ਪੰਜਾਬ ''ਚ ਸ਼ਨੀਵਾਰ ਨੂੰ ਕੋਰੋਨਾ ਦੇ 1179 ਨਵੇਂ ਮਾਮਲੇ ਆਏ ਸਾਹਮਣੇ, 12 ਦੀ ਮੌਤ
Saturday, Mar 06, 2021 - 09:34 PM (IST)
ਚੰਡੀਗੜ੍ਹ: ਪੰਜਾਬ 'ਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ 'ਚ ਪਹਿਲਾਂ ਤੋਂ ਕਮੀ ਦੇਖੀ ਜਾ ਰਹੀ ਸੀ ਪਰ ਹੁਣ ਇੱਕ ਵਾਰ ਫਿਰ ਕੇਸ ਵੱਧਦੇ ਹੋਏ ਦਿਖਾਈ ਦੇ ਰਹੇ ਹਨ। ਸੂਬੇ ਦੇ ਲਗਭਗ ਸਾਰੇ ਜ਼ਿਲ੍ਹਿਆਂ 'ਚ ਇਹ ਮਹਾਮਾਰੀ ਤੇਜ਼ ਹੁੰਦੀ ਦਿਖਾਈ ਦੇ ਰਹੀ ਹੈ। ਦਿਨ ਸ਼ਨੀਵਾਰ ਨੂੰ ਪੰਜਾਬ 'ਚ ਕੋਰੋਨਾ ਦੇ 1179 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਅੱਜ 12 ਦੀ ਕੋਰੋਨਾ ਕਾਰਣ ਮੌਤ ਹੋਈ ਹੈ। ਹੁਣ ਤੱਕ ਰਾਜ 'ਚ 187348 ਪਾਜ਼ੇਟਿਵ ਮਰੀਜ਼ ਸਾਹਮਣੇ ਆ ਚੁੱਕੇ ਹਨ ਜਦੋਂਕਿ ਇਨ੍ਹਾਂ 'ਚੋਂ 5910 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਅੱਜ ਰਾਜ 'ਚ ਕੁੱਲ 32721 ਲੋਕਾਂ ਦੇ ਕੋਰੋਨਾ ਸੈਂਪਲ ਲਏ ਗਏ ਹਨ। ਜਿਨ੍ਹਾਂ 'ਚੋਂ 1179 ਲੋਕ ਪਾਜ਼ੇਟਿਵ ਪਾਏ ਗਏ ਹਨ। ਰਾਜ 'ਚ ਹੁੱਣ ਤੱਕ 5159683 ਲੋਕਾਂ ਦੀ ਕੋਰੋਨਾ ਸੈਂਪਲਿੰਗ ਕੀਤੀ ਜਾ ਚੁੱਕੀ ਹੈ।
ਜ਼ਿਲ੍ਹਿਆਂ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ
ਪੰਜਾਬ ਵਿਚ ਕੋਰੋਨਾ ਦੇ ਮਰੀਜ਼ਾਂ ਵਿਚ ਪਹਿਲਾਂ ਤੋਂ ਕਾਫੀ ਕਮੀ ਦੇਖੀ ਜਾ ਰਹੀ ਹੈ। ਜਿਸਦੇ ਚੱਲਦੇ ਅੱਜ ਲੁਧਿਆਣਾ 'ਚ 146, ਜਲੰਧਰ 154, ਪਟਿਆਲਾ 109, ਐਸ. ਏ. ਐਸ. ਨਗਰ 87, ਅੰਮ੍ਰਿਤਸਰ 72, ਗੁਰਦਾਸਪੁਰ 32, ਬਠਿੰਡਾ 27, ਹੁਸ਼ਿਆਰਪੁਰ 137, ਫਿਰੋਜ਼ਪੁਰ 6, ਪਠਾਨਕੋਟ 16, ਸੰਗਰੂਰ 37, ਕਪੂਰਥਲਾ 85, ਫਰੀਦਕੋਟ 13, ਸ੍ਰੀ ਮੁਕਤਸਰ ਸਾਹਿਬ 5, ਫਾਜ਼ਿਲਕਾ 3, ਮੋਗਾ 14, ਰੋਪੜ 28, ਫਤਿਹਗੜ੍ਹ ਸਾਹਿਬ 18, ਬਰਨਾਲਾ 1, ਤਰਨਤਾਰਨ 21, ਐਸ. ਬੀ. ਐਸ. ਨਗਰ 156 ਅਤੇ ਮਾਨਸਾ ਤੋਂ 12 ਨਵੇਂ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ।
ਉੱਥੇ ਹੀ ਸੂਬੇ 'ਚ ਅੱਜ 12 ਦੀ ਕੋਰੋਨਾ ਕਾਰਣ ਮੌਤ ਹੋਈ ਹੈ। ਜਿਸ 'ਚ ਅੰਮ੍ਰਿਤਸਰ 1, ਫਿਰੋਜ਼ਪੁਰ 1, ਹੁਸ਼ਿਆਰਪੁਰ 1, ਜਲੰਧਰ 3, ਲੁਧਿਆਨਾ 2, ਪਟਿਆਲਾ 2, ਐਸ.ਬੀ.ਐਸ ਨਗਰ 1 ਅਤੇ ਤਰਨਤਾਰਨ 'ਚ 1 ਦੀ ਕੋਰੋਨਾ ਕਾਰਨ ਮੌਤ ਹੋਈ ਹੈ।