ਪੰਜਾਬ ਦੇ ਮੌਸਮ ਨੂੰ ਲੈ ਕੇ ਆਈ ਵੱਡੀ ਅਪਡੇਟ, ਮੌਸਮ ਵਿਭਾਗ ਨੇ ਸਾਂਝੀ ਕੀਤੀ ਅਹਿਮ ਜਾਣਕਾਰੀ
Saturday, Jun 17, 2023 - 06:36 PM (IST)

ਚੰਡੀਗੜ੍ਹ : ਪੰਜਾਬ ਵਿਚ ਤੂਫਾਨ ਬਿਪਰਜੋਏ ਦਾ ਵਧੇਰੇ ਅਸਰ ਦੇਖਣ ਨੂੰ ਨਹੀਂ ਮਿਲ ਰਿਹਾ ਹੈ। ਮੌਸਮ ਵਿਗਿਆਨੀਆਂ ਨੇ ਐਤਵਾਰ ਅਤੇ ਸੋਮਵਾਰ ਨੂੰ ਯੈਲੋ ਅਲਰਟ ਜਾਰੀ ਕੀਤਾ ਹੈ ਪਰ ਇਸ ਦਾ ਵਧੇਰੇ ਅਸਰ ਪੂਰਬੀ ਮਾਲਵਾ ਦੇ ਨਾਲ-ਨਾਲ ਪਠਾਨਕੋਟ, ਹੁਸ਼ਿਆਰਪੁਰ ਅਤੇ ਨਵਾਂਸ਼ਹਿਰ ਵਿਚ ਹੀ ਦੇਖਣ ਨੂੰ ਮਿਲੇਗਾ। ਮੌਸਮ ਵਿਭਾਗ ਮੁਤਾਬਕ ਬਿਪਰਜੋਏ ਦਾ ਅਸਰ ਐਤਵਾਰ ਤੋਂ ਸ਼ੁਰੂ ਹੋ ਜਾਵੇਗਾ ਪਰ ਅਸਰ ਸੋਮਵਾਰ ਵੀ ਦੇਖਣ ਨੂੰ ਮਿਲੇਗਾ। ਬਿਪਰਜੋਏ ਦਾ ਅਸਰ ਪਠਾਨਕੋਟ ਤੇ ਗੁਰਦਾਸਪੁਰ ਵਿਚ ਹੀ ਦੇਖਿਆ ਜਾ ਸਕਦਾ ਹੈ। ਐਤਵਾਰ ਅਤੇ ਸੋਮਵਾਰ ਨੂੰ ਪਠਾਨਕੋਟ ਤੇ ਗੁਰਦਾਸਪੁਰ ਵਿਚ ਯੈਲੋ ਅਲਰਟ ਹੈ। ਦੋਆਬਾ ਦੀ ਗੱਲ ਕਰੀਏ ਤਾਂ ਇਥੇ ਐਤਵਾਰ ਤੇ ਸੋਮਵਾਰ ਹੁਸ਼ਿਆਰਪੁਰ ਤੇ ਨਵਾਂਸ਼ਹਿਰ ਵਿਚ ਅਲਰਟ ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ : 8.49 ਕਰੋੜ ਰੁਪਏ ਦੀ ਲੁੱਟ ਦੀ ਸਨਸਨੀਖੇਜ਼ ਵਾਰਦਾਤ ਨੂੰ ਅੰਜਾਮ ਦੇਣ ਵਾਲੀ ‘ਡਾਕੂ ਹਸੀਨਾ’ ਗ੍ਰਿਫ਼ਤਾਰ
ਦੂਜੇ ਪਾਸੇ ਪੱਛਮੀ ਮਾਲਵਾ ਵਿਚ ਇਸ ਤੂਫਾਨ ਦਾ ਕੋਈ ਅਸਰ ਨਹੀਂ ਹੋਵੇਗਾ। ਜਦਕਿ ਪੂਰਬੀ ਮਾਲਵਾ ਵਿਚ ਵੀ ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਐੱਸ. ਏ. ਐੱਸ. ਨਗਰ ਵਿਚ ਐਤਵਾਰ ਅਤੇ ਸੋਮਵਾਰ ਨੂੰ ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲ ਅਤੇ ਐੱਸ. ਏ. ਐੱਸ. ਨਗਰ ਵਿਚ ਅਲਰਟ ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਦੋ ਕਿਸਾਨਾਂ ਦੀਆਂ ਧੀਆਂ ਨੇ ਰਚਿਆ ਇਤਿਹਾਸ, ਹਵਾਈ ਸੈਨਾ ’ਚ ਹਾਸਲ ਕੀਤਾ ਇਹ ਵੱਡਾ ਮੁਕਾਮ
ਮੀਡੀਆ ਰਿਪੋਰਟਾਂ ਮੁਤਾਬਕ ਬਿਪਰਜੋਏ ਨਾਲ ਪੰਜਾਬ ਵਿਚ ਮੌਸਮ ਖੁਸ਼ਗਵਾਰ ਹੋਵੇਗਾ। ਇਥੇ ਐਤਵਾਰ-ਸੋਮਵਾਰ ਤੇਜ਼ ਹਵਾਵਾਂ ਚੱਲ ਸਕਦੀਆਂ ਹਨ ਪਰ ਵਧੇਰੇ ਨੁਕਸਾਨ ਦੇਖਣ ਨੂੰ ਨਹੀਂ ਮਿਲੇਗਾ। ਪੰਜਾਬ ਵਿਚ ਮਾਝਾ ਤੇ ਦੋਆਬਾ ਵਿਚ ਬਿਪਰਜੋਏ ਦਾ ਅਸਰ ਨਾ ਦੇ ਬਰਾਬਰ ਹੋਣ ਕਾਰਣ ਤਾਪਮਾਨ ਵਿਚ ਵਾਧਾ ਦੇਖਣ ਨੂੰ ਮਿਲ ਸਕਦਾ ਹੈ। ਸੋਮਵਾਰ ਤੋਂ ਬਾਅਦ ਮਾਝਾ ਤੇ ਦੋਆਬਾ ਦਾ ਤਾਪਮਾਨ 40 ਦੇ ਪਾਰ ਹੋ ਜਾਵੇਗਾ।
ਇਹ ਵੀ ਪੜ੍ਹੋ : ਇਟਲੀ ’ਚੋਂ ਦਿੱਤੀ ਗਈ ਸੁਪਾਰੀ, ਖੰਨਾ ’ਚ ਸ਼ਰੇਆਮ ਤਲਵਾਰਾਂ ਨਾਲ ਵੱਢਿਆ ਨੌਜਵਾਨ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani