ਫਿਰ ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਸ਼ਰੇਆਮ ਨੌਜਵਾਨ ਦਾ ਕਤਲ
Wednesday, Feb 04, 2026 - 04:17 PM (IST)
ਅਬੋਹਰ (ਸੁਨੀਲ, ਰਹੇਜਾ) : ਨੇੜਲੇ ਪਿੰਡ ਭਾਗਸਰ ਦੇ ਇਕ ਨੌਜਵਾਨ ਨੂੰ ਕੱਲ੍ਹ ਪਿੰਡ ਦੇ ਹੀ ਕੁਝ ਲੋਕਾਂ ਨੇ ਬੇਰਹਿਮੀ ਨਾਲ ਕੁੱਟ-ਕੁੱਟ ਕੇ ਮਾਰ ਦਿੱਤਾ, ਜੋ ਮੌਕੇ ਤੋਂ ਭੱਜ ਗਏ। ਥਾਣਾ ਬਹਾਵਵਾਲਾ ਪੁਲਸ ਨੇ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਅਬੋਹਰ ਦੇ ਸਰਕਾਰੀ ਹਸਪਤਾਲ ਦੇ ਮੁਰਦਾਘਰ ਵਿਚ ਰਖਵਾਇਆ ਹੈ। ਮ੍ਰਿਤਕ ਦਾ ਪਰਿਵਾਰ ਕਾਤਲਾਂ ਨੂੰ ਗ੍ਰਿਫ਼ਤਾਰ ਕਰਨ ਅਤੇ ਸਖ਼ਤ ਕਾਰਵਾਈ ਦੀ ਮੰਗ ਕਰ ਰਿਹਾ ਹੈ। ਮ੍ਰਿਤਕ ਇਕ ਬੱਚੇ ਦਾ ਪਿਤਾ ਸੀ। ਇਸ ਘਟਨਾ ਵਿਚ ਮ੍ਰਿਤਕ ਦਾ ਇਕ ਦੋਸਤ ਵੀ ਗੰਭੀਰ ਜ਼ਖਮੀ ਹੋ ਗਿਆ ਅਤੇ ਮੁੱਢਲੀ ਸਹਾਇਤਾ ਤੋਂ ਬਾਅਦ ਉਸਨੂੰ ਬਠਿੰਡਾ ਰੈਫਰ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ : ਕੁਝ ਮਿੰਟ ਪਹਿਲਾਂ ਜਿਸ ਘਰ 'ਚ ਵੱਜ ਰਹੇ ਸੀ ਵਿਆਹ ਦੇ ਗੀਤ, ਉਸੇ ਘਰ 'ਚ ਪੈ ਗਏ ਮੌਤ ਦੇ ਵੈਣ
ਜਾਣਕਾਰੀ ਅਨੁਸਾਰ ਮ੍ਰਿਤਕ 35 ਸਾਲਾ ਪ੍ਰਹਿਲਾਦ ਦੇ ਭਰਾ ਵਿਨੋਦ ਕੁਮਾਰ ਨੇ ਦੱਸਿਆ ਕਿ ਉਸਦਾ ਛੋਟਾ ਭਰਾ ਵਿਆਹਿਆ ਹੋਇਆ ਸੀ ਅਤੇ ਉਸਦਾ ਇਕ ਪੁੱਤਰ ਹੈ। ਉਸਦੇ ਭਰਾ ਨੇ ਕੁਝ ਸਮਾਂ ਪਹਿਲਾਂ ਪਿੰਡ ਦੇ ਕੁਝ ਨੌਜਵਾਨਾਂ ਨੂੰ ਪੈਸੇ ਉਧਾਰ ਦਿੱਤੇ ਸਨ ਅਤੇ ਉਹ ਵਾਰ-ਵਾਰ ਉਨ੍ਹਾਂ ਤੋਂ ਪੈਸੇ ਵਾਪਸ ਮੰਗ ਰਿਹਾ ਸੀ ਅਤੇ ਉਹ ਕਹਿੰਦੇ ਸੀ ਕਿ ਉਹ ਦਿਹਾੜੀ ਕਰਕੇ ਉਸਦੇ ਪੈਸੇ ਪੂਰੇ ਕਰ ਦੇਣਗੇ। ਉਹ ਲੋਕ ਪੈਸੇ ਨਾ ਦੇਣ ਲਈ ਲਗਾਤਾਰ ਉਸਦੇ ਭਰਾ ਨੂੰ ਝੂਠੇ ਵਾਅਦੇ ਕਰ ਰਹੇ ਸੀ।
ਇਹ ਵੀ ਪੜ੍ਹੋ : ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਢਿੱਲੋਂ ਨੂੰ ਲੈ ਕੇ ਕੀ ਬੋਲੇ ਬਿਕਰਮ ਸਿੰਘ ਮਜੀਠੀਆ
ਵਿਨੋਦ ਨੇ ਦੱਸਿਆ ਕਿ ਕੱਲ੍ਹ ਜਦੋਂ ਉਸਦਾ ਭਰਾ ਆਪਣੇ ਦੋਸਤ ਜੱਗੇ ਨੂੰ ਪਿੰਡ ਛੱਡਣ ਜਾ ਰਿਹਾ ਸੀ ਤਾਂ ਉਪਰੋਕਤ ਨੌਜਵਾਨਾਂ ਨੇ ਇਕ ਸਾਜ਼ਿਸ਼ ਦੇ ਤਹਿਤ ਤੇਜ਼ਧਾਰ ਹਥਿਆਰਾਂ ਨਾਲ ਉਨ੍ਹਾਂ ’ਤੇ ਹਮਲਾ ਕਰ ਦਿੱਤਾ। ਜੱਗਾ ਸਿੰਘ ਗੰਭੀਰ ਜ਼ਖਮੀ ਹੋ ਗਿਆ, ਜਦੋਂ ਕਿ ਹਮਲਾਵਰਾਂ ਨੇ ਉਸਦੇ ਭਰਾ ਪ੍ਰਹਿਲਾਦ ਨੂੰ ਕੁੱਟ-ਕੁੱਟ ਕੇ ਮਾਰ ਦਿੱਤਾ। ਉਨ੍ਹਾਂ ਦੀਆਂ ਚੀਕਾਂ ਸੁਣ ਕੇ, ਉਸਨੇ ਪਰਿਵਾਰਕ ਮੈਂਬਰਾਂ ਦੀ ਮਦਦ ਨਾਲ ਆਪਣੇ ਭਰਾ ਅਤੇ ਜੱਗਾ ਸਿੰਘ ਨੂੰ ਸਰਕਾਰੀ ਹਸਪਤਾਲ ਪਹੁੰਚਾਇਆ। ਡਾਕਟਰਾਂ ਨੇ ਪ੍ਰਹਿਲਾਦ ਨੂੰ ਮ੍ਰਿਤਕ ਐਲਾਨ ਦਿੱਤਾ ਜਦੋਂ ਕਿ ਜੱਗਾ ਸਿੰਘ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਸਨੂੰ ਬਠਿੰਡਾ ਰੈਫਰ ਕਰ ਦਿੱਤਾ ਗਿਆ। ਮ੍ਰਿਤਕ ਦੇ ਭਰਾ ਅਤੇ ਰਿਸ਼ਤੇਦਾਰ ਸੰਦੀਪ ਕੁਮਾਰ ਨੇ ਮੰਗ ਕੀਤੀ ਕਿ ਪੁਲਸ ਹਮਲਾਵਰਾਂ ਵਿਰੁੱਧ ਸਖ਼ਤ ਕਾਰਵਾਈ ਕਰੇ। ਥਾਣਾ ਬਹਾਵਵਾਲਾ ਦੇ ਇੰਚਾਰਜ ਦਵਿੰਦਰ ਸਿੰਘ ਖੁਦ ਮਾਮਲੇ ਦੀ ਜਾਂਚ ਕਰ ਰਹੇ ਹਨ।
ਇਹ ਵੀ ਪੜ੍ਹੋ : ਜੇਲ੍ਹ 'ਚੋਂ ਬਾਹਰ ਆ ਬੋਲੇ ਬਿਕਰਮ, ਭਗਵੰਤ ਮਾਨ ਨੂੰ ਆਖ ਦਿਓ 'ਨਾ ਮਜੀਠੀਆ ਰੁਕੂਗਾ, ਨਾ ਝੁਕੂਗਾ'
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
