ਪੰਜਾਬ ''ਚ ਚੱਲ ਰਹੀ 150 ਥਾਵਾਂ ’ਤੇ ਗੈਰ-ਕਾਨੂੰਨੀ ਮਾਈਨਿੰਗ, ਕਾਂਗਰਸ ਖੜਕਾਵੇਗੀ ਹਾਈਕੋਰਟ ਦਾ ਦਰਵਾਜ਼ਾ: ਬਾਜਵਾ
Saturday, Dec 27, 2025 - 08:45 AM (IST)
ਨਵਾਂਸ਼ਹਿਰ (ਤ੍ਰਿਪਾਠੀ) - ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ਵਿਚ 100 ਤੋਂ 150 ਥਾਵਾਂ ’ਤੇ ਗ਼ੈਰ-ਕਾਨੂੰਨੀ ਮਾਈਨਿੰਗ ਨਾਲ ਪੰਜਾਬ ਸਰਕਾਰ ਨੂੰ 350 ਤੋਂ 400 ਕਰੋੜ ਰੁਪਏ ਦਾ ਨੁਕਸਾਨ ਹੋ ਰਿਹਾ ਹੈ ਪਰ ਹਾਈ ਕੋਰਟ ਦੀਆਂ ਟਿੱਪਣੀਆਂ ਦੇ ਬਾਵਜੂਦ, ਪੰਜਾਬ ਸਰਕਾਰ ਗ਼ੈਰ-ਕਾਨੂੰਨੀ ਮਾਈਨਿੰਗ ਨੂੰ ਰੋਕਣ ਵਿਚ ਅਸਮਰੱਥ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਗ਼ੈਰ-ਕਾਨੂੰਨੀ ਮਾਈਨਿੰਗ ਨੂੰ ਲੈ ਕੇ ਹਾਈ ਕੋਰਟ ਤੱਕ ਪਹੁੰਚ ਕਰੇਗੀ। ਗ਼ੈਰ-ਕਾਨੂੰਨੀ ਮਾਈਨਿੰਗ ਨੂੰ ਲੈ ਕੇ ਸਥਿਤੀ ਇੰਨੀ ਮਾੜੀ ਹੈ ਕਿ ਸ੍ਰੀ ਆਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ਨੂੰ ਵੀ ਬਖਸ਼ਿਆ ਨਹੀਂ ਜਾ ਰਿਹਾ ਹੈ।
ਪੜ੍ਹੋ ਇਹ ਵੀ - The Great Indian Kapil Show 'ਚ ਨਵਜੋਤ ਸਿੱਧੂ, ਕਪਿਲ, ਅਰਚਨਾ ਪੂਰਨ ਨੂੰ ਜਾਣੋ ਕਿੰਨੇ ਮਿਲਦੀ Salary
ਜਾਣਕਾਰੀ ਮੁਤਾਬਕ ਪ੍ਰਤਾਪ ਸਿੰਘ ਬਾਜਵਾ ਨਵਾਂਸ਼ਹਿਰ ਦੇ ਚੰਡੀਗੜ੍ਹ ਰੋਡ ’ਤੇ ਸਥਿਤ ਕਾਂਗਰਸ ਪਾਰਟੀ ਦਫ਼ਤਰ ਵਿਖੇ ਨਵੇਂ ਚੁਣੇ ਗਏ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਦੇ ਜੇਤੂ ਉਮੀਦਵਾਰਾਂ ਨਾਲ ਮੁਲਾਕਾਤ ਤੋਂ ਬਾਅਦ ਪ੍ਰੈਸ ਕਾਨਫਰੰਸ ਵਿਚ ਪੱਤਰਕਾਰਾਂ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਜਿੱਥੋ ਪੇਂਡੂ ਵਿਕਾਸ ਲਈ 10,000 ਕਰੋੜ ਰੁਪਏ, ਜੋ ਕਿ ਪੰਜਾਬ ਵਿਚ 70,000 ਕਿਲੋਮੀਟਰ ਪੇਂਡੂ ਸੜਕਾਂ ਦੀ ਮੁਰੰਮਤ ਲਈ ਵਰਤੇ ਜਾਂਦੇ ਹਨ, ਰੋਕ ਰੱਖੇ ਹਨ, ਉੱਥੋਂ ਜੀ. ਐੱਸ. ਟੀ. ਤੋਂ ਮਿਲਣ ਵਾਲਾ 35-40 ਹਜ਼ਾਰ ਕਰੋੜ ਰੁਪਏ ਵੀ ਜਾਰੀ ਨਹੀਂ ਕੀਤੇ ਗਏ ਹਨ। ਇਸੇ ਤਰ੍ਹਾਂ ਪੰਜਾਬ ਆਪਣੀ ਕਣਕ ਅਤੇ ਝੋਨਾ ਕੇਂਦਰੀ ਪੂਲ ਵਿਚ ਭੇਜਦਾ ਹੈ, ਜਿਸ ਵਿਚੋਂ ਪੰਜਾਬ ਨੂੰ 4-5 ਹਜ਼ਾਰ ਕਰੋੜ ਰੁਪਏ ਦਾ ਕਮਿਸ਼ਨ ਮਿਲਦਾ ਹੈ, ਜੋ ਕਿ ਪਿਛਲੇ 4 ਸਾਲਾਂ ਤੋਂ ਰੋਕਿਆ ਹੋਇਆ ਹੈ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਅਜੇ ਮੰਗੂਪੁਰ, ਜ਼ਿਲ੍ਹਾ ਪ੍ਰਧਾਨ ਰੋਪੜ ਅਸ਼ਵਨੀ ਸ਼ਰਮਾ, ਸੀਨੀਅਰ ਮੀਤ ਪ੍ਰਧਾਨ ਬਲਵਿੰਦਰ ਭੂੰਬਲਾ, ਮੀਨਾ ਸੁੰਢ, ਜ਼ਿਲਾ ਪ੍ਰੀਸ਼ਦ ਮੈਂਬਰ ਸੰਦੀਪ ਸਿੰਘ ਸਣੇ ਹੋਰ ਹਾਜ਼ਰ ਸਨ।
ਪੜ੍ਹੋ ਇਹ ਵੀ - ਹਾਈਕੋਰਟ: ਭਾਰਤ 'ਚ 16 ਸਾਲਾਂ ਤੋਂ ਘੱਟ ਉਮਰ ਦੇ ਨਿਆਣੇ ਨਾ ਚਲਾਉਣ FB, INSTA, ਲੱਗੇ ਸੋਸ਼ਲ ਮੀਡੀਆ 'ਤੇ ਪਾਬੰਦੀ
