ਪੰਜਾਬ ''ਚ ਅੱਜ ਰਾਤ ਤੱਕ ਕਈ ਥਾਈਂ ਮੀਂਹ ਸੰਭਵ

06/26/2019 9:23:23 AM

ਚੰਡੀਗੜ੍ਹ (ਯੂ. ਐੱਨ. ਆਈ.) : ਸੂਬੇ ਵਿਚ ਮੰਗਲਵਾਰ ਸਵੇਰ ਤੋਂ ਹੀ ਧੁੱਪ ਨੇ ਆਪਣਾ ਜ਼ੋਰ ਦਿਖਾਉਣਾ ਸ਼ੁਰੂ ਕਰ ਦਿੱਤਾ ਸੀ ਜਦਕਿ ਇਸ ਤੋਂ ਇਕ ਦਿਨ ਪਹਿਲਾਂ ਮੌਸਮ ਥੋੜ੍ਹਾ ਠੰਡਾ ਰਿਹਾ ਪਰ ਅੱਜ ਭਾਵ ਬੁੱਧਵਾਰ ਨੂੰ ਪੰਜਾਬ, ਹਰਿਆਣਾ ਅਤੇ ਨਾਲ ਲੱਗਦੇ ਕਈ ਇਲਾਕਿਆਂ ਵਿਚ ਰਾਤ ਤੱਕ ਹਲਕੀ ਮੀਂਹ ਪੈਣ ਦੀ ਸੰਭਾਵਨਾ ਹੈ। ਕਿਤੇ-ਕਿਤੇ ਹਨੇਰੀਆਂ ਵੀ ਚੱਲ ਸਕਦੀਆਂ ਹਨ।

ਮੌਸਮ ਵਿਭਾਗ ਮੁਤਾਬਕ ਪਿਛਲੇ 24 ਘੰਟਿਆਂ ਦੌਰਾਨ ਕਈ ਥਾਈਂ ਹਲਕੀ ਬੂੰਦਾਬਾਂਦੀ ਹੋਈ, ਜਿਸ ਕਾਰਨ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ। ਚੰਡੀਗੜ੍ਹ ਵਿਚ ਵੱਧ ਤੋਂ ਵੱਧ ਤਾਪਮਾਨ 35, ਅੰਮ੍ਰਿਤਸਰ ਵਿਚ 37, ਜਲੰਧਰ ਨੇੜੇ ਆਦਮਪੁਰ ਵਿਚ 38, ਬਠਿੰਡਾ ਵਿਚ 36, ਸ਼੍ਰੀਨਗਰ ਵਿਚ 27, ਮਨਾਲੀ 18, ਸ਼ਿਮਲਾ ਵਿਚ 23 ਅਤੇ ਊਨਾ ਵਿਚ 39 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। 27 ਨੂੰ ਵੀ ਮੀਂਹ ਪੈਣ ਦੀ ਸੰਭਾਵਨਾ ਹੈ।

cherry

This news is Content Editor cherry