ਪੰਜਾਬ ''ਚ ਵੱਡਾ ਹਾਦਸਾ, ਸੜਕ ''ਤੇ ਵਿੱਛ ਗਈਆਂ ਲਾਸ਼ਾਂ

Wednesday, Jun 18, 2025 - 12:46 PM (IST)

ਪੰਜਾਬ ''ਚ ਵੱਡਾ ਹਾਦਸਾ, ਸੜਕ ''ਤੇ ਵਿੱਛ ਗਈਆਂ ਲਾਸ਼ਾਂ

ਪਟਿਆਲਾ (ਕੰਵਲਜੀਤ) : ਪਟਿਆਲਾ ਦੇ ਹਲਕਾ ਸਮਾਣਾ ਦੇ ਪਿੰਡ ਕਰਹਾਲੀ ਸਾਹਿਬ ਗੁਰੂ ਘਰ ਦੇ ਅੱਗੇ ਇਕ ਭਿਆਨਕ ਹਾਦਸਾ ਵਾਪਰ ਗਿਆ, ਜਿਸ ਵਿਚ ਦੋ ਨੌਜਵਾਨਾਂ ਦੀ ਦਰਦਨਾਕ ਮੌਤ ਹੋ ਗਈ। ਇਹ ਹਾਦਸਾ ਜੇ. ਸੀ. ਬੀ. ਵੱਲੋਂ ਮੋਟਰਸਾਈਕਲ ਸਵਾਰ ਨੌਜਵਾਨਾਂ ਨੂੰ ਟੱਕਰ ਮਾਰਣ ਕਾਰਣ ਵਾਪਰਿਆ। ਹਾਦਸੇ ਤੋਂ ਬਾਅਦ ਜੇਸੀਬੀ ਚਾਲਕ ਤੇਜ਼ੀ ਨਾਲ ਮੌਕੇ ਤੋਂ ਫਰਾਰ ਹੋ ਗਿਆ। 

ਇਹ ਵੀ ਪੜ੍ਹੋ : 25 ਤੋਂ 29 ਜੂਨ ਤੱਕ ਪੂਰੇ ਪੰਜਾਬ ’ਚ ਦੁਕਾਨਾਂ ਬੰਦ ਰੱਖਣ ਦਾ ਐਲਾਨ

ਮ੍ਰਿਤਕ ਨੌਜਵਾਨ ਪਿੰਡ ਕਰਹਾਲੀ ਸਾਹਿਬ ਦੇ ਰਹਿਣ ਵਾਲੇ ਸਨ ਅਤੇ ਪਟਿਆਲਾ ਤੋਂ ਡਿਊਟੀ ਕਰਕੇ ਵਾਪਸ ਆ ਰਹੇ ਸਨ। ਇਸ ਦੌਰਾਨ ਰਸਤੇ ਵਿਚ ਜੇ. ਸੀ. ਬੀ. ਚਾਲਕ ਦੀ ਗਲਤੀ ਕਾਰਣ ਇਹ ਹਾਦਸਾ ਵਾਪਰ ਗਿਆ। ਪੁਲਸ ਨੇ ਦੋਵਾਂ ਨੌਜਵਾਨਾਂ ਦੀਆਂ ਲਾਸ਼ਾਂ ਕਬਜ਼ੇ ਵਿਚ ਲੈ ਕੇ ਪਟਿਆਲਾ ਦੇ ਰਜਿੰਦਰਾ ਹਸਪਤਾਲ ਦੀ ਮੋਰਚਰੀ ਵਿਚ ਰਖਵਾ ਦਿੱਤੀਆਂ ਹਨ ਅਤੇ ਜੇ. ਸੀ. ਬੀ. ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। 

ਇਹ ਵੀ ਪੜ੍ਹੋ : ਹੁਣ ਅੰਮ੍ਰਿਤਸਰ 'ਚ ਕੁੜੀ-ਮੁੰਡੇ ਦੀ ਵਾਇਰਲ ਵੀਡੀਓ ਨੇ ਮਚਾਇਆ ਤਹਿਲਕਾ, ਸੜਕ 'ਤੇ ਹੀ...

ਦੂਜੇ ਪਾਸੇ ਮ੍ਰਿਤਕ ਨੌਜਵਾਨ ਅੰਮ੍ਰਿਤਪਾਲ ਅਤੇ ਤਜਿੰਦਰ ਦੇ ਪਰਿਵਾਰਿਕ ਮੈਂਬਰਾਂ ਨੇ ਕਿਹਾ ਕਿ ਜੇਸੀਬੀ ਅਤੇ ਟਿੱਪਰਾਂ ਦੇ ਉੱਪਰ ਕੋਈ ਲਗਾਮ ਨਹੀਂ ਹੈ ਅਤੇ ਜਿਸ ਤਰ੍ਹਾਂ ਨਾਲ ਓਵਰ ਸਪੀਡ ਟਿੱਪਰ ਅਤੇ ਜੇਸੀਬੀਆਂ ਸੜਕਾਂ ਉੱਪਰ ਚੱਲ ਰਹੀਆਂ ਹਨ, ਇਸ ਕਾਰਨ ਰੋਜ਼ਾਨਾ ਹਾਦਸੇ ਵਾਪਰ ਰਹੇ ਹਨ। ਪੀੜਤ ਪਰਿਵਾਰਾਂ ਨੇ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। 

ਇਹ ਵੀ ਪੜ੍ਹੋ : ਪੰਜਾਬ ਲਈ ਡਰਾਉਣੀ ਖ਼ਬਰ, ਇਸ ਰਿਪੋਰਟ ਨੂੰ ਪੜ੍ਹਨ ਤੋਂ ਬਾਅਦ ਉਡਣਗੇ ਹੋਸ਼

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇
https://whatsapp.com/channel/0029Va94hsaHAdNVur4L170e

 


author

Gurminder Singh

Content Editor

Related News