ਪੰਜਾਬ ''ਚ ਐਤਵਾਰ ਨੂੰ ਕੋਰੋਨਾ ਦੇ 3019 ਨਵੇਂ ਮਾਮਲੇ ਆਏ ਸਾਹਮਣੇ, 51 ਦੀ ਮੌਤ

Sunday, Apr 04, 2021 - 08:44 PM (IST)

ਪੰਜਾਬ ''ਚ ਐਤਵਾਰ ਨੂੰ ਕੋਰੋਨਾ ਦੇ 3019 ਨਵੇਂ ਮਾਮਲੇ ਆਏ ਸਾਹਮਣੇ, 51 ਦੀ ਮੌਤ

ਚੰਡੀਗੜ੍ਹ: ਪੰਜਾਬ 'ਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ 'ਚ ਪਹਿਲਾਂ ਤੋਂ ਕਾਫੀ ਕਮੀ ਦੇਖੀ ਜਾ ਰਹੀ ਸੀ ਪਰ ਹੁਣ ਇੱਕ ਵਾਰ ਫਿਰ ਕੇਸ ਵੱਧਦੇ ਹੋਏ ਦਿਖਾਈ ਦੇ ਰਹੇ ਹਨ। ਸੂਬੇ ਦੇ ਲਗਭਗ ਸਾਰੇ ਜ਼ਿਲ੍ਹਿਆਂ 'ਚ ਇਹ ਮਹਾਮਾਰੀ ਤੇਜ਼ ਹੁੰਦੀ ਦਿਖਾਈ ਦੇ ਰਹੀ ਹੈ। ਦਿਨ ਐਤਵਾਰ ਨੂੰ ਪੰਜਾਬ 'ਚ ਕੋਰੋਨਾ ਦੇ 3019 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਅੱਜ 51 ਦੀ ਕੋਰੋਨਾ ਕਾਰਣ ਮੌਤ ਹੋਈ ਹੈ। ਹੁਣ ਤੱਕ ਰਾਜ 'ਚ 251460 ਪਾਜ਼ੇਟਿਵ ਮਰੀਜ਼ ਸਾਹਮਣੇ ਆ ਚੁੱਕੇ ਹਨ ਜਦੋਂਕਿ ਇਨ੍ਹਾਂ 'ਚੋਂ 7083 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਅੱਜ ਰਾਜ 'ਚ ਕੁੱਲ 36771 ਲੋਕਾਂ ਦੇ ਕੋਰੋਨਾ ਸੈਂਪਲ ਲਏ ਗਏ ਹਨ। ਜਿਨ੍ਹਾਂ 'ਚੋਂ 3019 ਲੋਕ ਪਾਜ਼ੇਟਿਵ ਪਾਏ ਗਏ ਹਨ। ਰਾਜ 'ਚ ਹੁੱਣ ਤੱਕ 6080083 ਲੋਕਾਂ ਦੀ ਕੋਰੋਨਾ ਸੈਂਪਲਿੰਗ ਕੀਤੀ ਜਾ ਚੁੱਕੀ ਹੈ।

ਇਹ ਵੀ ਪੜ੍ਹੋ:  26 ਸਾਲਾਂ ਨੌਜਵਾਨ ਲਈ ਕਾਲ ਬਣੀ ਚਾਇਨਾ ਡੋਰ, ਘਰੋਂ ਸਮਾਨ ਲੈਣ ਗਏ ਨੂੰ ਇੰਝ ਮਿਲੀ ਮੌਤ

ਜ਼ਿਲ੍ਹਿਆਂ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ
ਪੰਜਾਬ 'ਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ 'ਚ ਜਿੱਥੇ ਪਹਿਲਾਂ ਕਮੀ ਦੇਖੀ ਜਾ ਰਹੀ ਸੀ, ਉੱਥੇ ਹੀ ਹੁੱਣ ਮਾਮਲੇ ਵੱਧਦੇ ਦਿਖਾਈ ਦੇ ਰਹੇ ਹਨ। ਜਿਸਦੇ ਚੱਲਦੇ ਅੱਜ ਲੁਧਿਆਣਾ 'ਚ 446, ਜਲੰਧਰ 387, ਪਟਿਆਲਾ 213, ਐਸ. ਏ. ਐਸ. ਨਗਰ 329, ਅੰਮ੍ਰਿਤਸਰ 271, ਗੁਰਦਾਸਪੁਰ 104, ਬਠਿੰਡਾ 166, ਹੁਸ਼ਿਆਰਪੁਰ 172, ਫਿਰੋਜ਼ਪੁਰ 85, ਪਠਾਨਕੋਟ 56, ਸੰਗਰੂਰ 57, ਕਪੂਰਥਲਾ 135, ਫਰੀਦਕੋਟ 152, ਸ੍ਰੀ ਮੁਕਤਸਰ ਸਾਹਿਬ 61, ਫਾਜ਼ਿਲਕਾ 25, ਮੋਗਾ 69, ਰੋਪੜ 136, ਫਤਿਹਗੜ੍ਹ ਸਾਹਿਬ 31, ਬਰਨਾਲਾ 21, ਤਰਨਤਾਰਨ 47, ਐਸ. ਬੀ. ਐਸ. ਨਗਰ 35 ਅਤੇ ਮਾਨਸਾ ਤੋਂ 21 ਨਵੇਂ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ।

ਇਹ ਵੀ ਪੜ੍ਹੋ: ...ਜਦੋਂ ਲੋਕਾਂ ਨੂੰ ਇਕ-ਦੂਜੇ ਨੂੰ ਛੂਹਣ ’ਤੇ ਲੱਗਿਆ ਕਰੰਟ

ਉੱਥੇ ਹੀ ਸੂਬੇ 'ਚ ਅੱਜ 51 ਦੀ ਕੋਰੋਨਾ ਕਾਰਣ ਮੌਤ ਹੋਈ ਹੈ। ਜਿਸ 'ਚ ਅੰਮ੍ਰਿਤਸਰ 10, ਬਠਿੰਡਾ 1, ਗੁਰਦਾਸਪੁਰ 7, ਹੁਸ਼ਿਆਰਪੁਰ 7, ਜਲੰਧਰ 7, ਲੁਧਿਆਣਾ 7, ਐੱਸ.ਏ.ਐੱਸ ਨਗਰ 3, ਪਟਿਆਲਾ 3, ਰੋਪੜ 4 ਅਤੇ ਤਰਨਤਾਰਨ 'ਚ 2 ਦੀ ਕੋਰੋਨਾ ਕਾਰਨ ਮੌਤ ਹੋਈ ਹੈ।


author

Bharat Thapa

Content Editor

Related News