ਪੰਜਾਬ ''ਚ ਸ਼ਨੀਵਾਰ ਨੂੰ ਕੋਰੋਨਾ ਦੇ 2705 ਨਵੇਂ ਮਾਮਲੇ ਆਏ ਸਾਹਮਣੇ, 49 ਦੀ ਮੌਤ

Saturday, Apr 03, 2021 - 09:43 PM (IST)

ਪੰਜਾਬ ''ਚ ਸ਼ਨੀਵਾਰ ਨੂੰ ਕੋਰੋਨਾ ਦੇ 2705 ਨਵੇਂ ਮਾਮਲੇ ਆਏ ਸਾਹਮਣੇ, 49 ਦੀ ਮੌਤ

ਚੰਡੀਗੜ੍ਹ: ਪੰਜਾਬ 'ਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ 'ਚ ਪਹਿਲਾਂ ਤੋਂ ਕਾਫੀ ਕਮੀ ਦੇਖੀ ਜਾ ਰਹੀ ਸੀ ਪਰ ਹੁਣ ਇੱਕ ਵਾਰ ਫਿਰ ਕੇਸ ਵੱਧਦੇ ਹੋਏ ਦਿਖਾਈ ਦੇ ਰਹੇ ਹਨ। ਸੂਬੇ ਦੇ ਲਗਭਗ ਸਾਰੇ ਜ਼ਿਲ੍ਹਿਆਂ 'ਚ ਇਹ ਮਹਾਮਾਰੀ ਤੇਜ਼ ਹੁੰਦੀ ਦਿਖਾਈ ਦੇ ਰਹੀ ਹੈ। ਦਿਨ ਸ਼ਨੀਵਾਰ ਨੂੰ ਪੰਜਾਬ 'ਚ ਕੋਰੋਨਾ ਦੇ 2705 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਅੱਜ 49 ਦੀ ਕੋਰੋਨਾ ਕਾਰਣ ਮੌਤ ਹੋਈ ਹੈ। ਹੁਣ ਤੱਕ ਰਾਜ 'ਚ 248454 ਪਾਜ਼ੇਟਿਵ ਮਰੀਜ਼ ਸਾਹਮਣੇ ਆ ਚੁੱਕੇ ਹਨ ਜਦੋਂਕਿ ਇਨ੍ਹਾਂ 'ਚੋਂ 7032 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਅੱਜ ਰਾਜ 'ਚ ਕੁੱਲ 28700 ਲੋਕਾਂ ਦੇ ਕੋਰੋਨਾ ਸੈਂਪਲ ਲਏ ਗਏ ਹਨ। ਜਿਨ੍ਹਾਂ 'ਚੋਂ 2705 ਲੋਕ ਪਾਜ਼ੇਟਿਵ ਪਾਏ ਗਏ ਹਨ। ਰਾਜ 'ਚ ਹੁੱਣ ਤੱਕ 6043312 ਲੋਕਾਂ ਦੀ ਕੋਰੋਨਾ ਸੈਂਪਲਿੰਗ ਕੀਤੀ ਜਾ ਚੁੱਕੀ ਹੈ।

ਇਹ ਵੀ ਪੜ੍ਹੋ: ਘਰ 'ਚ ਲੱਗੀ ਅੱਗ ਦੌਰਾਨ ਮਿਲਿਆ ਪਿੰਜਰ, ਮਾਮਲੇ ਦੀ ਜਾਂਚ ਜਾਰੀ

ਜ਼ਿਲ੍ਹਿਆਂ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ
ਪੰਜਾਬ 'ਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ 'ਚ ਜਿੱਥੇ ਪਹਿਲਾਂ ਕਮੀ ਦੇਖੀ ਜਾ ਰਹੀ ਸੀ, ਉੱਥੇ ਹੀ ਹੁੱਣ ਮਾਮਲੇ ਵੱਧਦੇ ਦਿਖਾਈ ਦੇ ਰਹੇ ਹਨ। ਜਿਸਦੇ ਚੱਲਦੇ ਅੱਜ ਲੁਧਿਆਣਾ 'ਚ 382, ਜਲੰਧਰ 469, ਪਟਿਆਲਾ 141, ਐਸ. ਏ. ਐਸ. ਨਗਰ 360, ਅੰਮ੍ਰਿਤਸਰ 263, ਗੁਰਦਾਸਪੁਰ 140, ਬਠਿੰਡਾ 53, ਹੁਸ਼ਿਆਰਪੁਰ 195, ਫਿਰੋਜ਼ਪੁਰ 33, ਪਠਾਨਕੋਟ 47, ਸੰਗਰੂਰ 69, ਕਪੂਰਥਲਾ 128, ਫਰੀਦਕੋਟ 39, ਸ੍ਰੀ ਮੁਕਤਸਰ ਸਾਹਿਬ 115, ਫਾਜ਼ਿਲਕਾ 9, ਮੋਗਾ 19, ਰੋਪੜ 80, ਫਤਿਹਗੜ੍ਹ ਸਾਹਿਬ 39, ਬਰਨਾਲਾ 32, ਤਰਨਤਾਰਨ 9, ਐਸ. ਬੀ. ਐਸ. ਨਗਰ 57 ਅਤੇ ਮਾਨਸਾ ਤੋਂ 26 ਨਵੇਂ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ।

ਇਹ ਵੀ ਪੜ੍ਹੋ: ਲੰਬੀ 'ਚ ਦੇਹ ਵਪਾਰ ਦੇ ਧੰਦੇ ਦਾ ਪਰਦਾਫਾਸ਼, 3 ਕੁੜੀਆਂ ਸਮੇਤ 12 ਕਾਬੂ

ਉੱਥੇ ਹੀ ਸੂਬੇ 'ਚ ਅੱਜ 49 ਦੀ ਕੋਰੋਨਾ ਕਾਰਣ ਮੌਤ ਹੋਈ ਹੈ। ਜਿਸ 'ਚ ਅੰਮ੍ਰਿਤਸਰ 7, ਬਠਿੰਡਾ 2, ਫਾਜ਼ਿਲਕਾ 1, ਫਿਰੋਜ਼ਪੁਰ 1, ਗੁਰਦਾਸਪੁਰ 5, ਹੁਸ਼ਿਆਰਪੁਰ 6, ਜਲੰਧਰ 4, ਕਪੂਰਥਲਾ 3, ਲੁਧਿਆਣਾ 5, ਐੱਸ.ਏ.ਐੱਸ ਨਗਰ 3, ਪਠਾਨਕੋਟ 1, ਪਟਿਆਲਾ 2, ਰੋਪੜ 4, ਸੰਗਰੂਰ 3 ਅਤੇ ਤਰਨਤਾਰਨ 'ਚ 2 ਦੀ ਕੋਰੋਨਾ ਕਾਰਨ ਮੌਤ ਹੋਈ ਹੈ।


author

Bharat Thapa

Content Editor

Related News