ਪੰਜਾਬ ''ਚ 26 ਦਸੰਬਰ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ! ਸਾਰੇ ਪਿੰਡਾਂ ਵਿਚ...
Thursday, Dec 25, 2025 - 11:36 AM (IST)
ਚੰਡੀਗੜ੍ਹ (ਜ. ਬ.)- ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਨੇ ਕੇਂਦਰ ਸਰਕਾਰ ਵੱਲੋਂ ਮਨਰੇਗਾ ਨੂੰ ਖ਼ਤਮ ਕਰਨ ਨੂੰ ਵਾਜਿਬ ਠਹਿਰਾਉਣ ਲਈ 26 ਦਸੰਬਰ ਨੂੰ ਗ੍ਰਾਮ ਸਭਾਵਾਂ ਰਾਹੀਂ ਮਤੇ ਪਵਾਉਣ ਦੇ ਸੱਦੇ ਨੂੰ ਮਜ਼ਦੂਰਾਂ ਦੇ ਜ਼ਖਮਾਂ ’ਤੇ ਲੂਣ ਛਿੜਕਣ ਦੀ ਕਾਰਵਾਈ ਕਰਾਰ ਦਿੰਦਿਆਂ 26 ਦਸੰਬਰ ਨੂੰ ਪਿੰਡ-ਪਿੰਡ ਵਿਰੋਧ-ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ।
ਸਾਂਝੇ ਮਜ਼ਦੂਰ ਮੋਰਚੇ ਦੇ ਆਗੂਆਂ ਨੇ ਐਲਾਨ ਕੀਤਾ ਕਿ ਸਰਕਾਰਾਂ ਦੀਆਂ ਮਜ਼ਦੂਰ ਅਤੇ ਲੋਕ ਵਿਰੋਧੀ ਨੀਤੀਆਂ ਖਿਲਾਫ ਸੰਘਰਸ਼ ਤੇਜ਼ ਕੀਤਾ ਜਾਵੇਗਾ ਅਤੇ ਹੱਕੀ ਮੰਗਾਂ ਨੂੰ ਲੈ ਕੇ 6 ਤੇ 7 ਜਨਵਰੀ ਨੂੰ ਪੰਜਾਬ ਭਰ ’ਚ ਡਿਪਟੀ ਕਮਿਸ਼ਨਰ ਦਫ਼ਤਰਾਂ ਅੱਗੇ ਰੋਹ ਭਰਪੂਰ ਧਰਨੇ ਦਿੱਤੇ ਜਾਣਗੇ।
