ਪੰਜਾਬ ''ਚ ਸੋਮਵਾਰ ਨੂੰ ਕੋਰੋਨਾ ਦੇ 1843 ਨਵੇਂ ਮਾਮਲੇ ਆਏ ਸਾਹਮਣੇ, 27 ਦੀ ਮੌਤ
Monday, Mar 15, 2021 - 08:25 PM (IST)
ਚੰਡੀਗੜ੍ਹ: ਪੰਜਾਬ 'ਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ 'ਚ ਪਹਿਲਾਂ ਤੋਂ ਕਾਫੀ ਕਮੀ ਦੇਖੀ ਜਾ ਰਹੀ ਸੀ ਪਰ ਹੁਣ ਇੱਕ ਵਾਰ ਫਿਰ ਕੇਸ ਵੱਧਦੇ ਹੋਏ ਦਿਖਾਈ ਦੇ ਰਹੇ ਹਨ। ਸੂਬੇ ਦੇ ਲਗਭਗ ਸਾਰੇ ਜ਼ਿਲ੍ਹਿਆਂ 'ਚ ਇਹ ਮਹਾਮਾਰੀ ਤੇਜ਼ ਹੁੰਦੀ ਦਿਖਾਈ ਦੇ ਰਹੀ ਹੈ। ਦਿਨ ਸੋਮਵਾਰ ਨੂੰ ਪੰਜਾਬ 'ਚ ਕੋਰੋਨਾ ਦੇ 1843 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਅੱਜ 27 ਦੀ ਕੋਰੋਨਾ ਕਾਰਣ ਮੌਤ ਹੋਈ ਹੈ। ਹੁਣ ਤੱਕ ਰਾਜ 'ਚ 199573 ਪਾਜ਼ੇਟਿਵ ਮਰੀਜ਼ ਸਾਹਮਣੇ ਆ ਚੁੱਕੇ ਹਨ ਜਦੋਂਕਿ ਇਨ੍ਹਾਂ 'ਚੋਂ 6099 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਅੱਜ ਰਾਜ 'ਚ ਕੁੱਲ 15294 ਲੋਕਾਂ ਦੇ ਕੋਰੋਨਾ ਸੈਂਪਲ ਲਏ ਗਏ ਹਨ। ਜਿਨ੍ਹਾਂ 'ਚੋਂ 1843 ਲੋਕ ਪਾਜ਼ੇਟਿਵ ਪਾਏ ਗਏ ਹਨ। ਰਾਜ 'ਚ ਹੁੱਣ ਤੱਕ 5393825 ਲੋਕਾਂ ਦੀ ਕੋਰੋਨਾ ਸੈਂਪਲਿੰਗ ਕੀਤੀ ਜਾ ਚੁੱਕੀ ਹੈ।
ਇਹ ਵੀ ਪੜ੍ਹੋ : ‘ਚਿੱਟੇ’ ਨੇ ਖੋਹ ਲਈਆਂ ਪਰਿਵਾਰ ਦੀਆਂ ਖ਼ੁਸ਼ੀਆਂ, ਚੜ੍ਹਦੀ ਜਵਾਨੀ ’ਚ ਜਹਾਨੋਂ ਤੁਰ ਗਿਆ ਪੁੱਤ
ਜ਼ਿਲ੍ਹਿਆਂ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ
ਪੰਜਾਬ 'ਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ 'ਚ ਜਿੱਥੇ ਪਹਿਲਾਂ ਕਮੀ ਦੇਖੀ ਜਾ ਰਹੀ ਸੀ, ਉੱਥੇ ਹੀ ਹੁੱਣ ਮਾਮਲੇ ਵੱਧਦੇ ਦਿਖਾਈ ਦੇ ਰਹੇ ਹਨ। ਜਿਸਦੇ ਚੱਲਦੇ ਅੱਜ ਲੁਧਿਆਣਾ 'ਚ 226, ਜਲੰਧਰ 372, ਪਟਿਆਲਾ 121, ਐਸ. ਏ. ਐਸ. ਨਗਰ 164, ਅੰਮ੍ਰਿਤਸਰ 147, ਗੁਰਦਾਸਪੁਰ 87, ਬਠਿੰਡਾ 34, ਹੁਸ਼ਿਆਰਪੁਰ 238, ਫਿਰੋਜ਼ਪੁਰ 11, ਪਠਾਨਕੋਟ 13, ਸੰਗਰੂਰ 35, ਕਪੂਰਥਲਾ 92, ਫਰੀਦਕੋਟ 23, ਸ੍ਰੀ ਮੁਕਤਸਰ ਸਾਹਿਬ 10, ਫਾਜ਼ਿਲਕਾ 1, ਮੋਗਾ 26, ਰੋਪੜ 43, ਫਤਿਹਗੜ੍ਹ ਸਾਹਿਬ 13, ਬਰਨਾਲਾ 5, ਤਰਨਤਾਰਨ 6, ਐਸ. ਬੀ. ਐਸ. ਨਗਰ 164 ਅਤੇ ਮਾਨਸਾ ਤੋਂ 12 ਨਵੇਂ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ।
ਇਹ ਵੀ ਪੜ੍ਹੋ : PSEB ਦਾ ਵੱਡਾ ਫ਼ੈਸਲਾ: ਪੰਜਾਬ ਦੀਆਂ ਬੋਰਡ ਪ੍ਰੀਖਿਆਵਾਂ ਇਕ ਮਹੀਨੇ ਲਈ ਕੀਤੀਆਂ ਮੁਲਤਵੀ
ਉੱਥੇ ਹੀ ਸੂਬੇ 'ਚ ਅੱਜ 27 ਦੀ ਕੋਰੋਨਾ ਕਾਰਣ ਮੌਤ ਹੋਈ ਹੈ। ਜਿਸ 'ਚ ਅੰਮ੍ਰਿਤਸਰ 2, ਗੁਰਦਾਸਪੁਰ 1, ਹੁਸ਼ਿਆਰਪੁਰ 8, ਜਲੰਧਰ 1, ਐਸ.ਏ.ਐਸ. ਨਗਰ 1, ਕਪੂਰਥਲਾ 2, ਲੁਧਿਆਣਾ 4, ਸ੍ਰੀ ਮੁਕਤਸਰ ਸਾਹਿਬ 1, ਰੋਪੜ 1, ਐਸ.ਬੀ.ਐਸ ਨਗਰ 5 ਅਤੇ ਤਰਨਤਾਰਨ 'ਚ 1 ਦੀ ਕੋਰੋਨਾ ਕਾਰਨ ਮੌਤ ਹੋਈ ਹੈ।