ਪੰਜਾਬ ''ਚ ਵੀਰਵਾਰ ਨੂੰ ਕੋਰੋਨਾ ਦੇ 197 ਨਵੇਂ ਮਾਮਲੇ ਆਏ ਸਾਹਮਣੇ, 7 ਦੀ ਮੌਤ

Thursday, Feb 04, 2021 - 09:11 PM (IST)

ਚੰਡੀਗੜ੍ਹ: ਪੰਜਾਬ 'ਚ ਕੋਰੋਨਾ ਦੇ ਮਰੀਜ਼ਾਂ 'ਚ ਪਹਿਲਾਂ ਤੋਂ ਕਾਫੀ ਕਮੀ ਆਈ ਹੈ। ਸੂਬੇ ਦੇ ਲਗਭਗ ਸਾਰੇ ਜ਼ਿਲ੍ਹਿਆਂ ਨੂੰ ਇਸ ਮਹਾਮਾਰੀ ਤੋਂ ਰਾਹਤ ਮਿਲਦੀ ਦਿਖਾਈ ਦੇ ਰਹੀ ਹੈ। ਦਿਨ ਵੀਰਵਾਰ ਨੂੰ ਪੰਜਾਬ 'ਚ ਕੋਰੋਨਾ ਦੇ 197 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਅੱਜ 7 ਦੀ ਕੋਰੋਨਾ ਕਾਰਣ ਮੌਤ ਹੋਈ ਹੈ। ਹੁਣ ਤੱਕ ਰਾਜ 'ਚ 174057 ਪਾਜ਼ੇਟਿਵ ਮਰੀਜ਼ ਸਾਹਮਣੇ ਆ ਚੁੱਕੇ ਹਨ ਜਦੋਂਕਿ ਇਨ੍ਹਾਂ 'ਚੋਂ 5635 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਅੱਜ ਰਾਜ 'ਚ ਕੁੱਲ 17332 ਲੋਕਾਂ ਦੇ ਕੋਰੋਨਾ ਸੈਂਪਲ ਲਏ ਗਏ ਹਨ। ਜਿਨ੍ਹਾਂ 'ਚੋਂ 197 ਲੋਕ ਪਾਜ਼ੇਟਿਵ ਪਾਏ ਗਏ ਹਨ। ਰਾਜ 'ਚ ਹੁੱਣ ਤੱਕ 4538121 ਲੋਕਾਂ ਦੀ ਕੋਰੋਨਾ ਸੈਂਪਲਿੰਗ ਕੀਤੀ ਜਾ ਚੁੱਕੀ ਹੈ।  

ਜ਼ਿਲ੍ਹਿਆਂ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ
ਪੰਜਾਬ ਵਿਚ ਕੋਰੋਨਾ ਦੇ ਮਰੀਜ਼ਾਂ ਵਿਚ ਪਹਿਲਾਂ ਤੋਂ ਕਾਫੀ ਕਮੀ ਦੇਖੀ ਜਾ ਰਹੀ ਹੈ। ਜਿਸਦੇ ਚੱਲਦੇ ਅੱਜ ਲੁਧਿਆਣਾ 'ਚ 61, ਜਲੰਧਰ 27, ਪਟਿਆਲਾ 12, ਐਸ. ਏ. ਐਸ. ਨਗਰ 15, ਅੰਮ੍ਰਿਤਸਰ 7, ਗੁਰਦਾਸਪੁਰ 4, ਬਠਿੰਡਾ 9, ਹੁਸ਼ਿਆਰਪੁਰ 10, ਫਿਰੋਜ਼ਪੁਰ 0, ਪਠਾਨਕੋਟ 1, ਸੰਗਰੂਰ 2, ਕਪੂਰਥਲਾ 8, ਫਰੀਦਕੋਟ 2, ਸ੍ਰੀ ਮੁਕਤਸਰ ਸਾਹਿਬ 1, ਫਾਜ਼ਿਲਕਾ 0, ਮੋਗਾ 0, ਰੋਪੜ 6, ਫਤਿਹਗੜ੍ਹ ਸਾਹਿਬ 5, ਬਰਨਾਲਾ 2, ਤਰਨਤਾਰਨ 0, ਐਸ. ਬੀ. ਐਸ. ਨਗਰ 22 ਅਤੇ ਮਾਨਸਾ ਤੋਂ 3 ਨਵੇਂ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ।

ਉੱਥੇ ਹੀ ਸੂਬੇ 'ਚ ਅੱਜ 7 ਦੀ ਕੋਰੋਨਾ ਕਾਰਣ ਮੌਤ ਹੋਈ ਹੈ। ਜਿਸ 'ਚ ਬਰਨਾਲਾ 1, ਬਠਿੰਡਾ 1, ਲੁਧਿਆਣਾ 3, ਪਟਿਆਲਾ 1 ਅਤੇ ਰੋਪੜ 'ਚ  1 ਦੀ ਕੋਰੋਨਾ ਕਾਰਨ ਮੌਤ ਹੋਈ ਹੈ। 


Bharat Thapa

Content Editor

Related News