ਪੰਜਾਬ ''ਚ ਫਿਰ ਮੰਡਰਾਉਣਗੇ ਕਾਲੇ ਬੱਦਲ, ਮੀਂਹ ਤੇ ਗੜੇ ਪੈਣ ਦੀ ਸੰਭਾਵਨਾ

Wednesday, Mar 04, 2020 - 06:47 PM (IST)

ਪੰਜਾਬ ''ਚ ਫਿਰ ਮੰਡਰਾਉਣਗੇ ਕਾਲੇ ਬੱਦਲ, ਮੀਂਹ ਤੇ ਗੜੇ ਪੈਣ ਦੀ ਸੰਭਾਵਨਾ

ਲੁਧਿਆਣਾ (ਸਲੂਜਾ) : ਪੱਛਮੀ ਚੱਕਰਵਾਤ ਦੇ ਇਕ ਵਾਰ ਫਿਰ ਤੋਂ ਸਰਗਰਮ ਹੋਣ ਨਾਲ ਪੰਜਾਬ ਅਤੇ ਹਰਿਆਣਾ 'ਚ ਮੌਸਮ ਦਾ ਮਿਜਾਜ਼ ਕਰਵਟ ਲੈ ਸਕਦਾ ਹੈ। ਮੌਸਮ ਵਿਭਾਗ ਵਲੋਂ ਮੌਸਮ ਬਾਰੇ ਵਿਸ਼ੇਸ਼ ਬੁਲੇਟਿਨ ਅਨੁਸਾਰ 4 ਮਾਰਚ ਨੂੰ ਪੰਜਾਬ ਦੇ ਫਿਰੋਜ਼ਪੁਰ, ਫਰੀਦਕੋਟ, ਮੋਗਾ ਅਤੇ ਜਲੰਧਰ ਜਦਕਿ ਹਰਿਆਣਾ ਦੇ ਸਿਰਸਾ, ਫਤਿਹਾਬਾਦ ਅਤੇ ਹਿਸਾਰ ' ਬਾਰਿਸ਼ ਹੋ ਸਕਦੀ ਹੈ। ਡਾਇਰੈਕਟਰ ਆਈ. ਐੱਮ. ਡੀ. ਚੰਡੀਗੜ੍ਹ ਨੇ ਇਹ ਜਾਣਕਾਰੀ ਮੀਡੀਆ ਨਾਲ ਸਾਂਝੀ ਕੀਤੀ। 5 ਅਤੇ 6 ਮਾਰਚ ਨੂੰ ਪੰਜਾਬ, ਚੰਡੀਗੜ੍ਹ ਅਤੇ ਹਰਿਆਣਾ 'ਚ 30 ਤੋਂ 45 ਕਿਲੋਮੀਟਰ ਦੀ ਰਫਤਾਰ ਨਾਲ ਧੂੜ ਹਨੇਰੀ ਚੱਲਣ ਦੇ ਨਾਲ ਹੀ ਬਾਰਿਸ਼ ਦੇ ਇਲਾਵਾ ਕੁਝ ਸਥਾਨਾਂ 'ਤੇ ਗੜੇ ਪੈਣ ਦੀ ਵੀ ਸੰਭਾਵਨਾ ਹੈ। 

ਇਨ੍ਹਾਂ ਦਿਨਾਂ ਦੌਰਾਨ ਇਲਾਕੇ 'ਚ ਵੱਧ ਤੋਂ ਵੱਧ ਤਾਪਮਾਨ 20 ਤੋਂ 26 ਡਿਗਰੀ ਸੈਲਸੀਅਸ ਅਤੇ ਘੱਟ ਤੋਂ ਘੱਟ ਤਾਪਮਾਨ 11 ਤੋਂ 13 ਡਿਗਰੀ ਸੈਲਸੀਅਸ ਵਿਚਾਲੇ ਰਹਿ ਸਕਦਾ ਹੈ। ਸਵੇਰ ਦੇ ਸਮੇਂ ਹਵਾ 'ਚ ਨਮੀ ਦੀ ਮਾਤਰਾ 80 ਤੋਂ 92 ਫੀਸਦੀ ਅਤੇ ਸ਼ਾਮ ਨੂੰ ਨਮੀ ਦੀ ਮਾਤਰਾ 40 ਤੋਂ 62 ਫੀਸਦੀ ਵਿਚਾਲੇ ਰਹਿਣ ਦੀ ਸੰਭਾਵਨਾ ਹੈ। ਮੰਗਲਵਾਰ ਨੂੰ ਲੁਧਿਆਣਾ 'ਚ ਵੱਧ ਤੋਂ ਵੱਧ ਤਾਪਮਾਨ 25 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ 12 ਸੈਲਸੀਅਸ ਰਿਕਾਰਡ ਕੀਤਾ ਗਿਆ। ਸਵੇਰੇ ਹਵਾ 'ਚ ਨਮੀ ਦੀ ਮਾਤਰਾ 95 ਅਤੇ ਸ਼ਾਮ ਨੂੰ 50 ਫੀਸਦੀ ਰਹੀ। ਆਉਣ ਵਾਲੇ 24 ਘੰਟਿਆਂ ਦੌਰਾਨ ਲੁਧਿਆਣਾ ਲਾਗਲੇ ਇਲਾਕਿਆਂ 'ਚ ਵੀ ਬੱਦਲ ਛਾਏ ਰਹਿ ਸਕਦੇ ਹਨ।


author

Gurminder Singh

Content Editor

Related News