ਪੰਜਾਬ 'ਚ ਬੁੱਧਵਾਰ ਨੂੰ ਕੋਰੋਨਾ ਦੇ 2039 ਨਵੇਂ ਮਾਮਲੇ ਆਏ ਸਾਹਮਣੇ, 35 ਦੀ ਮੌਤ
Wednesday, Mar 17, 2021 - 07:56 PM (IST)
ਚੰਡੀਗੜ੍ਹ: ਪੰਜਾਬ 'ਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ 'ਚ ਪਹਿਲਾਂ ਤੋਂ ਕਾਫੀ ਕਮੀ ਦੇਖੀ ਜਾ ਰਹੀa ਸੀ ਪਰ ਹੁਣ ਇੱਕ ਵਾਰ ਫਿਰ ਕੇਸ ਵੱਧਦੇ ਹੋਏ ਦਿਖਾਈ ਦੇ ਰਹੇ ਹਨ। ਸੂਬੇ ਦੇ ਲਗਭਗ ਸਾਰੇ ਜ਼ਿਲ੍ਹਿਆਂ 'ਚ ਇਹ ਮਹਾਮਾਰੀ ਤੇਜ਼ ਹੁੰਦੀ ਦਿਖਾਈ ਦੇ ਰਹੀ ਹੈ। ਦਿਨ ਬੁੱਧਵਾਰ ਨੂੰ ਪੰਜਾਬ 'ਚ ਕੋਰੋਨਾ ਦੇ 2039 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਅੱਜ 35 ਦੀ ਕੋਰੋਨਾ ਕਾਰਣ ਮੌਤ ਹੋਈ ਹੈ। ਹੁਣ ਤੱਕ ਰਾਜ 'ਚ 203049 ਪਾਜ਼ੇਟਿਵ ਮਰੀਜ਼ ਸਾਹਮਣੇ ਆ ਚੁੱਕੇ ਹਨ ਜਦੋਂਕਿ ਇਨ੍ਹਾਂ 'ਚੋਂ 6172 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਅੱਜ ਰਾਜ 'ਚ ਕੁੱਲ 33792 ਲੋਕਾਂ ਦੇ ਕੋਰੋਨਾ ਸੈਂਪਲ ਲਏ ਗਏ ਹਨ। ਜਿਨ੍ਹਾਂ 'ਚੋਂ 2039 ਲੋਕ ਪਾਜ਼ੇਟਿਵ ਪਾਏ ਗਏ ਹਨ। ਰਾਜ 'ਚ ਹੁੱਣ ਤੱਕ 5460889 ਲੋਕਾਂ ਦੀ ਕੋਰੋਨਾ ਸੈਂਪਲਿੰਗ ਕੀਤੀ ਜਾ ਚੁੱਕੀ ਹੈ।
ਇਹ ਵੀ ਪੜ੍ਹੋ:- ਕਰਜ਼ੇ ਤੋਂ ਪ੍ਰੇਸ਼ਾਨ ਇੱਕ ਹੋਰ ਕਿਸਾਨ ਨੇ ਕੀਤੀ ਖੁਦਕੁਸ਼ੀ
ਜ਼ਿਲ੍ਹਿਆਂ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ
ਪੰਜਾਬ 'ਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ 'ਚ ਜਿੱਥੇ ਪਹਿਲਾਂ ਕਮੀ ਦੇਖੀ ਜਾ ਰਹੀ ਸੀ, ਉੱਥੇ ਹੀ ਹੁੱਣ ਮਾਮਲੇ ਵੱਧਦੇ ਦਿਖਾਈ ਦੇ ਰਹੇ ਹਨ। ਜਿਸਦੇ ਚੱਲਦੇ ਅੱਜ ਲੁਧਿਆਣਾ 'ਚ 233, ਜਲੰਧਰ 277, ਪਟਿਆਲਾ 203, ਐਸ. ਏ. ਐਸ. ਨਗਰ 222, ਅੰਮ੍ਰਿਤਸਰ 178, ਗੁਰਦਾਸਪੁਰ 112, ਬਠਿੰਡਾ 53, ਹੁਸ਼ਿਆਰਪੁਰ 191, ਫਿਰੋਜ਼ਪੁਰ 21, ਪਠਾਨਕੋਟ 37, ਸੰਗਰੂਰ 26, ਕਪੂਰਥਲਾ 157, ਫਰੀਦਕੋਟ 17, ਸ੍ਰੀ ਮੁਕਤਸਰ ਸਾਹਿਬ 20, ਫਾਜ਼ਿਲਕਾ 10, ਮੋਗਾ 20, ਰੋਪੜ 113, ਫਤਿਹਗੜ੍ਹ ਸਾਹਿਬ 46, ਬਰਨਾਲਾ 110, ਤਰਨਤਾਰਨ 38, ਐਸ. ਬੀ. ਐਸ. ਨਗਰ 33 ਅਤੇ ਮਾਨਸਾ ਤੋਂ 22 ਨਵੇਂ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ।
ਇਹ ਵੀ ਪੜ੍ਹੋ:- ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਰਿਹਾਇਸ਼ 'ਤੇ 3 ਮੁਲਾਜਮਾਂ ਦੀ ਰਿਪੋਰਟ ਪਾਜ਼ੇਟਿਵ
ਉੱਥੇ ਹੀ ਸੂਬੇ 'ਚ ਅੱਜ 35 ਦੀ ਕੋਰੋਨਾ ਕਾਰਣ ਮੌਤ ਹੋਈ ਹੈ। ਜਿਸ 'ਚ ਅੰਮ੍ਰਿਤਸਰ 1, ਗੁਰਦਾਸਪੁਰ 2, ਹੁਸ਼ਿਆਰਪੁਰ 5, ਜਲੰਧਰ 7, ਕਪੂਰਥਲਾ 2, ਲੁਧਿਆਣਾ 5, ਪਟਿਆਲਾ 2, ਐਸ.ਏ.ਐਸ ਨਗਰ 1, ਸੰਗਰੂਰ 1, ਐਸ.ਬੀ.ਐਸ ਨਗਰ 6 ਅਤੇ ਤਰਨਤਾਰਨ 'ਚ 3 ਦੀ ਕੋਰੋਨਾ ਕਾਰਨ ਮੌਤ ਹੋਈ ਹੈ।