ਪੰਜਾਬ : ਲੁਟੇਰਿਆਂ ਵੱਲੋਂ ਗੋਲ਼ੀਆਂ ਮਾਰ ਕੇ ਮੁੰਡੇ ਦਾ ਕਤਲ, ਡੇਢ ਸਾਲ ਪਹਿਲਾਂ ਹੋਇਆ ਸੀ ਵਿਆਹ
Wednesday, Dec 31, 2025 - 08:32 AM (IST)
ਤਰਨਤਾਰਨ (ਰਮਨ) : ਬੀਤੀ ਰਾਤ ਜ਼ਿਲ੍ਹਾ ਤਰਨਤਾਰਨ ਅਧੀਨ ਆਉਂਦੇ ਪਿੰਡ ਸਭਰਾਂ ਵਿਖੇ ਤਿੰਨ ਨਕਾਬ ਪੋਸ਼ ਲੁਟੇਰਿਆਂ ਵੱਲੋਂ ਨੌਜਵਾਨ ਦਾ ਗੋਲ਼ੀ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਨੌਜਵਾਨ ਦੀ ਪਛਾਣ ਹਰਪ੍ਰੀਤ ਸਿੰਘ (30) ਪੁੱਤਰ ਵਿਰਸਾ ਸਿੰਘ ਵਾਸੀ ਪਿੰਡ ਸਭਰਾ ਵਜੋਂ ਹੋਈ ਹੈ। ਹਰਪ੍ਰੀਤ ਸਿੰਘ ਦਾ ਲਗਭਗ ਡੇਢ ਸਾਲ ਪਹਿਲਾਂ ਵਿਆਹ ਹੋਇਆ ਸੀ। ਜਾਣਕਾਰੀ ਮੁਤਾਬਕ ਬੀਤੀ ਰਾਤ ਜਦੋਂ ਹਰਪ੍ਰੀਤ ਸਿੰਘ ਆਪਣੇ ਘਰ ਦੇ ਨਜ਼ਦੀਕ ਆਪਣੇ ਗੁਆਢੀਆਂ ਸਮੇਤ ਗਲੀ ਵਿਚ ਖੜ੍ਹਾ ਸੀ ਤਾਂ ਮੋਟਰਸਾਈਕਲ ਉੱਪਰ ਸਵਾਰ ਤਿੰਨ ਨਕਾਬ ਪੋਸ਼ ਨੌਜਵਾਨਾਂ ਨੂੰ ਰੋਕਦੇ ਹੋਏ ਸ਼ੱਕ ਦੇ ਆਧਾਰ ਉੱਪਰ ਜਦੋਂ ਉਕਤਾਨ ਤੋਂ ਪੁੱਛਗਿਛ ਕੀਤੀ ਗਈ ਤਾਂ ਉਨ੍ਹਾਂ ਵੱਲੋਂ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀ ਗਈਆਂ।
ਇਹ ਵੀ ਪੜ੍ਹੋ : ਪੰਜਾਬ 'ਚ ਹੋ ਗਿਆ ਵੱਡਾ ਧਮਾਕਾ! ਕੰਬ ਗਿਆ ਪੂਰਾ ਇਲਾਕਾ
ਇਸ ਦੌਰਾਨ ਹਰਪ੍ਰੀਤ ਸਿੰਘ ਦੇ ਪੇਟ ਵਿਚ ਦੋ ਗੋਲੀਆਂ ਲੱਗੀਆਂ, ਜਿਸ ਕਾਰਣ ਹਰਪ੍ਰੀਤ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ। ਜਿਸ ਨੂੰ ਹਸਪਤਾਲ ਲਿਆਂਦਾ ਗਿਆ ਜਿਥੇ ਉਸ ਦੀ ਮੌਤ ਹੋ ਗਈ। ਵਾਰਦਾਤ ਨੂੰ ਅੰਜਾਮ ਦੇਣ ਵਾਲੇ ਇਕ ਮੁਲਜ਼ਮ ਨੂੰ ਪਿੰਡ ਵਾਸੀਆਂ ਨੇ ਕਾਬੂ ਕਰ ਲਿਆ ਜਦਕਿ ਦੋ ਫਰਾਰ ਹੋਣ ਵਿਚ ਕਾਮਯਾਬ ਹੋ ਗਏ। ਇਸ ਮਾਮਲੇ ਦੀ ਥਾਣਾ ਸਦਰ ਪੱਟੀ ਦੀ ਪੁਲਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਮ੍ਰਿਤਕ ਦੀ ਪਤਨੀ ਨੇ ਰੋਂਦੇ ਕੁਰਲਾਉਂਦੇ ਹੋਏ ਮੁਲਜ਼ਮਾਂ ਦੀ ਜਲਦ ਗ੍ਰਿਫਤਾਰੀ ਅਤੇ ਸਖ਼ਤ ਤੋਂ ਸਖ਼ਤ ਸਜ਼ਾ ਦੇਣ ਦੇਣ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ : ਸ਼ਰਾਬ ਨੂੰ ਲੈ ਕੇ ਪੰਜਾਬ 'ਚ ਨਵੇਂ ਹੁਕਮ ਜਾਰੀ, ਲਿਆ ਗਿਆ ਇਹ ਵੱਡਾ ਫ਼ੈਸਲਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
