ਪੰਜਾਬ ਨੇ ਕਣਕ ਦੀ ਖ਼ਰੀਦ ਦਾ 100 ਲੱਖ ਮੀਟ੍ਰਿਕ ਟਨ ਦਾ ਅੰਕੜਾ ਕੀਤਾ ਪਾਰ, ਸੰਗਰੂਰ ਰਿਹਾ ਸਭ ਤੋਂ ਮੋਹਰੀ

04/30/2021 3:30:43 PM

ਚੰਡੀਗੜ੍ਹ (ਸ਼ਰਮਾ) - ਪੰਜਾਬ ਨੇ ਬਹੁਤ ਸਾਰੀਆਂ ਚੁਣੌਤੀਆਂ ਖ਼ਾਸ ਕਰਕੇ ਕੋਰੋਨਾ ਦੀ ਦੂਜੀ ਲਹਿਰ ਦੇ ਬਾਵਜੂਦ ਕਣਕ ਦੀ ਖ਼ਰੀਦ ਦੇ 100 ਲੱਖ ਮੀਟ੍ਰਿਕ ਟਨ ਟੀਚੇ ਨੂੰ ਸਫ਼ਲਤਾਪੂਰਵਕ ਪਾਰ ਕਰ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਦੱਸਿਆ ਕਿ 10 ਅਪ੍ਰੈਲ ਤੋਂ ਕਣਕ ਦੀ ਖਰੀਦ ਸ਼ੁਰੂ ਹੋਣ ਤੋਂ ਬਾਅਦ 19 ਦਿਨਾਂ ਦਰਮਿਆਨ ਕੁੱਲ ਖ਼ਰੀਦ ਕਾਰਜਾਂ ਦਾ ਲਗਭਗ 77 ਫ਼ੀਸਦੀ ਕੰਮ ਮੁਕੰਮਲ ਕਰ ਲਿਆ ਗਿਆ ਹੈ। ਕਣਕ ਦੀ ਕੁੱਲ 130 ਲੱਖ ਮੀਟ੍ਰਿਕ ਟਨ ਆਮਦ ਦਾ ਅਨੁਮਾਨ ਸੀ। ਸੂਬਾ ਮੰਡੀਆਂ ਵਿੱਚ ਹੁਣ ਤੱਕ 101.86 ਲੱਖ ਮੀਟ੍ਰਿਕ ਟਨ ਦੀ ਆਮਦ ਦਰਜ ਕੀਤੀ ਗਈ ਹੈ, ਜਿਸ ਵਿੱਚੋਂ ਚੱਲ ਰਹੇ ਰਬੀ ਮਾਰਕੀਟਿੰਗ ਸੀਜ਼ਨ (ਆਰ. ਐੱਮ. ਐੱਸ.) ਦੌਰਾਨ 100.17 ਲੱਖ ਮੀਟ੍ਰਿਕ ਟਨ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ।

ਪੜ੍ਹੋ ਇਹ ਵੀ ਖਬਰ - ਕੀ ਲੰਗਾਹ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਮੁਆਫ਼ੀ ਮਿਲਣੀ ਚਾਹੀਦੀ ਹੈ ?

ਜ਼ਿਕਰਯੋਗ ਹੈ ਕਿ ਇਸ ਸਾਲ ਮੰਡੀਆਂ ਵਿੱਚ ਪਿਛਲੇ ਸਾਲ ਦੇ ਮੁਕਾਬਲੇ ਲਗਭਗ 164 ਫ਼ੀਸਦੀ ਵਧੇਰੇ ਕਣਕ ਦੀ ਆਮਦ ਹੋਈ, ਜਦੋਂ ਕਿ ਪਿਛਲੇ ਹਾੜੀ ਮੰਡੀਕਰਨ ਸੀਜ਼ਨ ਵਿੱਚ ਇਸ ਸਮੇਂ ਤੱਕ 62.44 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਸੀ। ਆਸ਼ੂ ਨੇ ਅੱਗੇ ਦੱਸਿਆ ਕਿ ਸੰਗਰੂਰ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਸਭ ਤੋਂ ਵੱਧ 10.12 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿੱਚੋਂ 28 ਅਪ੍ਰੈਲ ਤੱਕ 10.04 ਲੱਖ ਮੀਟ੍ਰਿਕ ਟਨ ਦੀ ਖਰੀਦ ਕੀਤੀ ਜਾ ਚੁੱਕੀ ਹੈ। 

ਪੜ੍ਹੋ ਇਹ ਵੀ ਖਬਰ ਖ਼ੁਦ ਨੂੰ ਨਹੀਂ ਮਿਲੀ ਕਿਡਨੀ ਪਰ ਅੱਖਾਂ ਦਾਨ ਕਰ ਦੂਸਰਿਆਂ ਦੀ ਜ਼ਿੰਦਗੀ ਰੌਸ਼ਨ ਕਰ ਗਿਆ 13 ਸਾਲਾ ਆਦਿੱਤਯ (ਵੀਡੀਓ)

ਉਨ੍ਹਾਂ ਅੱਗੇ ਕਿਹਾ ਕਿ ਸੰਗਰੂਰ ਤੋਂ ਬਾਅਦ, ਲੁਧਿਆਣਾ ਅਤੇ ਪਟਿਆਲਾ ਜ਼ਿਲ੍ਹੇ ਵਿੱਚ ਕ੍ਰਮਵਾਰ 8.25 ਲੱਖ ਮੀਟ੍ਰਿਕ ਟਨ ਅਤੇ 8.16 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਹੋਈ। ਮੰਡੀਆਂ ਵਿੱਚ ਕਣਕ ਦੀ ਨਿਰਵਿਘਨ ਖ਼ਰੀਦ ਨੂੰ ਯਕੀਨੀ ਬਣਾਉਣ ਲਈ ਆੜ੍ਹਤੀਆਂ ਵੱਲੋਂ ਹੁਣ ਤੱਕ 16.48 ਲੱਖ ਪਾਸ ਜਾਰੀ ਕੀਤੇ ਗਏ ਹਨ।

ਪੜ੍ਹੋ ਇਹ ਵੀ ਖਬਰ - ਸ਼ਿਮਲਾ ਤੋਂ ਆਈ ਕੁੜੀ ਦੀ ਅੰਮ੍ਰਿਤਸਰ ਦੇ ਹੋਟਲ ’ਚ ਸ਼ੱਕੀ ਹਲਾਤਾਂ ’ਚ ਮੌਤ, ਜਤਾਇਆ ਨਸ਼ੇ ਦੀ ਓਵਰਡੋਜ਼ ਦਾ ਸ਼ੱਕ 

ਉਨ੍ਹਾਂ ਇਹ ਵੀ ਦੱਸਿਆ ਕਿ ਨਵੀਂ ਲਾਗੂ ਕੀਤੀ ਡੀ. ਬੀ. ਟੀ. ਪ੍ਰਣਾਲੀ ਤਹਿਤ 603602 ਲੱਖ ਕਿਸਾਨਾਂ ਨੂੰ 15500 ਕਰੋੜ ਰੁਪਏ ਦਾ ਭੁਗਤਾਨ ਕੀਤਾ ਜਾ ਚੁੱਕਾ ਹੈ। ਜ਼ਿਕਰਯੋਗ ਹੈ ਕਿ ਸੂਬੇ ਵਿੱਚ 35.1 ਲੱਖ ਹੈਕਟੇਅਰ ਜ਼ਮੀਨ ’ਤੇ ਕਣਕ ਦੀ ਬਿਜਾਈ ਕੀਤੀ ਗਈ ਸੀ। ਕਣਕ ਦੀ ਉਪਜ ਦਾ ਟੀਚਾ 177 ਲੱਖ ਮੀਟ੍ਰਿਕ ਟਨ ਹੈ, ਜਿਸ ਵਿੱਚੋਂ ਚੱਲ ਰਹੇ ਖਰੀਦ ਸੀਜ਼ਨ ਦੌਰਾਨ ਅਨਾਜ ਮੰਡੀਆਂ ਵਿੱਚ 130 ਲੱਖ ਮੀਟ੍ਰਿਕ ਟਨ ਕਣਕ ਪਹੁੰਚ ਚੁੱਕੀ ਹੈ।

ਪੜ੍ਹੋ ਇਹ ਵੀ ਖਬਰ - ਅੰਮ੍ਰਿਤਸਰ ’ਚ ਗੁੰਡਾਗਰਦੀ ਦਾ ਨੰਗਾ-ਨਾਚ, ਸ਼ਰੇਆਮ ਔਰਤ ਦੇ ਕੱਪੜੇ ਉਤਾਰ ਕੀਤੀ ਜ਼ਬਰਦਸਤੀ ਦੀ ਕੋਸ਼ਿਸ਼ (ਵੀਡੀਓ)

rajwinder kaur

This news is Content Editor rajwinder kaur