ਪੰਜਾਬ ਵਿਚ ਮੌਸਮ ਨੂੰ ਲੈ ਕੇ ਭਵਿੱਖ ਬਾਣੀ, ਜਾਣੋ ਕਿਹੋ ਜਿਹਾ ਰਹੇਗਾ ਮੌਸਮ
Tuesday, Aug 03, 2021 - 06:43 PM (IST)

ਲੁਧਿਆਣਾ (ਨਰਿੰਦਰ ਮਹਿੰਦਰੂ) : ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ਵਿਚ ਮੰਗਲਵਾਰ ਬੱਦਲਵਾਈ ਛਾਈ ਰਹੀ ਅਤੇ ਆਉਣ ਵਾਲੇ ਤਿੰਨ ਚਾਰ ਦਿਨ ਵੀ ਸੂਬੇ ਭਰ ਵਿਚ ਬੱਦਲਵਾਈ ਰਹੇਗੀ। ਇਸ ਦੌਰਾਨ ਕਿਤੇ-ਕਿਤੇ ਬਰਸਾਤ ਵੀ ਹੋ ਸਕਦੀ ਹੈ। ਮੀਂਹ ਕਾਰਨ ਤਾਪਮਾਨ ਵਿਚ ਵੀ ਕਮੀ ਦੇਖਣ ਨੂੰ ਮਿਲੇਗੀ ਅਤੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ। ਮੌਸਮ ਵਿਗਿਆਨੀ ਪ੍ਰਭਜੋਤ ਕੌਰ ਨੇ ਕਿਹਾ ਕਿ ਜੂਨ ਮਹੀਨੇ ਵਿਚ ਅਤੇ ਜੁਲਾਈ ਮਹੀਨੇ ਵਿਚ ਵੀ ਔਸਤਨ ਤੋਂ ਵੱਧ ਬਾਰਿਸ਼ ਹੋਈ ਹੈ। ਭਾਵੇਂ ਜੂਨ ਵਿਚ ਮਾਨਸੂਨ ਕਮਜ਼ੋਰ ਹੈ ਪਰ ਫਿਰ ਵੀ ਜੂਨ-ਜੁਲਾਈ ਵਿਚ ਔਸਤਨ ਬਰਸਾਤ ਹੋਈ ਹੈ ਅਤੇ ਲਗਾਤਾਰ ਬੱਦਲਵਾਈ ਰਹਿਣ ਕਾਰਨ ਤਾਪਮਾਨ ਵਿਚ ਵੀ ਕਮੀ ਆਈ ਹੈ। ਆਉਣ ਵਾਲੇ ਤਿੰਨ ਚਾਰ ਦਿਨ ਵੀ ਬੱਦਲਵਾਈ ਰਹਿਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ : ਪ੍ਰਕਾਸ਼ ਸਿੰਘ ਬਾਦਲ, ਸਿੱਧੂ, ਮਜੀਠੀਆ ਸਣੇ 93 ਵਿਧਾਇਕਾਂ ’ਤੇ ਆਰ. ਟੀ. ਆਈ. ’ਚ ਖ਼ੁਲਾਸਾ, ਸਾਹਮਣੇ ਆਈ ਇਹ ਗੱਲ
ਮੌਸਮ ਵਿਗਿਆਨੀ ਪ੍ਰਭਜੋਤ ਕੌਰ ਨੇ ਕਿਹਾ ਕਿ ਬੇਸ਼ੱਕ ਸ਼ੁਰੂਆਤ ਵਿਚ ਮਾਨਸੂਨ ਕਮਜ਼ੋਰ ਸੀ ਪਰ ਜੂਨ-ਜੁਲਾਈ ਵਿਚ ਔਸਤਨ ਬਰਸਾਤ ਹੋਈ ਹੈ ਅਤੇ ਅਗਸਤ ਦੀ ਸ਼ੁਰੂਆਤ ਵਿਚ ਜਿਸ ਤਰ੍ਹਾਂ ਬੱਦਲਵਾਈ ਦੇਖਣ ਨੂੰ ਮਿਲ ਰਹੀ ਹੈ ਆਉਣ ਵਾਲੇ ਤਿੰਨ ਚਾਰ ਦਿਨ ਬਰਸਾਤ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਤਾਪਮਾਨ ਵਿਚ ਕਮੀ ਰਹੇਗੀ ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਵੀ ਰਾਹਤ ਮਿਲਨ ਦੀ ਆਸ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਜੁਲਾਈ ਵਿਚ ਵੀ ਜ਼ਿਆਦਾ ਔਸਤਨ ਤੋ ਵੱਧ ਬਰਸਾਤ ਹੋਈ ਹੈ।
ਇਹ ਵੀ ਪੜ੍ਹੋ : ਵੱਡਾ ਹਾਦਸਾ : ਪਠਾਨਕੋਟ ਨੇੜੇ ਰਣਜੀਤ ਸਾਗਰ ਡੈਮ ’ਚ ਡਿੱਗਾ ਫੌਜ ਦਾ ਹੈਲੀਕਾਪਟਰ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?