ਪੰਜਾਬ ਦਾ ਇਕ ਹੋਰ ਜਵਾਨ ਸ਼ਹੀਦ, ਪਰਿਵਾਰ ''ਚ ਸੋਗ ਦੀ ਲਹਿਰ

Thursday, Oct 22, 2026 - 01:46 PM (IST)

ਪੰਜਾਬ ਦਾ ਇਕ ਹੋਰ ਜਵਾਨ ਸ਼ਹੀਦ, ਪਰਿਵਾਰ ''ਚ ਸੋਗ ਦੀ ਲਹਿਰ

ਖਮਾਣੋ (ਜਗਜੀਤ ਸਿੰਘ ਜਟਾਣਾ) : ਭਾਰਤੀ ਫੌਜ ਵਿਚ ਬਤੌਰ ਹੌਲਦਾਰ ਨੌਕਰੀ ਕਰਦੇ ਪਿੰਡ ਮਨਸੂਰਪੁਰ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਫੌਜੀ ਜਵਾਨ ਦੀ ਹਾਰਟ ਅਟੈਕ ਨਾਲ ਮੌਤ ਹੋ ਜਾਣ ਦੇ ਸਮਾਚਾਰ ਮਿਲੇ ਹਨ। ਮ੍ਰਿਤਕ ਹੌਲਦਾਰ ਬਲਜਿੰਦਰ ਸਿੰਘ ਦੇ ਪਿਤਾ ਦਰਸ਼ਨ ਸਿੰਘ ਵਾਸੀ ਪਿੰਡ ਮਨਸੂਰ ਪੁਰ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ 2011 'ਚ ਭਾਰਤੀ ਫੌਜ 66 ਬੰਗਾਲ ਇੰਜੀਨੀਅਰ ਰਿਜਮੈਂਟ ਵਿਚ ਭਰਤੀ ਹੋਇਆ ਸੀ ਜਿਸ ਦੀ 20 ਅਕਤੂਬਰ ਸ਼ਾਮ 6 ਵਜੇ ਦੇ ਕਰੀਬ ਅਟੈਕ ਹੋ ਜਾਣ ਉਪਰੰਤ ਮੌਤ ਹੋ ਗਈ। 

ਇਹ ਵੀ ਪੜ੍ਹੋ : ਲੁਧਿਆਣਾ ਦੇ ਮਸ਼ਹੂਰ ਛੋਲੇ-ਕੁਲਚੇ ਵਾਲੇ ਦੇ ਨੌਜਵਾਨ ਪੁੱਤ ਦਾ ਗੋਲੀਆਂ ਮਾਰ ਕੇ ਕਤਲ

ਜਿਵੇਂ ਹੀ ਉਕਤ ਘਟਨਾ ਸਬੰਧੀ ਪਿੰਡ ਇਲਾਕੇ ਅਤੇ ਪਿੰਡ 'ਚ ਖਬਰ ਪਹੁੰਚੀ ਤਾਂ ਪਿੰਡ ਵਿਚ ਸੋਗ ਦੀ ਲਹਿਰ ਦੌੜ ਗਈ। ਫੌਜੀ ਜਵਾਨ ਬਲਜਿੰਦਰ ਸਿੰਘ ਆਪਣੇ ਪਿੱਛੇ ਪਤਨੀ, ਇਕ ਧੀ ਤੇ ਮਾਤਾ-ਪਿਤਾ ਛੱਡ ਗਿਆ ਹੈ। 

ਇਹ ਵੀ ਪੜ੍ਹੋ : ਘਰਾਚੋਂ ਦੇ ਸਤਿਸੰਗ ਘਰ ਕੋਲ ਪਰਿਵਾਰ ਨਾਲ ਵੱਡਾ ਹਾਦਸਾ, 22 ਸਾਲਾ ਮੁਟਿਆਰ ਦੀ ਮੌਤ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News