ਪੰਜਾਬ ''ਚ ਵੱਡਾ ਹਾਦਸਾ, ਕਈ ਘੰਟੇ ਟਰੱਕ ਦੇ ਕੈਬਿਨ ''ਚ ਫਸੀ ਰਹੀ ਦੇਹ
Sunday, Dec 01, 2024 - 05:13 PM (IST)
ਮਾਛੀਵਾੜਾ ਸਾਹਿਬ (ਟੱਕਰ) : ਮਾਛੀਵਾੜਾ-ਸਮਰਾਲਾ ਰੋਡ ’ਤੇ ਪਿੰਡ ਊਰਨਾ ਮੋਡ਼ ਨੇਡ਼੍ਹੇ ਅੱਧੀ ਰਾਤ ਹਾਦਸੇ ਵਿਚ ਟਰਾਲਾ ਚਾਲਕ ਰਣਜੀਤ ਸਿੰਘ (31) ਵਾਸੀ ਲਹਿਰਾ ਧੂਰਕੋਟ, ਥਾਣਾ ਰਾਮਪੁਰਾ ਫੂਲ ਜ਼ਿਲ੍ਹਾ ਬਠਿੰਡਾ ਦੀ ਮੌਤ ਹੋ ਗਈ। ਹਾਦਸੇ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਪਵਨਜੀਤ ਸਿੰਘ ਨੇ ਦੱਸਿਆ ਕਿ ਟਰਾਲਾ ਚਾਲਕ ਰਣਜੀਤ ਸਿੰਘ ਗੁਜਰਾਤ ਤੋਂ ਪੇਪਰ ਭਰ ਕੇ ਬੱਦੀ (ਹਿਮਾਚਲ ਪ੍ਰਦੇਸ਼) ਜਾ ਰਿਹਾ ਸੀ ਕਿ ਪਿੰਡ ਊਰਨਾ ਮੋੜ ਨੇੜੇ ਬੇਸਹਾਰਾ ਪਸ਼ੂ ਅੱਗੇ ਆ ਜਾਣ ਕਾਰਨ ਉਸਦਾ ਇਹ ਟਰਾਲਾ ਸੰਤੁਲਨ ਗਵਾ ਬੈਠਾ ਅਤੇ ਪਲਟ ਗਿਆ। ਸੂਚਨਾ ਮਿਲਣ ’ਤੇ ਜਦੋਂ ਪੁਲਸ ਪਾਰਟੀ ਮੌਕੇ ’ਤੇ ਪਹੁੰਚੀ ਤਾਂ ਡਰਾਈਵਰ ਟਰਾਲੇ ਦੇ ਕੈਬਿਨ ਵਿਚ ਬੁਰੀ ਤਰ੍ਹਾਂ ਫਸਿਆ ਹੋਇਆ ਸੀ ਤੇ ਉਸਦੀ ਮੌਤ ਹੋ ਚੁੱਕੀ ਸੀ।
ਇਹ ਵੀ ਪੜ੍ਹੋ : ਪਟਿਆਲਾ ਦੇ ਸ਼ਮਸ਼ਾਨਘਾਟ 'ਚ ਹੋਏ ਨੌਜਵਾਨ ਦੇ ਕਤਲ ਕਾਂਡ 'ਚ ਨਵਾਂ ਮੋੜ
ਰਾਹਗੀਰਾਂ ਦੀ ਮੱਦਦ ਨਾਲ ਮ੍ਰਿਤਕ ਰਣਜੀਤ ਸਿੰਘ ਨੂੰ ਕੱਢਣ ਦੀ ਕੋਸ਼ਿਸ਼ ਕੀਤੀ ਪਰ ਸਫ਼ਲ ਨਾ ਹੋ ਸਕੇ। ਅਖੀਰ ਕਰੇਨ ਬੁਲਾ ਕੇ 6 ਘੰਟੇ ਦੀ ਮੁਸ਼ੱਕਤ ਤੋਂ ਬਾਅਦ ਟਰਾਲੇ ਦੇ ਕੈਬਿਨ ’ਚੋਂ ਰਣਜੀਤ ਸਿੰਘ ਦੀ ਲਾਸ਼ ਨੂੰ ਬਾਹਰ ਕੱਢਿਆ ਗਿਆ ਤੇ ਵਾਰਿਸਾਂ ਨੂੰ ਸੂਚਿਤ ਕੀਤਾ ਗਿਆ। ਸਹਾਇਕ ਥਾਣੇਦਾਰ ਪਵਨਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਪਿਤਾ ਕੇਸਰ ਸਿੰਘ ਦੇ ਬਿਆਨਾਂ ਦੇ ਅਧਾਰ ’ਤੇ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ ਅਤੇ ਲਾਸ਼ ਨੂੰ ਪੋਸਟ ਮਾਰਟਮ ਲਈ ਭੇਜ ਦਿੱਤਾ ਹੈ।
ਇਹ ਵੀ ਪੜ੍ਹੋ : ਪਹਿਲਾਂ ਘਰ ਸੱਦਿਆ ਫਿਰ ਕੁੜੀ ਨੇ ਲਾਹ ਲਏ ਕੱਪੜੇ... ਕਹਿੰਦੀ ਪਰਚਾ ਕਰਾ ਦੂੰ ਜਾਂ ਦੇ 10 ਲੱਖ
ਮਾਪਿਆਂ ਦਾ ਇਕਲੌਤਾ ਪੁੱਤ ਸੀ ਰਣਜੀਤ ਸਿੰਘ
ਪੁਲਸ ਥਾਣਾ ਵਿਚ ਕਾਨੂੰਨੀ ਕਾਰਵਾਈ ਅਮਲ ਵਿਚ ਲਿਆ ਰਹੇ ਮ੍ਰਿਤਕ ਦੇ ਪਿਤਾ ਕੇਸਰ ਸਿੰਘ ਨੇ ਦੱਸਿਆ ਕਿ ਰਣਜੀਤ ਸਿੰਘ ਉਸਦਾ ਇਕਲੌਤਾ ਪੁੱਤਰ ਸੀ ਅਤੇ ਤਿੰਨ ਭੈਣਾਂ ਦਾ ਭਰਾ ਸੀ। ਪਿਤਾ ਨੇ ਦੱਸਿਆ ਕਿ ਰਣਜੀਤ ਸਿੰਘ ਵਿਆਹਿਆ ਹੋਇਆ ਸੀ ਜਿਸ ਦੇ 2 ਛੋਟੇ-ਛੋਟੇ ਬੱਚੇ ਹਨ। ਪਿਤਾ ਕੇਸਰ ਸਿੰਘ ਨੇ ਦੱਸਿਆ ਕਿ ਉਹ ਆਪ ਸਾਹ ਦੀ ਬੀਮਾਰੀ ਤੋਂ ਪੀੜਤ ਹੈ ਅਤੇ ਸਾਰੇ ਪਰਿਵਾਰ ਦਾ ਪਾਲਣ ਪੋਸ਼ਣ ਉਸਦੀ ਕਮਾਈ ਨਾਲ ਹੀ ਹੁੰਦਾ ਸੀ ਪਰ ਉਸਦੀ ਮੌਤ ਕਾਰਨ ਪਰਿਵਾਰ ’ਤੇ ਦੁੱਖਾਂ ਦਾ ਪਹਾੜ ਟੁੱਟ ਗਿਆ ਹੈ।
ਇਹ ਵੀ ਪੜ੍ਹੋ : ਅਲਰਟ 'ਤੇ ਪੰਜਾਬ ਪੁਲਸ, ਮੰਡਰਾਇਆ ਵੱਡਾ ਖ਼ਤਰਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e