀ ਦਾ ਕੇਂਦਰੀਕਰਨ ਕਰਨ ਦੀ ਕੋਈ ਯੋਜਨਾ ਨਹੀਂ ਹੈ।

ਪੜ੍ਹੋ ਇਹ ਵੀ ਖ਼ਬਰ: ਕੈਨੇਡਾ ’ਚ ਟਰੱਕ ਨੂੰ ਅੱਗ ਲੱਗਣ ਕਾਰਨ ਜ਼ਿੰਦਾ ਸੜਿਆ ਤਰਨਤਾਰਨ ਦਾ ਨੌਜਵਾਨ, ਜਨਵਰੀ ’ਚ ਸੀ ਵਿਆਹ

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਭ੍ਰਿਸ਼ਟਾਚਾਰ ਵਿਚ ਨੱਕੋ ਨੱਕ ਡੁੱਬੀ ਹੋਈ ਹੈ। ਉਨ੍ਹਾਂ ਕਿਹਾ ਕਿ ਦਿੱਲੀ ’ਚ ਸ਼ਰਾਬ ਦੇ ਠੇਕੇਦਾਰਾਂ ਤੋਂ ਇਨ੍ਹਾਂ ਨੇ ਕਰੋੜਾਂ ਰੁਪਏ ਇਕੱਠੇ ਕੀਤੇ ਹਨ ਤੇ ਹੁਣ ਉਪ-ਰਾਜਪਾਲ ਨੇ ਸੀ. ਬੀ. ਆਈ. ਜਾਂਚ ਦੇ ਹੁਕਮ ਦਿੱਤੇ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਵਾਲੀ ਸਰਕਾਰ ਕਿਸੇ ਵੀ ਹਾਲਤ ਵਿਚ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕਰੇਗੀ। ਮਹਿੰਗਾਈ ਦੀ ਗੱਲ ਕਰਦਿਆਂ ਭਾਜਪਾ ਪ੍ਰਧਾਨ ਨੇ ਕਿਹਾ ਕਿ ਕੋਰੋਨਾ ਮਹਾਮਾਰੀ ਦੀ ਅਰਥਚਾਰੇ ’ਤੇ ਪਈ ਮਾਰ ਤੇ ਯੂਕਰੇਨ-ਰੂਸ ਜੰਗ ਕਾਰਨ ਦੁਨੀਆਂ ਭਰ ਵਿਚ ਮਹਿੰਗਾਈ ਵਧੀ ਹੈ ਜਦੋਂ ਕਿ ਭਾਰਤ ਵਿਚ ਸਭ ਤੋਂ ਘੱਟ ਹੈ।

ਪੜ੍ਹੋ ਇਹ ਵੀ ਖ਼ਬਰ: ਖ਼ੁਦਕੁਸ਼ੀ ਨੋਟ 'ਚ 'ਚੰਗਾ ਪੁੱਤ ਨਹੀਂ ਬਣ ਸਕਿਆ’ ਲਿਖ ਸਕਿਓਰਿਟੀ ਗਾਰਡ ਨੇ ਗਲੇ ਲਾਈ ਮੌਤ

ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ ਜਵਾਬ

 


rajwinder kaur

Content Editor

Related News