ਪੰਜਾਬ ''ਚ ਬੁੱਧਵਾਰ ਨੂੰ ਕੋਰੋਨਾ ਦੇ 1422 ਨਵੇਂ ਮਾਮਲੇ ਆਏ ਸਾਹਮਣੇ, 17 ਦੀ ਮੌਤ

Wednesday, Mar 10, 2021 - 08:27 PM (IST)

ਚੰਡੀਗੜ੍ਹ: ਪੰਜਾਬ 'ਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ 'ਚ ਪਹਿਲਾਂ ਤੋਂ ਕਾਫੀ ਕਮੀ ਦੇਖੀ ਜਾ ਰਹੀ ਸੀ ਪਰ ਹੁਣ ਇੱਕ ਵਾਰ ਫਿਰ ਕੇਸ ਵੱਧਦੇ ਹੋਏ ਦਿਖਾਈ ਦੇ ਰਹੇ ਹਨ। ਸੂਬੇ ਦੇ ਲਗਭਗ ਸਾਰੇ ਜ਼ਿਲ੍ਹਿਆਂ 'ਚ ਇਹ ਮਹਾਮਾਰੀ ਤੇਜ਼ ਹੁੰਦੀ ਦਿਖਾਈ ਦੇ ਰਹੀ ਹੈ। ਦਿਨ ਬੁੱਧਵਾਰ ਨੂੰ ਪੰਜਾਬ 'ਚ ਕੋਰੋਨਾ ਦੇ 1422 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਅੱਜ 17 ਦੀ ਕੋਰੋਨਾ ਕਾਰਣ ਮੌਤ ਹੋਈ ਹੈ। ਹੁਣ ਤੱਕ ਰਾਜ 'ਚ 192040 ਪਾਜ਼ੇਟਿਵ ਮਰੀਜ਼ ਸਾਹਮਣੇ ਆ ਚੁੱਕੇ ਹਨ ਜਦੋਂਕਿ ਇਨ੍ਹਾਂ 'ਚੋਂ 5978 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਅੱਜ ਰਾਜ 'ਚ ਕੁੱਲ 26997 ਲੋਕਾਂ ਦੇ ਕੋਰੋਨਾ ਸੈਂਪਲ ਲਏ ਗਏ ਹਨ। ਜਿਨ੍ਹਾਂ 'ਚੋਂ 1422 ਲੋਕ ਪਾਜ਼ੇਟਿਵ ਪਾਏ ਗਏ ਹਨ। ਰਾਜ 'ਚ ਹੁੱਣ ਤੱਕ 5263900 ਲੋਕਾਂ ਦੀ ਕੋਰੋਨਾ ਸੈਂਪਲਿੰਗ ਕੀਤੀ ਜਾ ਚੁੱਕੀ ਹੈ।  

ਜ਼ਿਲ੍ਹਿਆਂ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ
ਪੰਜਾਬ 'ਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ 'ਚ ਜਿੱਥੇ ਪਹਿਲਾਂ ਕਮੀ ਦੇਖੀ ਜਾ ਰਹੀ ਸੀ, ਉੱਥੇ ਹੀ ਹੁੱਣ ਮਾਮਲੇ ਵੱਧਦੇ ਦਿਖਾਈ ਦੇ ਰਹੇ ਹਨ। ਜਿਸਦੇ ਚੱਲਦੇ ਅੱਜ ਲੁਧਿਆਣਾ 'ਚ 122, ਜਲੰਧਰ 198, ਪਟਿਆਲਾ 93, ਐਸ. ਏ. ਐਸ. ਨਗਰ 149, ਅੰਮ੍ਰਿਤਸਰ 124, ਗੁਰਦਾਸਪੁਰ 81, ਬਠਿੰਡਾ 33, ਹੁਸ਼ਿਆਰਪੁਰ 339, ਫਿਰੋਜ਼ਪੁਰ 17, ਪਠਾਨਕੋਟ 19, ਸੰਗਰੂਰ 7, ਕਪੂਰਥਲਾ 9, ਫਰੀਦਕੋਟ 7, ਸ੍ਰੀ ਮੁਕਤਸਰ ਸਾਹਿਬ 7, ਫਾਜ਼ਿਲਕਾ 10, ਮੋਗਾ 17, ਰੋਪੜ 13, ਫਤਿਹਗੜ੍ਹ ਸਾਹਿਬ 23, ਬਰਨਾਲਾ 1, ਤਰਨਤਾਰਨ 3, ਐਸ. ਬੀ. ਐਸ. ਨਗਰ 144 ਅਤੇ ਮਾਨਸਾ ਤੋਂ 6 ਨਵੇਂ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ।

ਉੱਥੇ ਹੀ ਸੂਬੇ 'ਚ ਅੱਜ 17 ਦੀ ਕੋਰੋਨਾ ਕਾਰਣ ਮੌਤ ਹੋਈ ਹੈ। ਜਿਸ 'ਚ ਅੰਮ੍ਰਿਤਸਰ 2, ਬਠਿੰਡਾ 1, ਫਤਿਹਗੜ੍ਹ ਸਾਹਿਬ 1, ਗੁਰਦਾਸਪੁਰ 1, ਹੁਸ਼ਿਆਰਪੁਰ 2, ਜਲੰਧਰ 4, ਲੁਧਿਆਣਾ 3 ਐਸ.ਏ.ਐਸ. ਨਗਰ 1 ਪਟਿਆਲਾ 1 ਅਤੇ  ਤਰਨਤਾਰਨ 'ਚ 1 ਦੀ ਕੋਰੋਨਾ ਕਾਰਨ ਮੌਤ ਹੋਈ ਹੈ।


Bharat Thapa

Content Editor

Related News