ਪੰਜਾਬ: ਰਾਜ਼ੀਨਾਮਾ ਕਰਵਾਉਣ ਗਏ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

Sunday, Apr 19, 2026 - 11:01 AM (IST)

ਪੰਜਾਬ: ਰਾਜ਼ੀਨਾਮਾ ਕਰਵਾਉਣ ਗਏ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਅੰਮ੍ਰਿਤਸਰ (ਜ.ਬ.)- ਅੰਮ੍ਰਿਤਸਰ ਦੇ ਡਰਮਾ ਵਾਲੇ ਬਜ਼ਾਰ, ਗੁਰਨਾਮ ਨਗਰ ਤੋਂ ਇੱਕ ਸੰਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਝਗੜੇ ਦਾ ਰਾਜ਼ੀਨਾਮਾ ਕਰਵਾਉਣ ਗਏ ਨੌਜਵਾਨ ਸਾਬੂ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ, ਜਦਕਿ ਉਸਦੇ ਚਾਰ ਸਾਥੀ ਬੁਰੀ ਤਰ੍ਹਾਂ ਜ਼ਖਮੀ ਹੋ ਗਏ ਹਨ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਤਣਾਅ ਦਾ ਮਾਹੌਲ ਬਣ ਗਿਆ ਹੈ ਅਤੇ ਪਰਿਵਾਰਕ ਮੈਂਬਰਾਂ ਤੇ ਸਥਾਨਕ ਨਿਵਾਸੀਆਂ ਵਿੱਚ ਭਾਰੀ ਰੋਸ ਵੇਖਣ ਨੂੰ ਮਿਲ ਰਿਹਾ ਹੈ।

ਇਹ ਵੀ ਪੜ੍ਹੋ- ਪੰਜਾਬ: ਬਦਲ ਗਈ ਪ੍ਰੀਖਿਆ ਦੀ ਤਾਰੀਖ਼, ਇਸ ਦਿਨ ਹੋਵੇਗਾ ਪੀ-ਟੈੱਟ ਪੇਪਰ

ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਜਦ ਤੱਕ ਦੋਸ਼ੀਆਂ ਨੂੰ ਗ੍ਰਿਫਤਾਰ ਨਹੀਂ ਕੀਤਾ ਜਾਂਦਾ, ਉਹ ਮ੍ਰਿਤਕ ਦਾ ਸੰਸਕਾਰ ਨਹੀਂ ਕਰਨਗੇ। ਮ੍ਰਿਤਕ ਦੇ ਭਰਾ ਲਖਬੀਰ ਨੇ ਦੱਸਿਆ ਕਿ ਸਾਬੂ ਘਰ ਦਾ ਇਕੱਲਾ ਕਮਾਉਣ ਵਾਲਾ ਸੀ ਅਤੇ ਉਸਦੇ ਦੋ ਛੋਟੇ-ਛੋਟੇ ਬੱਚੇ ਹਨ। ਉਨ੍ਹਾਂ ਦਾ ਦੋਸ਼ ਹੈ ਕਿ ਸਾਬੂ ਨੂੰ ਨਾਜਾਇਜ਼ ਤਰੀਕੇ ਨਾਲ ਗੋਲੀਆਂ ਮਾਰ ਕੇ ਕਤਲ ਕੀਤਾ ਗਿਆ ਹੈ।

ਇਹ ਵੀ ਪੜ੍ਹੋ- ਤਰਨਤਾਰਨ: ਸਰੋਵਰ 'ਚ ਛਲਾਂਗ ਮਾਰਣ ਵਾਲੇ ਵਿਅਕਤੀ ਦੀ ਲਾਸ਼ ਬਰਾਮਦ

ਲਖਬੀਰ ਅਤੇ ਇਲਾਕਾ ਨਿਵਾਸੀਆਂ ਨੇ ਦੱਸਿਆ ਕਿ ਕੁਝ ਲੋਕ ਸਾਬੂ ਨੂੰ ਘਰ ਤੋਂ ਝਗੜੇ ਦਾ ਰਾਜ਼ੀਨਾਮਾ ਕਰਵਾਉਣ ਲਈ ਲੈ ਕੇ ਗਏ ਸਨ, ਪਰ ਉੱਥੇ ਕੁਝ ਨੌਜਵਾਨਾਂ ਵੱਲੋਂ ਤਾਬੜਤੋੜ ਗੋਲੀਆਂ ਚਲਾਈਆਂ ਗਈਆਂ, ਜਿਸ ਨਾਲ ਸਾਬੂ ਦੀ ਮੌਤ ਹੋ ਗਈ ਅਤੇ ਉਸਦੇ ਚਾਰ ਸਾਥੀ ਗੰਭੀਰ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਵੱਖ-ਵੱਖ ਹਸਪਤਾਲਾਂ ਵਿੱਚ ਦਾਖ਼ਲ ਕਰਵਾਇਆ ਗਿਆ ਹੈ।

ਇਹ ਵੀ ਪੜ੍ਹੋ- ਵੱਡੀ ਖਬਰ: ਪੰਜਾਬ 'ਚ ਫੜੀ ਗਈ 64.62 kg ਹੈਰੋਇਨ, ਦੋ ਮੁਲਜ਼ਮ ਗ੍ਰਿਫਤਾਰ

ਪਰਿਵਾਰ ਨੇ ਪੁਲਸ ਅਤੇ ਪ੍ਰਸ਼ਾਸਨ ਨੂੰ ਚੇਤਾਵਨੀ ਦਿੱਤੀ ਹੈ ਕਿ ਜੇਕਰ ਜਲਦੀ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਨਾ ਕੀਤੀ ਗਈ, ਤਾਂ ਉਹ ਸੜਕਾਂ 'ਤੇ ਉਤਰ ਕੇ ਰੋਸ ਪ੍ਰਦਰਸ਼ਨ ਕਰਨਗੇ। ਇਸ ਮਾਮਲੇ ਸਬੰਧੀ ਥਾਣਾ ਬੀ ਡਿਵੀਜ਼ਨ ਦੇ ਐਸਐਚਓ ਦਾ ਕਹਿਣਾ ਹੈ ਕਿ ਪੁਲਸ ਮੌਕੇ 'ਤੇ ਪਹੁੰਚ ਕੇ ਜਾਂਚ ਕਰ ਰਹੀ ਹੈ ਅਤੇ ਜਲਦੀ ਹੀ ਜਾਂਚ ਪੂਰੀ ਕਰਕੇ ਅਗਲੀ ਕਾਰਵਾਈ ਕੀਤੀ ਜਾਵੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News