ਪੰਜਾਬ 'ਚ ਐਤਵਾਰ ਨੂੰ ਕੋਰੋਨਾ ਦੇ 2669 ਨਵੇਂ ਮਾਮਲੇ ਆਏ ਸਾਹਮਣੇ, 44 ਦੀ ਮੌਤ

Sunday, Mar 21, 2021 - 08:55 PM (IST)

ਪੰਜਾਬ 'ਚ ਐਤਵਾਰ ਨੂੰ ਕੋਰੋਨਾ ਦੇ 2669 ਨਵੇਂ ਮਾਮਲੇ ਆਏ ਸਾਹਮਣੇ, 44 ਦੀ ਮੌਤ

ਚੰਡੀਗੜ੍ਹ: ਪੰਜਾਬ 'ਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ 'ਚ ਪਹਿਲਾਂ ਤੋਂ ਕਾਫੀ ਕਮੀ ਦੇਖੀ ਜਾ ਰਹੀ ਸੀ ਪਰ ਹੁਣ ਇੱਕ ਵਾਰ ਫਿਰ ਕੇਸ ਵੱਧਦੇ ਹੋਏ ਦਿਖਾਈ ਦੇ ਰਹੇ ਹਨ। ਸੂਬੇ ਦੇ ਲਗਭਗ ਸਾਰੇ ਜ਼ਿਲ੍ਹਿਆਂ 'ਚ ਇਹ ਮਹਾਮਾਰੀ ਤੇਜ਼ ਹੁੰਦੀ ਦਿਖਾਈ ਦੇ ਰਹੀ ਹੈ। ਦਿਨ ਐਤਵਾਰ ਨੂੰ ਪੰਜਾਬ 'ਚ ਕੋਰੋਨਾ ਦੇ 2669 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਅੱਜ 44 ਦੀ ਕੋਰੋਨਾ ਕਾਰਣ ਮੌਤ ਹੋਈ ਹੈ। ਹੁਣ ਤੱਕ ਰਾਜ 'ਚ 213110 ਪਾਜ਼ੇਟਿਵ ਮਰੀਜ਼ ਸਾਹਮਣੇ ਆ ਚੁੱਕੇ ਹਨ ਜਦੋਂਕਿ ਇਨ੍ਹਾਂ 'ਚੋਂ 6324 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਅੱਜ ਰਾਜ 'ਚ ਕੁੱਲ 36956 ਲੋਕਾਂ ਦੇ ਕੋਰੋਨਾ ਸੈਂਪਲ ਲਏ ਗਏ ਹਨ। ਜਿਨ੍ਹਾਂ 'ਚੋਂ 2669 ਲੋਕ ਪਾਜ਼ੇਟਿਵ ਪਾਏ ਗਏ ਹਨ। ਰਾਜ 'ਚ ਹੁੱਣ ਤੱਕ 5603286 ਲੋਕਾਂ ਦੀ ਕੋਰੋਨਾ ਸੈਂਪਲਿੰਗ ਕੀਤੀ ਜਾ ਚੁੱਕੀ ਹੈ।  

ਇਹ ਵੀ ਪੜ੍ਹੋ:- ਸ਼ੇਰਪੁਰ ਦੇ ਮਿਸਤਰੀ ਨੇ ਕਿਸਾਨੀ ਸੰਘਰਸ਼ ਲਈ ਤਿਆਰ ਕੀਤਾ ਤੁਰਦਾ-ਫਿਰਦਾ ਮਕਾਨ (ਦੇਖੋ ਤਸਵੀਰਾਂ)

ਜ਼ਿਲ੍ਹਿਆਂ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ
ਪੰਜਾਬ 'ਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ 'ਚ ਜਿੱਥੇ ਪਹਿਲਾਂ ਕਮੀ ਦੇਖੀ ਜਾ ਰਹੀ ਸੀ, ਉੱਥੇ ਹੀ ਹੁੱਣ ਮਾਮਲੇ ਵੱਧਦੇ ਦਿਖਾਈ ਦੇ ਰਹੇ ਹਨ। ਜਿਸਦੇ ਚੱਲਦੇ ਅੱਜ ਲੁਧਿਆਣਾ 'ਚ 330, ਜਲੰਧਰ 393, ਪਟਿਆਲਾ 244, ਐਸ. ਏ. ਐਸ. ਨਗਰ 327, ਅੰਮ੍ਰਿਤਸਰ 184, ਗੁਰਦਾਸਪੁਰ 136, ਬਠਿੰਡਾ 26, ਹੁਸ਼ਿਆਰਪੁਰ 259, ਫਿਰੋਜ਼ਪੁਰ 25, ਪਠਾਨਕੋਟ 26, ਸੰਗਰੂਰ 41, ਕਪੂਰਥਲਾ 157, ਫਰੀਦਕੋਟ 43, ਸ੍ਰੀ ਮੁਕਤਸਰ ਸਾਹਿਬ 8, ਫਾਜ਼ਿਲਕਾ 35, ਮੋਗਾ 37, ਰੋਪੜ 188, ਫਤਿਹਗੜ੍ਹ ਸਾਹਿਬ 69, ਬਰਨਾਲਾ 7, ਤਰਨਤਾਰਨ 7, ਐਸ. ਬੀ. ਐਸ. ਨਗਰ 104 ਅਤੇ ਮਾਨਸਾ ਤੋਂ 23 ਨਵੇਂ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ।

ਇਹ ਵੀ ਪੜ੍ਹੋ : ਪੰਜਾਬ ’ਚੋਂ ਸ਼ੁਰੂ ਹੋਇਆ ਅੰਦੋਲਨ ਹੁਣ ਪੂਰੇ ਦੇਸ਼ ਤਕ ਪਹੁੰਚ ਚੁੱਕਾ : ਕੇਜਰੀਵਾਲ

ਉੱਥੇ ਹੀ ਸੂਬੇ 'ਚ ਅੱਜ 44 ਦੀ ਕੋਰੋਨਾ ਕਾਰਣ ਮੌਤ ਹੋਈ ਹੈ। ਜਿਸ 'ਚ ਅੰਮ੍ਰਿਤਸਰ 5, ਫਿਰੋਜ਼ਪੁਰ 1, ਗੁਰਦਾਸਪੁਰ 7, ਹੁਸ਼ਿਆਰਪੁਰ 10, ਜਲੰਧਰ 6, ਕਪੂਰਥਲਾ 1, ਲੁਧਿਆਣਾ 8, ਪਠਾਨਕੋਟ 1, ਪਟਿਆਲਾ 1, ਐਸ.ਏ.ਐਸ ਨਗਰ 1, ਸੰਗਰੂਰ 1 ਅਤੇ ਤਰਨਤਾਰਨ 'ਚ 2 ਦੀ ਕੋਰੋਨਾ ਕਾਰਨ ਮੌਤ ਹੋਈ ਹੈ। 


author

Bharat Thapa

Content Editor

Related News