ਮੋਗਾ ਦੇ ਨਸ਼ਾ ਛਡਾਊ ਕੇਂਦਰ ''ਚ ਨੌਜਵਾਨ ਦੀ ਮੌਤ, ਸਰੀਰ ਦਾ ਹਾਲ ਦੇਖ ਹੈਰਾਨ ਰਹਿ ਗਿਆ ਪਰਿਵਾਰ
Thursday, Nov 28, 2024 - 12:08 PM (IST)
ਮੋਗਾ (ਗੋਪੀ ਰਾਊਕੇ, ਕਸ਼ਿਸ਼ ਸਿੰਗਲਾ) : ਮੋਗਾ ਜ਼ਿਲ੍ਹੇ ਦੇ ਕਸਬਾ ਕੋਟ ਈਸੇ ਖਾਂ ਦੇ ਨੇੜੇ ਪੈਂਦੇ ਪਿੰਡ ਗਗੜੇ ਤੋਂ ਚੀਮਾ ਰੋਡ 'ਤੇ ਸਥਿਤ ਇਕ ਨਸ਼ਾ ਛਡਾਊ ਕੇਂਦਰ ਵਿਚ ਇਕ ਨੌਜਵਾਨ ਦੀ ਮੌਤ ਹੋਣ ਦੀ ਸੂਚਨਾ ਮਿਲੀ ਹੈ। ਮਿਲੀ ਜਾਣਕਾਰੀ ਅਨੁਸਾਰ ਧਰਮਜੀਤ ਸਿੰਘ 27 ਸਾਲ ਜੋ ਕਿ ਜਗਰਾਉਂ ਦਾ ਰਹਿਣ ਵਾਲਾ ਸੀ ਅਤੇ ਇਕ ਮਹੀਨੇ ਤੋਂ ਇਥੇ ਸੈਂਟਰ ਵਿਖੇ ਬੰਦ ਸੀ। ਦੋਸ਼ ਹੈ ਕਿ ਨਸ਼ਾ ਛਡਾਊ ਕੇਂਦਰ ਵਾਲਿਆਂ ਵੱਲੋਂ ਕੁੱਟਮਾਰ ਕਰਨ ਤੋਂ ਬਾਅਦ ਉਸ ਦੀ ਮੌਤ ਹੋਈ ਹੈ। ਪਰਿਵਾਰ ਮੁਤਾਬਕ ਜਦੋਂ ਉਨ੍ਹਾਂ ਨੂੰ ਨੌਜਵਾਨ ਦੀ ਲਾਸ਼ ਮਿਲੀ ਤਾਂ ਸਰੀਰ 'ਤੇ ਗੰਭੀਰ ਕੁੱਟਮਾਰ ਦੇ ਨਿਸ਼ਾਨ, ਸਰੀਰ ਦੇ ਪਿਛਲਾ ਪਾਸਾ ਕੁੱਟਮਾਰ ਦੇ ਨਿਸ਼ਾਨ ਨਾਲ ਨੀਲਾ ਹੋਇਆ ਪਿਆ ਸੀ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ਵਿਚ ਸਰਦੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਆਇਆ ਵੱਡਾ ਫ਼ੈਸਲਾ
ਦੂਜੇ ਪਾਸੇ ਪੁਲਸ ਵਲੋਂ ਸਾਰੇ ਮਾਮਲੇ ਦੀ ਜਾਂਚ ਕੀਤੇ ਜਾਣ ਦੀ ਗੱਲ ਆਖੀ ਜਾ ਰਹੀ ਹੈ। ਪੁਲਸ ਦਾ ਆਖਣਾ ਹੈ ਕਿ ਸਾਰੀ ਜਾਂਚ ਤੋਂ ਬਾਅਦ ਹੀ ਪਤਾ ਲੱਗ ਸਕੇਗਾ ਕਿ ਮੌਤ ਕਿਨ੍ਹਾਂ ਹਾਲਾਤ ਵਿਚ ਹੋਈ ਹੈ। ਉਧਰ ਮ੍ਰਿਤਕ ਦੇ ਪਰਿਵਾਰ ਦਾ ਦੋਸ਼ ਹੈ ਕਿ ਲੜਕੇ ਦੀ ਇਸ ਤਰ੍ਹਾਂ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ ਉਸ ਦੀ ਮੌਤ ਹੋ ਗਈ। ਮ੍ਰਿਤਕ ਦੇ ਸਰੀਰ 'ਤੇ ਕੁੱਟਮਾਰ ਦੇ ਨਿਸ਼ਾਨ ਵੀ ਹਨ। ਜਿਸ ਦੀਆਂ ਵੀਡੀਓ ਪਰਿਵਾਰ ਵਲੋਂ ਜਨਤਕ ਕੀਤੀਆਂ ਗਈਆਂ ਹਨ।
ਇਹ ਵੀ ਪੜ੍ਹੋ : ਸੂਬੇ ਦੇ ਕਰਮਚਾਰੀਆਂ ਲਈ ਖ਼ੁਸ਼ਖ਼ਬਰੀ, ਸਰਕਾਰ ਨੇ ਦਿੱਤਾ ਤੋਹਫ਼ਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e