ਪੰਜਾਬ ਦੇ ਮੌਸਮ ਨੂੰ ਲੈ ਕੇ ਨਵੀਂ ਅਪਡੇਟ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
Thursday, Aug 08, 2024 - 06:43 PM (IST)
ਚੰਡੀਗੜ੍ਹ : ਪੰਜਾਬ ਵਿਚ ਅਗਸਤ ਮਹੀਨੇ ਵਿਚ ਮਾਨਸੂਨ ਦੇ ਸਰਗਰਮ ਹੋਣ ਦੀ ਸੰਭਾਵਨਾ ਸੀ ਪਰ ਇਸ ਦੇ ਬਾਵਜੂਦ ਪੰਜਾਬ ਦੇ ਕਈ ਇਲਾਕੇ ਅਗਸਤ ਮਹੀਨੇ ਦੀ ਪਹਿਲੀ ਬਰਸਾਤ ਨੂੰ ਤਰਸ ਰਹੇ ਹਨ। ਸੂਬੇ ਵਿਚ ਅਗਸਤ ਮਹੀਨੇ ਦੌਰਾਨ 29 ਫੀਸਦੀ ਘੱਟ ਮੀਂਹ ਦਰਜ ਕੀਤਾ ਗਿਆ ਹੈ। ਪੰਜਾਬ ਵਿਚ ਵੀਰਵਾਰ ਅਤੇ ਸ਼ੁੱਕਰਵਾਰ ਨੂੰ ਮੀਂਹ ਨੂੰ ਲੈ ਕੇ ਕੋਈ ਅਲਰਟ ਨਹੀਂ ਹੈ ਪਰ 10 ਅਗਸਤ ਨੂੰ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਦੱਸ ਦਈਏ ਕਿ ਮੌਸਮ ਵਿਭਾਗ ਵਲੋਂ ਮੀਂਹ ਦੀ ਸੰਭਾਵਨਾ ਸਿਰਫ਼ 5 ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਵਿਚ ਹੀ ਕੀਤੀ ਗਈ ਹੈ। ਬਾਕੀ ਜ਼ਿਲ੍ਹਿਆਂ ਵਿਚ ਮੀਂਹ ਦੀ ਸੰਭਾਵਨਾ ਬਹੁਤ ਘੱਟ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਇਸ ਇਲਾਕੇ ਵਿਚ ਹੜ੍ਹ ਦਾ ਖ਼ਤਰਾ, ਠਾਠਾਂ ਮਾਰਦੇ ਪਾਣੀ ਨੇ ਵਧਾਈ ਚਿੰਤਾ
ਬੁੱਧਵਾਰ ਨੂੰ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿਚ ਹਲਕੀ ਬਾਰਿਸ਼ ਤੋਂ ਬਾਅਦ ਤਾਪਮਾਨ ਵਿਚ ਗਿਰਾਵਟ ਦਰਜ ਕੀਤੀ ਗਈ। ਪਿਛਲੇ 24 ਘੰਟਿਆਂ ਦੌਰਾਨ ਸੂਬੇ ਦੇ ਔਸਤ ਤਾਪਮਾਨ ਵਿਚ 2.5 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ, ਜਿਸ ਨਾਲ ਤਾਪਮਾਨ ਆਮ ਵਾਂਗ ਹੋ ਗਿਆ ਹੈ। ਸ਼ਹਿਰਾਂ ਦਾ ਵੱਧ ਤੋਂ ਵੱਧ ਤਾਪਮਾਨ ਵੀ 30 ਤੋਂ 36 ਡਿਗਰੀ ਦੇ ਵਿਚਕਾਰ ਦਰਜ ਕੀਤਾ ਗਿਆ। ਪੰਜਾਬ ਵਿਚ ਬਠਿੰਡਾ ਸਭ ਤੋਂ ਗਰਮ ਰਿਹਾ, ਜਿੱਥੇ ਤਾਪਮਾਨ 35.4 ਡਿਗਰੀ ਰਿਹਾ।
ਇਹ ਵੀ ਪੜ੍ਹੋ : ਪੰਜਾਬ ਵਿਚ ਜ਼ਮੀਨਾਂ ਦੇ ਕੁਲੈਕਟਰ ਰੇਟਾਂ 'ਚ ਵਾਧੇ ਨੂੰ ਹਰੀ ਝੰਡੀ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8