ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ, 14 ਜ਼ਿਲ੍ਹਿਆਂ ਵਿਚ ਅਲਰਟ ਜਾਰੀ

07/02/2024 6:33:27 PM

ਚੰਡੀਗੜ੍ਹ : ਮਾਨਸੂਨ ਪੰਜਾਬ ਪਹੁੰਚ ਗਿਆ ਹੈ ਅਤੇ ਲਗਾਤਾਰ ਅੱਗੇ ਵਧ ਰਿਹਾ ਹੈ। ਜਿਸ ਰਫ਼ਤਾਰ ਨਾਲ ਮਾਨਸੂਨ ਅੱਗੇ ਵਧ ਰਿਹਾ ਹੈ, ਇਹ ਆਉਣ ਵਾਲੇ 3 ਦਿਨਾਂ ਵਿਚ ਪੂਰੇ ਪੰਜਾਬ ਨੂੰ ਕਵਰ ਕਰ ਲਵੇਗਾ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਮੀਂਹ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਇਸ ਸਭ ਦੇ ਦਰਮਿਆਨ ਪੰਜਾਬ ਦਾ ਤਾਪਮਾਨ ਤਾਂ ਆਮ ਹੋ ਗਿਆ ਹੈ ਪਰ ਨਮੀ ਨੇ ਲੋਕਾਂ ਨੂੰ ਪਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਹੈ। ਮੌਸਮ ਵਿਭਾਗ ਪੰਜਾਬ ਦੇ ਮਾਝਾ ਅਤੇ ਦੁਆਬੇ ਤੋਂ ਬਾਅਦ 1 ਜੁਲਾਈ ਨੂੰ ਮਾਲਵਾ ਵਿਚ ਵੀ ਮਾਨਸੂਨ ਨੇ ਦਸਤਕ ਦੇਣੀ ਸ਼ੁਰੂ ਕਰ ਦਿੱਤੀ ਹੈ। ਮਾਨਸੂਨ ਨੇ ਪੂਰੇ ਚੰਡੀਗੜ੍ਹ ਨੂੰ ਕਵਰ ਕਰ ਲਿਆ ਹੈ। ਇਸ ਤੋਂ ਬਾਅਦ ਮਾਨਸੂਨ ਲੁਧਿਆਣਾ ਅਤੇ ਰਾਜਪੁਰਾ ਵਿਚ ਵੀ ਪਹੁੰਚ ਗਿਆ ਹੈ। ਭਾਵੇਂ ਮਾਨਸੂਨ ਨੂੰ ਪੰਜਾਬ ਵਿਚ ਦਾਖ਼ਲ ਹੋਏ ਕਈ ਦਿਨ ਹੋ ਗਏ ਹਨ ਪਰ ਕੁਝ ਜ਼ਿਲ੍ਹਿਆਂ ਨੂੰ ਛੱਡ ਕੇ ਅਜੇ ਤੱਕ ਮੀਂਹ ਨਹੀਂ ਪਿਆ। ਪਿਛਲੇ ਕੁਝ ਦਿਨਾਂ ਵਿਚ ਲੁਧਿਆਣਾ ਅਤੇ ਦੋ ਦਿਨ ਪਹਿਲਾਂ ਅੰਮ੍ਰਿਤਸਰ ਵਿਚ ਲਗਭਗ 47 ਮਿ.ਮੀ. ਬਾਰਿਸ਼ ਹੋਈ। ਜਦਕਿ ਜ਼ਿਆਦਾਤਰ ਜ਼ਿਲ੍ਹੇ ਮੀਂਹ ਲਈ ਤਰਸ ਰਹੇ ਹਨ। ਪੰਜਾਬ ਦੇ ਸ਼ਹਿਰਾਂ ਵਿਚ ਤਾਪਮਾਨ ਆਮ ਹੋ ਗਿਆ ਹੈ ਪਰ ਲੋਕ ਹੁੰਮਸ ਤੋਂ ਪ੍ਰੇਸ਼ਾਨ ਹੋ ਰਹੇ ਹਨ। 

ਇਹ ਵੀ ਪੜ੍ਹੋ : ਜੇਲ੍ਹ ਤੋਂ ਬਾਹਰ ਆਉਣਗੇ ਅੰਮ੍ਰਿਤਪਾਲ ਸਿੰਘ! ਚੁੱਕਣਗੇ ਸਹੁੰ

ਪੰਜਾਬ ਦੇ 7 ਜ਼ਿਲ੍ਹਿਆਂ ਵਿਚ ਹਲਕੀ ਬਾਰਿਸ਼

ਪੰਜਾਬ 'ਚ ਭਾਵੇਂ ਮਾਨਸੂਨ ਸਰਗਰਮ ਹੋ ਗਿਆ ਹੈ ਪਰ ਫਿਰ ਵੀ ਲੋਕ ਮੀਂਹ ਨੂੰ ਤਰਸ ਰਹੇ ਹਨ। ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਦੇ ਸਿਰਫ਼ 8 ਜ਼ਿਲ੍ਹਿਆਂ ਵਿਚ ਹੀ ਮੀਂਹ ਪਿਆ ਹੈ। ਜਿਸ ਵਿਚ ਰੂਪਨਗਰ ਵਿਚ 10 ਐੱਮਐੱਮ, ਪਠਾਨਕੋਟ ਵਿੱਚ 4 ਐੱਮਐੱਮ, ਗੁਰਦਾਸਪੁਰ ਵਿੱਚ 4.7 ਐੱਮਐੱਮ, ਬਠਿੰਡਾ ਵਿੱਚ 1 ਐੱਮਐੱਮ, ਲੁਧਿਆਣਾ ਵਿੱਚ 9.6 ਐੱਮਐੱਮ ਅਤੇ ਅੰਮ੍ਰਿਤਸਰ ਵਿੱਚ 0.4 ਐੱਮਐੱਮ ਮੀਂਹ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਅਕਾਲੀ ਦਲ ਦੇ ਬਾਗੀ ਧੜੇ ਨੇ ਕੀਤਾ ਵੱਡਾ ਧਮਾਕਾ, ਸੁਖਬੀਰ ਬਾਦਲ ਤੋਂ ਹੋਈਆਂ ਚਾਰ ਵੱਡੀਆਂ ਗ਼ਲਤੀਆਂ ਕਬੂਲੀਆਂ

7 ਜ਼ਿਲਿਆਂ 'ਚ ਯੈਲੋ ਅਲਰਟ, 7 'ਚ ਆਰੇਂਜ ਅਲਰਟ

ਮੌਸਮ ਵਿਭਾਗ ਨੇ 7 ਜ਼ਿਲ੍ਹਿਆਂ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ, ਐੱਸਏਐੱਸ ਨਗਰ ਵਿਚ ਆਰੇਂਜ ਅਲਰਟ ਜਾਰੀ ਕੀਤਾ ਹੈ। ਜਦਕਿ ਗੁਰਦਾਸਪੁਰ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਮਲੇਰਕੋਟਲਾ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। 

ਇਹ ਵੀ ਪੜ੍ਹੋ : ਪੰਜਾਬ ਵਿਚ ਭਾਰੀ ਮੀਂਹ ਦੀ ਚਿਤਾਵਨੀ, ਇਨ੍ਹਾਂ ਤਾਰੀਖਾਂ ਨੂੰ ਸੋਚ ਸਮਝ ਕੇ ਨਿਕਲਿਓ ਘਰੋਂ ਬਾਹਰ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Gurminder Singh

Content Editor

Related News