ਪੰਜਾਬ ''ਚ ਵੀਰਵਾਰ ਨੂੰ ਕੋਰੋਨਾ ਦੇ 2,206 ਨਵੇਂ ਮਾਮਲੇ, 91 ਮਰੀਜ਼ਾਂ ਦੀ ਹੋਈ ਮੌਤ
Friday, Jun 04, 2021 - 02:10 AM (IST)
ਚੰਡੀਗੜ੍ਹ (ਬਿਊਰੋ)- ਪੂਰੇ ਦੇਸ਼ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵੱਧਦਾ ਹੀ ਜਾ ਰਿਹਾ ਹੈ। ਉਥੇ ਪੰਜਾਬ ਵਿਚ ਵੀ ਇਸ ਵਾਇਰਸ ਦਾ ਪਸਾਰ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਸਰਕਾਰ ਵਲੋਂ ਵੈਕਸੀਨੇਸ਼ਨ ਵੀ ਲਗਾਈ ਜਾ ਰਹੀ ਹੈ ਪਰ ਇਸ ਦੇ ਬਾਵਜੂਦ ਵਾਇਰਸ ਘਾਤਕ ਹੁੰਦਾ ਜਾ ਰਿਹਾ ਹੈ। ਇਸ ਕਾਰਣ ਪੰਜਾਬ ਸਰਕਾਰ ਵਲੋਂ ਸਮੇਂ-ਸਮੇਂ 'ਤੇ ਤਰ੍ਹਾਂ-ਤਰ੍ਹਾਂ ਦੀਆਂ ਗਾਈਡਲਾਈਨਜ਼ ਜਾਰੀ ਕੀਤੀਆਂ ਗਈਆਂ ਹਨ। ਇਸ ਘਾਤਕ ਵਾਇਰਸ ਕਾਰਣ ਵੀਰਵਾਰ ਨੂੰ 91 ਮਰੀਜ਼ਾਂ ਦੀ ਜਾਨ ਚਲੀ ਗਈ ਜਦੋਂ ਕਿ ਇਸ ਲਾਗ ਕਾਰਣ 2206 ਲੋਕਾਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਇਸ ਦੇ ਨਾਲ ਹੀ ਪੰਜਾਬ 'ਚ ਕੋਰੋਨਾ ਕਾਰਣ ਹੋਣ ਵਾਲੀਆਂ ਮੌਤਾਂ ਦਾ ਅੰਕੜਾ 14840 ਤੱਕ ਪਹੁੰਚ ਗਿਆ ਹੈ। ਰਾਜ 'ਚ ਕੁੱਲ 5,74,114 ਲੋਕ ਪਾਜ਼ੇਟਿਵ ਪਾਏ ਜਾ ਚੁੱਕੇ ਹਨ ਅਤੇ ਇਸ ਬਿਮਾਰੀ ਨੂੰ ਅੱਜ 4512 ਮਰੀਜ਼ਾਂ ਨੇ ਮਾਤ ਦਿੱਤੀ ਹੈ ਜਿਸ ਦੇ ਚੱਲਦੇ 5,30,601 ਲੋਕ ਇਸ ਤੋਂ ਸਿਹਤਮੰਦ ਹੋਏ ਹਨ। ਇਸ ਸਮੇਂ ਵੀ 28,673 ਲੋਕ ਇਸ ਬਿਮਾਰੀ ਨਾਲ ਲੜ ਰਹੇ ਹਨ।
ਇਹ ਵੀ ਪੜ੍ਹੋ- ਮੁੱਖ ਮੰਤਰੀ ਨੇ ਬਲੈਕ ਫੰਗਸ ਨੂੰ ਮਹਾਮਾਰੀ ਐਲਾਨ ਕਰਨ ਦਾ ਨੋਟੀਫਿਕੇਸ਼ਨ ਜਾਰੀ ਕਰਵਾਇਆ
ਜ਼ਿਲ੍ਹਿਆਂ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ
ਪੰਜਾਬ 'ਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ 'ਚ ਜਿੱਥੇ ਪਹਿਲਾਂ ਕਮੀ ਦੇਖੀ ਜਾ ਰਹੀ ਸੀ, ਉੱਥੇ ਹੀ ਹੁੱਣ ਮਾਮਲੇ ਵੱਧਦੇ ਦਿਖਾਈ ਦੇ ਰਹੇ ਹਨ। ਜਿਸਦੇ ਚੱਲਦੇ ਅੱਜ ਲੁਧਿਆਣਾ 'ਚ 228, ਐੱਸ. ਏ. ਐੱਸ ਨਗਰ 191, ਬਠਿੰਡਾ 166, ਜਲੰਧਰ 245, ਪਟਿਆਲਾ 133, ਅੰਮ੍ਰਿਤਸਰ 146, ਫਾਜ਼ਿਲਕਾ 148, ਸ੍ਰੀ ਮੁਕਤਸਰ ਸਾਹਿਬ 114, ਮਾਨਸਾ 37, ਹੁਸ਼ਿਆਰਪੁਰ 154, ਪਠਾਨਕੋਟ 60, ਸੰਗਰੂਰ 59, ਫਰੀਦਕੋਟ 97, ਰੋਪੜ 27, ਮੋਗਾ 24, ਫਿਰੋਜ਼ਪੁਰ 85, ਫਤਿਹਗੜ੍ਹ ਸਾਹਿਬ 34, ਐਸ.ਬੀ.ਐਸ ਨਗਰ 28, ਗੁਰਦਾਸਪੁਰ 79, ਕਪੂਰਥਲਾ 70, ਤਰਨਤਾਰਨ 51 ਅਤੇ ਬਰਨਾਲਾ 'ਚ 30 ਨਵੇਂ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ।
ਉੱਥੇ ਹੀ ਸੂਬੇ 'ਚ ਅੱਜ 91 ਲੋਕਾਂ ਦੀ ਕੋਰੋਨਾ ਕਾਰਣ ਮੌਤ ਹੋਈ ਹੈ। ਜਿਸ 'ਚ ਅੰਮ੍ਰਿਤਸਰ 7, ਬਰਨਾਲਾ 2, ਬਠਿੰਡਾ 13, ਫਰੀਦਕੋਟ 3, ਫਤਿਹਗੜ੍ਹ ਸਾਹਿਬ 1, ਫਾਜ਼ਿਲਕਾ 6, ਫਿਰੋਜ਼ਪੁਰ 2, ਗੁਰਦਾਸਪੁਰ 3, ਹੁਸ਼ਿਆਰਪੁਰ 3, ਜਲੰਧਰ 5, ਕਪੂਰਥਲਾ 2, ਲੁਧਿਆਣਾ 6, ਮਾਨਸਾ 6, ਮੋਗਾ 1, ਐੱਸ.ਏ.ਐੱਸ ਨਗਰ 4, ਸ੍ਰੀ ਮੁਕਤਸਰ ਸਾਹਿਬ 5, ਪਟਿਆਲਾ 10, ਰੋਪੜ 3, ਸੰਗਰੂਰ 4 ਐੱਸ.ਬੀ.ਐੱਸ ਨਗਰ 1 ਅਤੇ ਤਰਨਤਾਰਨ 'ਚ 3 ਦੀ ਕੋਰੋਨਾ ਕਾਰਨ ਮੌਤ ਹੋਈ ਹੈ।