ਪੰਜਾਬ ਦੇ 3 ਮੰਤਰੀਆਂ ਨੂੰ ਹਾਈਕੋਰਟ ਤੋਂ ਮਿਲੀ ਰਾਹਤ, ਜ਼ਮਾਨਤ ਹੋਈ ਬਹਾਲ
Saturday, Dec 10, 2022 - 08:39 AM (IST)
ਚੰਡੀਗੜ੍ਹ (ਹਾਂਡਾ) : ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ 3 ਕੈਬਨਿਟ ਮੰਤਰੀਆਂ ਨੂੰ ਰਾਹਤ ਦਿੱਤੀ ਗਈ ਹੈ। ਹਾਈਕੋਰਟ ਦੇ ਜਸਟਿਸ ਰਾਜਮੋਹਨ ਸਿੰਘ ਨੇ ਪੰਜਾਬ ਦੇ ਤਿੰਨ ਮੰਤਰੀਆਂ ਲਾਲਜੀਤ ਸਿੰਘ ਭੁੱਲਰ, ਗੁਰਮੀਤ ਸਿੰਘ ਮੀਤ ਹੇਅਰ ਅਤੇ ਹਰਭਜਨ ਸਿੰਘ ਈ. ਟੀ. ਓ. ਦੀ ਰੱਦ ਕੀਤੀ ਜ਼ਮਾਨਤ ਬਹਾਲ ਕਰਨ ਲਈ ਦਾਇਰ ਪਟੀਸ਼ਨਾਂ ਨੂੰ ਮਨਜ਼ੂਰ ਕਰ ਲਿਆ ਹੈ। ਅਦਾਲਤ ਨੇ ਤਿੰਨਾਂ ਨੂੰ ਹੇਠਲੀ ਅਦਾਲਤ 'ਚ ਸੁਣਵਾਈ ਪੂਰੀ ਕਰਨ ਦੇ ਵੀ ਨਿਰਦੇਸ਼ ਦਿੱਤੇ ਹਨ।
ਉਨ੍ਹਾਂ ਵੱਲੋਂ ਦਾਇਰ ਪਟੀਸ਼ਨ ਦੀ ਸੁਣਵਾਈ ਦੌਰਾਨ ਪੇਸ਼ ਹੋਏ ਸੀਨੀਅਰ ਵਕੀਲ ਸੁਮਿਤ ਗੋਇਲ ਨੇ ਅਦਾਲਤ ਨੂੰ ਦੱਸਿਆ ਕਿ ਉਪਰੋਕਤ ਤਿੰਨਾਂ ਦੀ ਬਕਾਇਦਾ ਜ਼ਮਾਨਤ ਤਰਨਤਾਰਨ ਦੇ ਸੀ. ਜੀ. ਐੱਮ. ਵਲੋਂ ਰੱਦ ਕਰ ਦਿੱਤੀ ਗਈ ਸੀ ਕਿਉਂਕਿ ਉਹ 26 ਅਗਸਤ ਨੂੰ ਅਦਾਲਤ 'ਚ ਪੇਸ਼ ਨਹੀਂ ਹੋਏ।
ਇਹ ਵੀ ਪੜ੍ਹੋ : ਮੌਤ ਦੇ ਆਗੋਸ਼ 'ਚ ਗਿਆਂ ਨੇ ਆਖ਼ਰੀ ਸਾਹਾਂ 'ਤੇ ਅਟਕਿਆਂ ਨੂੰ ਦਿੱਤੀ ਨਵੀਂ ਜ਼ਿੰਦਗੀ, ਪੜ੍ਹੋ ਪੂਰੀ ਖ਼ਬਰ
ਇਸ ਦੇ ਨਾਲ ਹੀ ਇਨ੍ਹਾਂ ਤਿੰਨਾਂ ਮੰਤਰੀਆਂ ਖ਼ਿਲਾਫ਼ ਗੈਰ-ਜ਼ਮਾਨਤੀ ਵਾਰੰਟ ਵੀ ਜਾਰੀ ਕੀਤੇ ਗਏ ਸਨ। ਹਾਈਕੋਰਟ ਦੇ ਧਿਆਨ 'ਚ ਲਿਆਂਦਾ ਗਿਆ ਕਿ ਇਹ ਤਿੰਨੇ ਮੰਤਰੀ ਹੇਠਲੀ ਅਦਾਲਤ 'ਚ ਹਾਜ਼ਰ ਨਹੀਂ ਸਨ ਕਿਉਂਕਿ ਉਨ੍ਹਾਂ ਨੇ ਉਸ ਦਿਨ ਕੇਂਦਰ ਦੀ ਇੱਕ ਸਕੀਮ ਬਾਰੇ ਵਿਚਾਰ-ਵਟਾਂਦਰਾ ਕਰਨ ਲਈ ਕੈਬਨਿਟ ਮੀਟਿੰਗ 'ਚ ਸ਼ਾਮਲ ਹੋਣਾ ਸੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ